Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਬਠਿੰਡਾ ਦੀ ਪ੍ਰਸਿੱਧ ਲੇਖਿਕਾ ਸਨੇਹ ਗੋਸਵਾਮੀ ਦਾ ਅੰਮ੍ਰਿਤਸਰ ਦੀ ਧਰਤੀ 'ਤੇ ਹੋਇਆ ਸਨਮਾਨ

ਆਪਣੀ ਕਲਮ ਰਾਹੀਂ ਚਾਰ ਲਘੂ ਕਹਾਣੀ ਸੰਗ੍ਰਹਿ, ਦੋ ਕਹਾਣੀ ਸੰਗ੍ਰਹਿ, ਇੱਕ ਕਾਵਿ ਸੰਗ੍ਰਹਿ ਅਤੇ ਦੋ ਨਾਵਲ ਸਾਹਿਤ ਦੀ ਝੋਲੀ ਪਾ ਚੁੱਕੀ ਹੈ ਲੇਖਿਕਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Bathinda

Web Admin

Web Admin

5 Dariya News

ਬਠਿੰਡਾ , 10 Oct 2023

ਮਿੰਨੀ ਕਹਾਣੀ ਲੇਖਕ ਮੰਚ ਅਤੇ ਲਘੂ ਕਹਾਣੀ ਕਲਸ਼ ਦੇ ਸਹਿਯੋਗ ਨਾਲ ਆਲ ਇੰਡੀਆ ਮਿੰਨੀ ਕਹਾਣੀ ਅਤੇ ਲਘੂ ਕਹਾਣੀ ਸੰਮੇਲਨ ਭਗਤ ਪੂਰਨ ਸਿੰਘ ਪਿੰਗਲਵਾੜਾ ਦੇ ਮਾਤਾ ਮਹਿਤਾਬ ਕੌਰ ਹਾਲ ਵਿਖੇ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਪੰਜਾਬ, ਹਰਿਆਣਾ ਦੇ ਨਾਲ-ਨਾਲ ਭਾਰਤ ਦੇ ਵੱਖ-ਵੱਖ ਖੇਤਰਾਂ ਜਿਵੇਂ ਕਿ ਕਲਕੱਤਾ, ਭੋਪਾਲ, ਆਗਰਾ, ਜੈਪੁਰ ਆਦਿ ਦੇ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ। ਇਸ ਸ਼ਾਨਦਾਰ ਸਮਾਗਮ ਦੇ ਆਖਰੀ ਦਿਨ ਬਠਿੰਡਾ ਦੀ ਪ੍ਰਸਿੱਧ ਮਿੰਨੀ ਕਹਾਣੀ ਲੇਖਕ, ਨਾਵਲਕਾਰ ਅਤੇ ਕਹਾਣੀਕਾਰ ਸਨੇਹ ਗੋਸਵਾਮੀ ਨੂੰ ਨਿੱਕੀਆਂ ਕਹਾਣੀਆਂ ਦੇ ਵਿਕਾਸ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਊਸ਼ਾ ਪ੍ਰਭਾਕਰ ਲਘੂ ਕਹਾਣੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। 

ਇਸ ਸਨਮਾਨ ਵਿੱਚ ਇੱਕ ਸ਼ਾਲ, ਇੱਕ ਯਾਦਗਾਰੀ ਚਿੰਨ੍ਹ ਅਤੇ 5100 ਰੁਪਏ ਨਕਦ ਰਾਸ਼ੀ ਸ਼ਾਮਲ ਹੈ। ਇਹ ਪੁਰਸਕਾਰ ਹਰ ਸਾਲ ਲਘੂ ਕਹਾਣੀ ਕਲਸ਼ ਮੈਗਜ਼ੀਨ ਦੇ ਪ੍ਰਸਿੱਧ ਸੰਪਾਦਕ ਯੋਗਰਾਜ ਪ੍ਰਭਾਕਰ ਦੀ ਪਤਨੀ ਸਵ  ਊਸ਼ਾ ਪ੍ਰਭਾਕਰ ਦੀ ਯਾਦ ਵਿੱਚ ਸਾਹਿਤ ਵਿੱਚ ਪਾਏ ਯੋਗਦਾਨ ਲਈ ਭਾਰਤ ਭਰ ਦੇ ਕਿਸੇ ਸਾਹਿਤਕਾਰਾਂ ਵਿੱਚੋ ਕਿਸੇ ਇੱਕ ਨੂੰ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾਂ ਸਨੇਹ ਗੋਸਵਾਮੀ ਦੀਆਂ ਸਾਹਿਤਕ ਪ੍ਰਾਪਤੀਆਂ ਨੂੰ ਦਰਸਾਉਣ ਲਈ ਸਕਰੀਨ ’ਤੇ ਇੱਕ ਡਾਕੂਮੈਂਟਰੀ ਦਿਖਾਈ ਗਈ। ਫਿਰ ਪਿੰਗਲਵਾੜਾ ਦੇ ਡਾਇਰੈਕਟਰ ਡਾ: ਇੰਦਰਜੀਤ ਕੌਰ ਨੇ ਉਨ੍ਹਾਂ ਨੂੰ ਸ਼ਾਲ ਪਾ ਕੇ ਸਨਮਾਨਿਤ ਕੀਤਾ।

ਮੰਚ 'ਤੇ ਮਿੰਨੀ ਕਹਾਣੀ ਮੰਚ ਦੇ ਡਾ: ਸ਼ਿਆਮ ਸੁੰਦਰ, ਪਿ੍ੰਸੀਪਲ ਦੀਪਤੀ ਜਗਦੀਸ਼ ਕੁਲਰੀਆਂ, ਪੰਜਾਬ ਸਾਹਿਤ ਅਕਾਦਮੀ ਡਾ. ਲਖਵਿੰਦਰ ਜੌਹਲ, ਨਵਾਂਜ਼ਮਾਨਾ ਦੇ ਸੰਪਾਦਕ ਅਤੇ ਮਿੰਨੀ ਕਹਾਣੀ ਮੰਚ ਦੇ ਸਮੂਹ ਅਧਿਕਾਰੀ ਹਾਜ਼ਰ ਸਨ। ਸਨੇਹ ਗੋਸਵਾਮੀ ਨੇ ਦੱਸਿਆ ਕਿ ਹੁਣ ਤੱਕ ਉਨ੍ਹਾਂ ਦੇ ਚਾਰ ਮਿੰਨੀ ਕਹਾਣੀ ਸੰਗ੍ਰਹਿ ਰਿਲੀਜ਼ ਹੋ ਚੁੱਕੇ ਹਨ। ਇਸ ਤੋਂ ਇਲਾਵਾ ਦੋ ਕਹਾਣੀ ਸੰਗ੍ਰਹਿ, ਇੱਕ ਕਾਵਿ ਸੰਗ੍ਰਹਿ, ਦੋ ਨਾਵਲ ਪ੍ਰਕਾਸ਼ਿਤ ਹੋ ਚੁੱਕੇ ਹਨ ਅਤੇ ਇੱਕ ਮਿੰਨੀ ਕਾਵਿ ਸੰਗ੍ਰਹਿ ਪ੍ਰੈਸ ਵਿੱਚ ਹੈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD