Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਹੋਰ ਸ਼ਾਨਦਾਰ ਨਿਵੇਕਲਾ ਉਪਰਾਲਾ

ਪੂਰੇ ਉਤਸ਼ਾਹ ਤੇ ਢੋਲ ਢਮੱਕਾ ਨਾਲ ਕੱਢੀ ਪ੍ਰਭਾਵਸ਼ਾਲੀ ਜਾਗੋ- ਕਿਸਾਨਾਂ ਨੂੰ ਕੀਤਾ ਜਾਗਰੂਕ

DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 10 Oct 2023

ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਵਲੋਂ ਜਿਲੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਇੱਕ ਹੋਰ ਸ਼ਾਨਦਾਰ ਨਿਵੇਕਲਾ ਉਪਰਾਲਾ ਕਰਦਿਆਂ, ਬਲਾਕ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੱਦੋਵਾਲ ਤੋਂ ਸ਼ਾਮ ਵੇਲੇ ਇਕ ਪ੍ਰਭਾਵਸ਼ਾਲੀ ਜਾਗੋ, ਪੂਰੇ ਉਤਸ਼ਾਹ ਤੇ ਢੋਲ ਢਮੱਕੇ ਨਾਲ ਕੱਢੀ ਗਈ। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ, ਜਾਗੋ ਵਿੱਚ ਖੁਦ ਮੌਜੂਦ ਰਹੇ, ਉਥੇ ਬਟਾਲਾ ਦੇ ਐਸਡੀਐਮ ਸ੍ਰੀਮਤੀ ਸ਼ਾਇਰੀ ਮਲਹੋਤਰਾ, ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋ, ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ ਅਸ਼ਵਨੀ ਅਰੋੜਾ, ਜਿਲਾ ਸ਼ਿਖਲਾਈ ਅਫਸਰ ਡਾ. ਅਮਰੀਕ ਸਿੰਘ, ਤਹਿਸੀਲਦਾਰ ਅਭਿਸ਼ੇਕ ਵਰਮਾ, ਡੀਡੀਪੀਓ ਸਤੀਸ਼ ਕੁਮਾਰ, ਪਰਮਬੀਰ ਸਿੰਘ ਕਾਹਲੋਂ ਬਲਾਕ ਅਫਸਰ, ਸਮੇਤ ਹੋਰ ਅਧਿਕਾਰੀ ਵੱਡੀ ਗਿਣਤੀ ਵਿਚ ਮੌਜੂਦ ਸਨ।

ਜਾਗੋ, ਬੱਦੋਵਾਲ ਤੋਂ ਸ਼ੁਰੂ ਹੋਈ, ਜੋ ਪਿੰਡ ਸਦਾਰੰਗ, ਚੋਣੇ, ਗੰਡੇਕੇ, ਭੋਮਾ, ਬੋਝਾ, ਅਠਵਾਲ,ਸਠਿਆਲਾ ਹੁੰਦੀ ਹੋਈ ਦੇਰ ਸ਼ਾਮ ਘੁੰਮਾਣ ਵਿਖੇ ਸੰਪੰਨ ਹੋਈ। ਇਸ ਰੈਲੀ ਵਿੱਚ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ, ਕਿਸਾਨ ਅਤੇ ਹੋਰ ਆਪਣੀਆਂ ਟਰੈਕਟਰ ਟਰਾਲੀਆਂ ਤੇ ਕਾਰਾਂ ਤੇ ਸਵਾਰ ਹੋ ਕੇ ਸ਼ਾਮਲ ਹੋਏ। ਇਸ ਮੌਕੇ ਸਰਕਾਰੀ ਸਕੂਲ ਬੱਦੋਵਾਲ ਦੇ ਬੱਚਿਆਂ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਾ ਭਰਵਾਂ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਾਗੋ ਕੱਢਣ ਦਾ ਮੁੱਖ ਮੰਤਵ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਾ ਹੈ। 

ਉਨ੍ਹਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਜ਼ਿਲ੍ਹਾਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ ਅਤੇ ਇਸ ਲਈ ਕਿਸਾਨ ਸਾਥੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਬਹੁਤ ਸਾਰੇ ਅਗਾਂਹਵਧੂ ਕਿਸਾਨ, ਜ਼ਿਲਾ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਸਮੂਹ ਕਿਸਾਨ ਆਪਣਾ ਬਣਦਾ ਯੋਗਦਾਨ ਜਰੂਰ ਪਾਉਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ 25 ਕਿਸਾਨਾਂ ਦਾ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਫਸਲੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ, ਫਸਲਾਂ ਦੀ ਕਾਸ਼ਤ ਕਰਨ ਨਾਲ ਜਿਥੇ ਫ਼ਸਲਾਂ ਦਾ ਝਾੜ ਵੱਧ ਨਿਕਲਦਾ ਹੈ, ਓਥੇ ਇਸ ਨਾਲ ਵਾਤਾਵਰਨ ਵੀ ਦੂਸ਼ਿਤ ਹੋਣ ਤੋਂ ਬਚਦਾ ਹੈ। 

ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਹੋਰ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨਾਂ ਵਲੋਂ ਐਲਾਨ ਗਿਆ ਹੈ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦੇ ਨਾਲ ਉਸ ਪਿੰਡ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਪਰਾਲੀ ਪ੍ਰਬੰਧਨ ਦੇ ਖੇਤੀ ਸੰਦ ਮੌਜੂਦ ਹਨ। ਇਸਤੋਂ ਇਲਾਵਾ ਹਰ ਬਲਾਕ ਵਿੱਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਲੋੜੀਂਦੀ ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ 1800-180 1852 ਤੇ ਜਾਂ ਖੇਤੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD