Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਖੇਤਰੀ ਸਰਸ ਮੇਲੇ' ਨੂੰ ਸਪਾਂਸਰ ਕਰਕੇ ਉਦਯੋਗਪਤੀ ਆਪਣਾ ਯੋਗਦਾਨ ਪਾਉਣ : ਡਿਪਟੀ ਕਮਿਸ਼ਨਰ ਸੁਰਭੀ ਮਲਿਕ

ਖੇਤਰੀ ਸਰਸ ਮੇਲੇ' ਨੂੰ ਸਪਾਂਸਰ ਕਰਨ ਲਈ ਉਦਯੋਗਪਤੀਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਭਰੋਸਾ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 10 Oct 2023

Last updated on: Oct 10, 2023, 00:00 IST

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੇਲਾ ਗਰਾਊਂਡ ਵਿੱਚ ਮਿਤੀ 27 ਅਕਤੂਬਰ ਤੋਂ 05 ਨਵੰਬਰ, 2023 ਤੱਕ ਲੱਗਣ ਵਾਲੇ 'ਖੇਤਰੀ ਸਰਸ ਮੇਲੇ' ਵਿੱਚ ਲੁਧਿਆਣਾ ਸ਼ਹਿਰ ਦੇ ਉਦਯੋਗਪਤੀ ਵੀ ਮੇਲੇ ਨੂੰ ਸਪਾਂਸਰ  ਕਰਕੇ ਆਪਣਾ ਯੋਗਦਾਨ ਪਾ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸਥਾਨਕ ਬੱਚਤ ਭਵਨ ਵਿਖੇ ਲੁਧਿਆਣਾ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ ਸ੍ਰੀ ਰੁਪਿੰਦਰਪਾਲ ਸਿੰਘ ਵੀ ਸ਼ਾਮਲ ਸਨ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ 'ਖੇਤਰੀ ਸਰਸ ਮੇਲੇ' ਵਿੱਚ ਲੱਗਭਗ 20 ਸੂਬਿਆਂ ਤੋਂ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣ ਆਉਣਗੇ ਉਹਨਾਂ ਲਈ ਫ਼ਰੀ ਖਾਣਾ, ਫ਼ਰੀ ਰਹਿਣ ਦਾ ਪ੍ਰਬੰਧ, ਫ਼ਰੀ  ਸਟਾਲਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਖੇਤਰੀ ਸਰਸ ਮੇਲੇ ਉੱਤੇ ਕਰੀਬ  2 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ, ਜਿਸ ਵਿੱਚੋਂ ਕੇਂਦਰ ਸਰਕਾਰ ਵੱਲੋਂ ਕਰੀਬ 35 ਲੱਖ ਰੁਪਏ ਦੇ ਹੀ ਫੰਡਜ਼ ਦਿੱਤੇ ਜਾਣੇ ਹਨ ਅਤੇ ਬਾਕੀ ਫੰਡ ਮਨੇਜਮੈਂਟ ਹੁੰਦੀ ਹੈ। ਇਸ ਲਈ ਉਹਨਾਂ ਨੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਇਸ ਮੇਲੇ ਨੂੰ ਸਪਾਂਸਰ ਕਰਨ ਲਈ ਕਿਹਾ ਜਿਸ ਵਿੱਚ ਉਹਨਾਂ ਨੂੰ ਲੁਧਿਆਣਾ ਸ਼ਹਿਰ ਦੇ ਸਨਅਤਕਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਮੇਲੇ ਨੂੰ ਸਪਾਂਸਰ ਕਰਨਗੇ।  

ਉਹਨਾਂ ਉਦਯੋਗਪਤੀਆਂ ਨੂੰ ਕਿਹਾ ਕਿ ਇਹਨਾਂ ਵਿੱਚ ਕੁਝ ਕਮਰਸ਼ੀਅਲ ਸਟਾਲਾਂ ਵੀ ਹੁੰਦੀਆਂ ਹਨ ਅਤੇ ਜੇਕਰ ਉਹ ਸਪਾਂਸਰ ਕਰਦੇ ਹਨ ਤਾਂ ਉਸ ਵਿੱਚ ਉਹਨਾਂ ਦਾ ਨਾਂ ਆ ਜਾਵੇਗਾ ਉਸ ਇਸ ਮੇਲੇ ਵਿੱਚ ਜਗ੍ਹਾ-ਜਗ੍ਹਾ ਉੱਤੇ ਡਿਸਪਲੇਅ ਹੋਵੇਗੀ। ਇਸ ਮੇਲੇ ਵਿੱਚ ਭਾਗ ਲੈਣ ਵਾਲੇ ਉਦਯੋਗਪਤੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਕਿਉਕਿ 'ਖੇਤਰੀ ਸਰਸ ਮੇਲੇ' ਦਾ ਬਹੁਤ ਵੱਡਾ ਪ੍ਰੋਜੈਕਟ ਹੈ। ਸ੍ਰੀਮਤੀ ਮਲਿਕ ਨੇ ਸਨਅਤਕਾਰਾਂ ਨੂੰ ਕਿਹਾ ਕਿ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲਾ 'ਖੇਤਰੀ ਸਰਸ ਮੇਲਾ' ਇੱਕ ਵਾਰ ਫਿਰ ਸ਼ਹਿਰ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ, ਜੋ ਕਿ ਸ਼ਹਿਰ ਲੁਧਿਆਣਾ ਅਤੇ ਇਸਦੇ ਵਾਸੀਆਂ ਲਈ ਬੜੇ ਹੀ ਮਾਣ ਵਾਲੀ ਗੱਲ ਹੈ। 

ਉਹਨਾਂ ਕਿਹਾ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸੁਭਾਗ ਸ਼ਹਿਰ ਲੁਧਿਆਣਾ ਨੂੰ ਤੀਜੀ ਵਾਰ ਪ੍ਰਾਪਤ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2012 ਅਤੇ 2017 ਵਿੱਚ ਇਹ ਮੇਲਾ ਲੁਧਿਆਣਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਸੀ। ਉਹਨਾਂ ਕਿਹਾ ਕਿ ਇਹ 'ਖੇਤਰੀ ਸਰਸ ਮੇਲਾ' ਇਸ ਵਾਰ ਫੇਰ ਲੁਧਿਆਣਾ ਸ਼ਹਿਰ ਦੇ ਸਨਅਤਕਾਰਾਂ ਦੇ ਸਹਿਯੋਗ ਨਾਲ ਨੇਪਰੇ ਚਾੜਿਆ ਜਾਵੇਗਾ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD