Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਜਿਲਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਬਟਾਲਾ ਵਿੱਚ ਅਹਿਮ ਵਰਕਸ਼ਾਪ

ਹਾਟਸਪੋਟ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਸਮੇਤ ਅੱਗ ਰੋਕਣ ਲਈ ਨਿਯੁਕਤ ਕੀਤੇ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 10 Oct 2023

ਜਿਲਾ ਗੁਰਦਾਸਪੁਰ ਅੰਦਰ ਸਟੱਬਲ ਬਰਨਿੰਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੀਤੇ ਜਾ ਰਹੇ ਉਪਰਾਲਿਆਂ ਦੇ ਚਲਦਿਆਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਇਕ ਜਿਲਾ ਪੱਧਰੀ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਜਿਲੇ ਦੇ 55 ਹੋਟਸਪੋਟ ਪਿੰਡਾਂ ਦੇ ਪੰਚ ਸਰਪੰਚ, ਨੰਬਰਦਾਰ ਤੇ ਅਗਾਹਵਧੂ ਕਿਸਾਨ ਨੇ ਭਾਗ ਲਿਆ, ਜਿਨਾਂ ਨੂੰ ਡਿਪਟੀ ਕਮਿਸ਼ਨਰ ਨੇ ਅੱਗ ਨਾ ਲਗਾਉਣ ਸਬੰਧੀ ਸਹੁੰ ਵੀ ਚੁਕਵਾਈ। 

ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਬਲਾਕ ਕੁਆਰਡੀਨੇਟਰ ਨੋਡਲ ਅਫਸਰ, ਅਧਿਕਾਰੀ ਤੇ ਕਰਮਚਾਰੀ ਇਸ ਵਰਕਸ਼ਾਪ ਵਿਚ ਸ਼ਾਮਲ ਹੋਏ। ਇਸ ਮੌਕੇ ਬਟਾਲਾ ਦੇ ਐਸਡੀਐਮ ਸ੍ਰੀਮਤੀ ਸ਼ਾਇਰੀ ਮਲਹੋਤਰਾ, ਡੇਰਾ ਬਾਬਾ ਨਾਨਕ ਦੇ ਐਸਡੀਐਮ ਅਸ਼ਵਨੀ ਅਰੋੜਾ,ਤਹਿਸੀਲਦਾਰ ਅਭਿਸ਼ੇਕ ਵਰਮਾ, ਜਿਲਾ ਸਿਖਲਾਈ ਅਫਸਰ ਡਾ. ਅਮਰੀਕ ਸਿੰਘ, ਡੀਡੀਪੀਓ ਸਤੀਸ਼ ਕੁਮਾਰ, ਸਹਿਕਾਰੀ ਸਭਾਵਾਂ ਦੇ ਅਸਿਸਟੈਂਟ ਰਜਿਸਟਾਰ, ਬੀਡੀਪੀਓ. ਖੇਤੀਬਾੜੀ ਵਿਭਾਗ ਦੇ ਬਲਾਕ ਅਧਿਕਾਰੀ, ਏਡੀਓ. ਏਈਓ ਤੋ ਹੋਰ ਅਧਿਕਾਰੀ ਮੌਜੂਦ ਸਨ।      

ਇਸ ਮੌਕੇ ਸੰੰਬੋਧਨ ਕਰਦਿਆਂ ਡਿਪਟੀ ਹਿਮਾਂਸ਼ੂ ਅਗਰਵਾਲ ਨੇ ਸਮੂਹ ਹਾਟਸਪੋਟ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਹੋਰ ਮੋਹਤਬਰ ਕਿਸਾਨਾਂ ਸਮੇਤ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡਾ ਅੰਦਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਰਹਿੰਦ ਖੂਹੰਦ ਦੀ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਦੇ ਕਈ ਵੇਰਵੇ ਦਿੰਦਿਆਂ ਕਿਹਾ ਕਿ ਇਹ ਅੱਗ ਕਿਸੇ ਤਰ੍ਹਾਂ ਲਾਭਦਾਇਕ ਨਹੀਂ ਹੈ। ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਕਈ ਯੋਜਨਾਵਾਂ ਦਾ ਹਵਾਲਾ ਦਿੱਤਾ ਅਤੇ ਕਿਸਾਨਾਂ ਨੂੰ ਮੁੜ ਪੁਰਜੋਰ ਅਪੀਲ ਕੀਤੀ ਕਿ ਹਾਟਸਪਾਟ ਵਾਲੇ ਪਿੰਡਾਂ ਵਿੱਚ ਅੱਗ ਨਹੀ ਲਗਾਈ ਜਾਵੇਗੀ ਤਾਂ ਇਨ੍ਹਾਂ ਪਿੰਡਾਂ ਨੂੰ 1 ਲੱਖ ਦੀ ਵਿਸ਼ੇਸ਼ ਗ੍ਰਾਂਟ ਨਾਲ ਸਨਮਾਨਿਤ ਕੀਤਾ ਜਾਵੇਗਾ। 

ਇਸ ਦੇ ਨਾਲ ਹੀ ਜਿਹੜੇ ਕਿਸਾਨ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਵਾਤਾਵਰਣ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਟੱਬਲ ਬਰਨਿੰਗ ਦੀ ਡਿਊਟੀ ਦੇ ਰਹੇ ਜਿਹੜੇ ਅਧਿਕਾਰੀ ਪੂਰੀ ਤਨਦੇਹੀ ਨਾਲ ਚੰਗੀ ਤਰ੍ਹਾਂ ਡਿਊਟੀ ਨਿਭਾਉਣਗੇ ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਅੰਮ੍ਰਿਤਸਰ ਤੋਂ ਅਵਾਜ ਰੰਗਮੰਚ ਟੋਲੀ ਦੇ ਕਲਾਕਾਰਾਂ ਨੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਨਾਟਕ ਪੇਸ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬਟਾਲਾ ਦੀ ਐਸਡੀਐਮ ਸ਼ਾਇਰੀ ਭੰਡਾਰੀ  ਨੇ ਆਪਣੇ ਸਬ ਡਵੀਜਨ ਦੇ ਸਮੂਹ ਕਿਸਾਨਾਂ, ਪੰਚਾ ਸਰਪਚਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿੱਚ ਖੇਤਾਂ ਵਿੱਚ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ। 

ਜਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੁੱਚਾ ਜਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦਿਨ ਰਾਤ ਇਕ ਕਰਕੇ ਕਿਸਾਨਾਂ ਨੂੰ ਜਾਗਰੂਕ ਕਰਨ ਵਿੱਚ ਲੱਗਾ ਹੋਇਆ ਹੈ ਤਾਂ ਜੋ ਗੁਰਦਾਸਪੁਰ ਜਿਲੇ ਅੰਦਰ ਸਟੱਬਲ ਬਰਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸੂਝਵਾਨ ਕਿਸਾਨਾਂ ਵੱਲੋਂ ਵਿਭਾਗ ਦੀਆਂ ਅਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪੂਰਨ ਆਸ ਹੈ ਕਿ ਇਸ ਵਾਰ ਜਿਲਾ ਗੁਰਦਾਸਪੁਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜਿਲਿਆਂ ਵਿੱਚ ਮੌਹਰੀ ਜਿਲਾ ਹੋਵੇਗਾ। 

ਇਸ ਮੌਕੇ ਸਟੇਜ ਸਕੱਤਰ ਦੇ ਫਰਜ ਨਿਭਾਉਦਿਆਂ ਏਡੀਓ ਜੋਬਨਜੀਤ ਸਿੰਘ ਨੇ ਵਿਭਾਗ ਵੱਲੋਂ ਸਟਬਲ ਬਰਨਿੰਗ ਰੋਕਣ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ। ਇੰਜੀ ਦੀਪਕ ਭਾਰਦਵਾਜ ਨੇ ਕਿਸਾਨਾਂ ਨੂੰ ਰਹਿੰਦ ਖੂਹੰਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਸਬੰਧੀ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਅਤੇ ਸਰਕਾਰ ਵੱਲੋ ਉਪਲੱਬਧ ਕਰਵਾਈ ਜਾ ਰਹੀ ਸਬਸਿਡੀ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਵਿਭਾਗ ਤੋਂ ਆਏ ਡਾ. ਪ੍ਰਭਜੋਤ ਕੌਰ ਕਲਸੀ ਨੇ ਖੇਤਾਂ ਵਿੱਚ ਲਗਾਈ ਜਾਣ ਵਾਲੀ ਅੱਗ ਨਾਲ ਸਿਹਤ ਤੇ ਪੈਂਦੇ ਅਸਰ ਤੋਂ ਜਾਣੂ ਕਰਵਾਇਆ ਤੇ ਦੱਸਿਆ ਕਿ ਇਸ ਨਾਲ ਪ੍ਰਦੂਸ਼ਨ ਨਾਲ ਲੋਕਾਂ ਨੂੰ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ। 

ਜਿਲਾ ਸਿਖਲਾਈ ਅਫਸਰ ਡਾ ਅਮਰੀਕ ਸਿੰਘ, ਖੇਤੀਬਾੜੀ ਅਫਸਰ ਡਾ. ਪਰਮਬੀਰ ਸਿੰਘ ਕਾਹਲੋਂ, ਕਲਾਨੌਰ ਦੇ ਬੀਪੀਓ ਮਿੱਤਰਮਾਨ ਨੇ ਸੰਬੋਧਨ ਕੀਤਾ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿੰਗੀਵਾਈ ਫਾਉਂਡੇਸ਼ਨ ਦੇ ਕਮਲਜੀਤ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫਸਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਵੀਗੀਂਫਾਈ ਫਾਉਂਡੇਸ਼ਨ ਨੇ ਵਾਤਾਵਰਣ ਦੀ ਸ਼ੁਧਤਾ ਬਣਾਏ ਰੱਖਣ ਲਈ ਵਿਸ਼ੇਸ਼ ਮੁਹਿੰਮ ਸ਼ੂਰੂ ਕੀਤੀ ਗਈ ਹੈ, ਜਿਸ ਤਹਿਤ ਜਿਲੇ ਅੰਦਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਅਤੇ ਨਾਲ ਹੀ ਜਾਗਰੂਕਤ ਨਾਟਕ ਕਰਵਾ ਕੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD