Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ - ਡਿਪਟੀ ਕਮਿਸ਼ਨਰ ਅਮਿਤ ਤਲਵਾੜ

182 ਬੈਟਰੀ ਵਾਲੇ ਟਰਾਈਸਾਈਕਲ ਅਤੇ 45 ਸਮਾਰਟ ਕੇਨ (ਛੜੀਆਂ) ਦੀ ਦਿਵਿਆਂਗਾਂ ਨੂੰ ਕੀਤੀ ਵੰਡ

Gurjeet Singh Aujla, Punjab, Congress, Amritsar, Punjab Congress, DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 10 Oct 2023

Last updated on: Oct 10, 2023, 00:00 IST

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ ਅਤੇ ਇਸ ਲਈ 16 ਅਕਤੂਬਰ ਤੋਂ 22 ਅਕਤੂਬਰ ਤੱਕ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅੰਮਿਤ ਤਲਵਾੜ ਨੇ ਦੱਸਿਆ ਕਿ ਅੱਜ ਅਲਿਮਕੋ ਦੀ ਸਹਾਇਤਾ ਨਾਲ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ  ਦਿਵਿਆਂਗ ਵਿਕਅਤੀਆਂ ਦੀ ਸਹਾਇਤਾ ਲਈ ਲਗਾਏ ਗਏ ਕੈਂਪ ਦੌਰਾਨ 182 ਬੈਟਰੀ ਵਾਲੇ ਟਰਾਈਸਾਈਕਲ ਅਤੇ 45 ਸਮਾਰਟ ਕੇਨ (ਛੜੀਆਂ) ਦੀ ਵੰਡ ਕੀਤੀ ਗਈ ਹੈ।

ਸ੍ਰੀ ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਲੀਮਕੋ ਵਲੋਂ 16 ਅਕਤੂਬਰ ਤੋਂ 22 ਅਕਤੂਬਰ 2023 ਤੱਕ ਵੱਖ-ਵੱਖ ਥਾਵਾਂ ’ਤੇ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 16 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, 17 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ, 18 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ, 19 ਅਕਤੂਬਰ ਨੂੰ ਰਘੂਨਾਥ ਮੰਦਿਰ ਜੰਡਿਆਲਾ ਗੁਰੂ, 20 ਅਕਤੂਬਰ ਨੂੰ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ, 21 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ 22 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਰਮਦਾਸ ਵਿਖੇ ਅਲੀਮਕੋ ਵਲੋਂ ਕੈਂਪ ਲਗਾਏ ਜਾਣਗੇ।

ਜਿਥੇ ਮਾਹਿਰਾਂ ਵਲੋਂ ਹਰੇਕ ਲੋੜਵੰਦ ਵਿਅਕਤੀ ਨੂੰ ਦਿੱਤੀ ਜਾਣ ਵਾਲੇ ਬਣਾਉਟੀ ਅੰਗ ਦਾ ਸਾਈਜ ਲਿਆ ਜਾਵੇਗਾ ਅਤੇ ਫਿਰ ਇਹ ਅੰਗ ਤਿਆਰ ਕਰਕੇ ਉਕਤ ਵਿਅਕਤੀ ਨੂੰ ਦਿੱਤੇ ਜਾਣਗੇ।  ਉਨਾਂ ਸਮੂਹ ਦਿਵਿਆਂਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਜ਼ਰੂਰ ਪਹੁੰਚਿਆ ਜਾਵੇ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ: ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ ਪੁੱਜੇ। ਇਸ ਮੌਕੇ ਪ੍ਰਿੰਸੀਪਲ ਪਰਮਵੀਰ ਸਿੰਘ ਮੱਤੇਵਾਲ ਵਾਈਸ ਪ੍ਰਿੰਸੀਪਲ ਅਮਰੀਕ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ,  ਤਹਿਸੀਲਦਾਰ ਅਮਰਜੀਤ ਸਿੰਘ, ਪ੍ਰਿੰਸੀਪਲ ਧਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Gurjeet Singh Aujla , Punjab , Congress , Amritsar , Punjab Congress , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD