Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਿਸਾਨਾਂ ਨੂੰ ਬੀਤੀ ਸ਼ਾਮ ਤੱਕ ਝੋਨੇ ਦੀ 57.18 ਕਰੋੜ ਰੁਪਏ ਦੀ ਕੀਤੀ ਅਦਾਇਗੀ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

ਝੋਨੇ ਅਤੇ ਬਾਸਮਤੀ ਦੀ 305289 ਮੀਟ੍ਰਿਕ ਟਨ ਹੋਈ ਆਮਦ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 10 Oct 2023

Last updated on: Oct 10, 2023, 00:00 IST

ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ 305289 ਮੀਟ੍ਰਿਕ ਟਨ ਝੋਨੇ ਅਤੇ ਬਾਸਮਤੀ ਦੀ ਆਮਦ ਹੋਈ ਹੈ, ਜਿਸ ਵਿਚੋਂ 53127 ਮੀਟ੍ਰਿਕ ਟਨ ਝੋਨਾ ਅਤੇ 252162 ਮੀਟ੍ਰਿਕ ਟਨ ਬਾਸਮਤੀ ਦੀ ਆਮਦ ਹੋਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਬੀਤੀ ਸ਼ਾਮ ਜੰਡਿਆਲਾ ਅਤੇ ਟਾਂਗਰਾ ਮੰਡੀਆਂ ਦਾ ਦੌਰਾ ਕਰਨ ਉਪਰੰਤ ਕੀਤਾ। ਉਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 57.18 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ ਅਤੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਨੂੰ ਅਦਾਇਗੀ ਕਰਨਾ ਯਕੀਨੀ ਬਣਾਇਆ ਗਿਆ ਹੈ।  

ਉਨਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 100 ਫੀਸਦੀ ਲਿਫਟਿੰਗ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਸਰਕਾਰ ਅਤੇ ਪ੍ਰਾਈਵੇਟ ਏਜੰਸੀਆਂ ਵਲੋਂ ਹੁਣ ਤੱਕ 51855 ਮੀਟ੍ਰਿਕ ਟਨ ਝੋਨੇ ਦੀ ਖਰੀਦ ਅਤੇ 252162 ਮੀਟ੍ਰਿਕ ਟਨ ਬਾਸਮਤੀ ਦੀ ਖਰੀਦ ਕੀਤੀ ਗਈ ਹੈ। ਸ੍ਰੀ ਤਲਵਾੜ ਨੇ ਜੰਡਿਆਲਾ ਅਤੇ ਟਾਂਗਰਾ ਮੰਡੀ ਵਿਖੇ ਕੀਤੇ ਗਏ ਇੰਤਜ਼ਾਮਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਡਿਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਬਾਰਦਾਨਾ, ਲਿਫਟਿੰਗ, ਲੇਬਰ ਨੂੰ ਲੈ ਕੇ ਸਾਰੇ ਪ੍ਰਬੰਧ ਬਹੁਤ ਵੱਧੀਆ ਕੰਮ ਕਰ ਰਹੇ ਹਨ ਅਤੇ ਹਰੇਕ ਸਬ ਡਵੀਜਨ ਵਿੱਚ ਐਸ.ਡੀ.ਐਮ. ਬਤੌਰ ਨੋਡਲ ਅਫ਼ਸਰ ਖਰੀਦ ਪ੍ਰਬੰਧ ਦੇਖ ਰਹੇ ਹਨ ਅਤੇ ਉਨਾਂ ਨੂੰ ਮੰਡੀਆਂ ਵਿੱਚ ਪਹੁੰਚ ਕੇ ਖਰੀਦ ਪ੍ਰਬੰਧਾਂ ’ਤੇ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਨੂੰ ਸੁੱਕਾ ਕੇ ਹੀ ਲਿਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਜਿਲ੍ਹਾ ਖੁਰਾਦ ਤੇ ਸਪਲਾਈ ਅਫ਼ਸਰ ਸ: ਅਮਨਜੀਤ ਸਿੰਘ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD