Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਜਿੱਤੀ ਪੰਜਾਬ ਅਤੇ ਹਰਿਆਣਾ ਵਿੱਚ ਹਰ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਬਣਾਉਣ ਦੀ ਲੜਾਈ

ਮੋਹਾਲੀ ਵਾਸਤੇ 2.92 ਏਕੜ ਜਮੀਨ ਗਮਾਡਾ ਨੇ ਕੀਤੀ ਰਾਖਵੀਂ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 11 Oct 2023

Last updated on: Oct 11, 2023, 00:00 IST

ਮੋਹਾਲੀ ਨਗਰ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਕ ਹੋਰ ਅਹਿਮ ਅਦਾਲਤੀ ਲੜਾਈ ਵਿਚ ਜਿੱਤ ਹਾਸਲ ਕੀਤੀ ਹੈ। ਇਸ ਦੇ ਤਹਿਤ ਮੋਹਾਲੀ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਗਮਾਡਾ ਵੱਲੋਂ 2.92 ਏਕੜ ਜਮੀਨ ਰਾਖਵੀਂ ਰੱਖ ਦਿੱਤੀ ਗਈ ਹੈ। ਇਹ ਜਮੀਨ ਸਮਾਜਿਕ ਭਲਾਈ ਵਿਭਾਗ ਨੂੰ ਸੌਂਪੀ ਜਾਣੀ ਹੈ ਜਿਸ ਸਬੰਧੀ ਪੱਤਰ ਗਮਾਡਾ ਵੱਲੋਂ ਸਬੰਧਿਤ ਵਿਭਾਗ ਅਤੇ ਡਿਪਟੀ ਮੇਅਰ ਨੂੰ ਭੇਜਿਆ ਗਿਆ ਹੈ। ਇਸ ਸਬੰਧੀ ਅੱਜ ਇੱਕ ਪੱਤਰਕਾਰ ਸੰਮੇਲਨ ਵਿੱਚ ਜਾਣਕਾਰੀ ਦਿੰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਉਹਨਾਂ ਨੇ ਮੋਹਾਲੀ ਸਮੇਤ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਪੰਜਾਬ ਸਰਕਾਰ ਨੂੰ ਲਿਖਤੀ ਤੌਰ ਤੇ ਮੰਗ ਕੀਤੀ ਸੀ ਅਤੇ ਸੂਚਨਾ ਦੇ ਅਧਿਕਾਰ ਤਹਿਤ ਬਿਰਦ ਆਸ਼ਰਮ ਬਣਾਉਣ ਸਬੰਧੀ ਬਣੇ ਕਾਨੂੰਨ ਅਨੁਸਾਰ ਇਸ ਸਬੰਧੀ ਸਰਕਾਰ ਤੋਂ ਵਿਸਤ੍ਰਿਤ ਜਾਣਕਾਰੀ ਵੀ ਮੰਗੀ ਸੀ। 

ਉਹਨਾਂ ਕਿਹਾ ਕਿ ਇਸ ਜਾਣਕਾਰੀ ਤਹਿਤ ਉਹਨਾਂ ਨੂੰ ਪਤਾ ਲੱਗਿਆ ਕਿ ਹੁਸ਼ਿਆਰਪੁਰ ਜਿਲੇ ਨੂੰ ਛੱਡ ਕੇ ਪੰਜਾਬ ਵਿੱਚ ਕਿਤੇ ਵੀ ਸਰਕਾਰੀ ਬਿਰਧ ਆਸ਼ਰਮ ਨਹੀਂ ਹੈ। ਉਹਨਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਉਹਨਾਂ ਨੂੰ ਕੋਈ ਆਈ ਗਈ ਨਹੀਂ ਦਿੱਤੀ ਤਾਂ ਉਹਨਾਂ ਨੇ ਇਸ ਸਬੰਧੀ 2014 ਵਿੱਚ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਖਲ ਕੀਤੀ। ਉਹਨਾਂ ਕਿਹਾ ਕਿ ਕੇਸ ਦੇ ਚਲਦੇ ਪੜਾਅ ਦੌਰਾਨ ਹਾਈਕੋਰਟ ਨੇ ਇਸ ਵਿੱਚ ਹਰਿਆਣਾ ਸੂਬੇ ਨੂੰ ਵੀ ਸ਼ਾਮਿਲ ਕਰ ਲਿਆ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਪਣੇ ਵਕੀਲ ਰੰਜੀਵਨ ਸਿੰਘ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਸ ਚੌਧਰੀ ਦੀ ਮੌਜੂਦਗੀ ਵਿੱਚ ਦੱਸਿਆ ਕਿ 2020 ਵਿੱਚ ਉਹਨਾਂ ਦੇ ਕੇਸ ਦਾ ਹਾਈਕੋਰਟ ਨੇ ਨਿਪਟਾਰਾ ਕਰ ਦਿੱਤਾ। 

ਉਹਨਾਂ ਕਿਹਾ ਕਿ ਕੇਸ ਦਾ ਨਿਪਟਾਰਾ ਇਸ ਆਧਾਰ ਤੇ ਹੋਇਆ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੇ ਮਾਨਯੋਗ ਹਾਈਕੋਰਟ ਕੋਲ ਹਲਫਨਾਮੇ ਦਾਖਲ ਕੀਤੇ ਕਿ ਪੰਜਾਬ 2022 ਤੱਕ ਅਤੇ ਹਰਿਆਣਾ 2024 ਤੱਕ ਹਰੇਕ ਜ਼ਿਲ੍ਹੇ ਵਿੱਚ ਬਿਰਧ ਆਸ਼ਰਮ ਬਣਾਵੇਗਾ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਪੈਰਵਾਈ ਜਾਰੀ ਰੱਖੀ ਅਤੇ ਸਤੰਬਰ 2022 ਵਿੱਚ ਸਬੰਧਤ ਵਿਭਾਗਾਂ ਨੂੰ ਪੱਤਰ ਲਿਖੇ। ਉਹਨਾਂ ਕਿਹਾ ਕਿ ਜਦੋਂ ਕੋਈ ਤਸੱਲੀ ਬਖਸ਼ ਜਵਾਬ ਨਾ ਮਿਲਿਆ ਤਾਂ ਉਹਨਾਂ ਨੇ ਇਸ ਮਾਮਲੇ ਵਿੱਚ ਅਦਾਲਤ ਦੀ ਮਾਨਹਾਨੀ ਦਾ ਨੋਟਿਸ ਜਾਰੀ ਕੀਤਾ।

ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਹੁਣ ਗਮਾਡਾ ਨੇ ਇਸ ਮਾਮਲੇ ਵਿੱਚ 2.92 ਏਕੜ ਜਮੀਨ ਸੈਕਟਰ 78 ਵਿੱਚ ਰਾਖਵੀਂ ਰੱਖ ਦਿੱਤੀ ਹੈ ਅਤੇ ਸਮਾਜਿਕ ਭਲਾਈ ਵਿਭਾਗ ਨੂੰ 30 ਦਿਨਾਂ ਦੇ ਅੰਦਰ ਇਸ ਪੱਤਰ ਦਾ ਜਵਾਬ ਦੇਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਸਮਾਜਿਕ ਭਲਾਈ ਵਿਭਾਗ ਦੇ ਡਾਇਰੈਕਟਰ ਨੂੰ ਵੀ ਮਿਲ ਕੇ ਆਏ ਹਨ ਅਤੇ ਉਹਨਾਂ ਨੂੰ ਆਸ ਹੈ ਛੇਤੀ ਹੀ ਮੋਹਾਲੀ ਦੇ ਵਿੱਚ ਬਿਰਧ ਆਸ਼ਰਮ ਦੀ ਉਸਾਰੀ ਆਰੰਭ ਹੋ ਜਾਵੇਗੀ। ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਹ ਜਮੀਨ ਗਮਾਡਾ ਵੱਲੋਂ ਮੁਫਤ ਦਿੱਤੀ ਜਾ ਰਹੀ ਹੈ। ਉਹਨਾਂ ਇਸ ਸਬੰਧੀ ਗਮਾਡਾ ਅਧਿਕਾਰੀਆਂ ਦਾ ਧੰਨਵਾਦ ਵੀ  ਕੀਤਾ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੋਹਾਲੀ ਦੇ ਕਮਿਊਨਿਟੀ ਸੈਂਟਰ ਪੁਲਿਸ ਦੇ ਕਬਜ਼ੇ ਤੋਂ ਖਾਲੀ ਕਰਾਉਣ ਦਾ ਮਸਲਾ ਹੋਵੇ, ਕਜੌਲੀ ਤੋਂ 40 ਐਮਜੀਡੀ ਪਾਣੀ ਦਵਾਉਣ ਦੀ ਗੱਲ ਹੋਵੇ, ਜਾਂ ਮੋਹਾਲੀ ਦੇ ਲੋਕ ਹਿੱਤ ਦੇ ਕੋਈ ਵੀ ਮਾਮਲੇ ਹੋਣ, ਉਹਨਾਂ ਨੇ ਆਪਣੇ ਵਕੀਲ ਰੰਜੀਵਨ ਸਿੰਘ ਰਾਹੀਂ ਅਦਾਲਤ ਦੇ ਦਰਵਾਜ਼ੇ ਖੜਕਾ ਕੇ ਇਹਨਾਂ ਮਸਲਿਆਂ ਦਾ ਹੱਲ ਕਰਵਾਇਆ ਹੈ। ਉਹਨਾਂ ਕਿਹਾ ਕਿ ਲੋਕਾਂ ਦੇ ਮਸਲਿਆਂ ਲਈ ਉਹ ਇਸੇ ਤਰ੍ਹਾਂ ਅੱਗੇ ਵੀ ਲੜਾਈ ਲੜਦੇ ਰਹਿਣਗੇ। ਇਸ ਮੌਕੇ ਉਹਨਾਂ ਦੇ ਵਕੀਲ ਰੰਜੀਵਨ ਸਿੰਘ ਨੇ ਕਿਹਾ ਕਿ ਭਾਵੇਂ ਇਸ ਕੰਮ ਵਿੱਚ 10 ਸਾਲ ਲੱਗ ਗਏ ਹਨ ਪਰ ਇਹ ਬਹੁਤ ਵੱਡਾ ਫੈਸਲਾ ਹੈ ਜੋ ਖਾਸ ਤੌਰ ਤੇ ਸੀਨੀਅਰ ਸਿਟੀਜਨਾਂ ਦੇ ਹੱਕ ਵਿੱਚ ਆਇਆ ਹੈ। 

ਉਹਨਾਂ ਕਿਹਾ ਕਿ ਅੱਜ  ਵੱਡੀ  ਗਿਣਤੀ ਅਜਿਹੇ ਬਜ਼ੁਰਗ ਹਨ ਜੋ ਆਪਣੇ ਬੱਚਿਆਂ ਨਾਲ ਨਹੀਂ ਰਹਿਣਾ ਚਾਹੁੰਦੇ ਜਾਂ ਬੱਚੇ ਆਪਣੇ ਮਾਂ ਬਾਪ ਨੂੰ ਰੱਖਣਾ ਨਹੀਂ ਚਾਹੁੰਦੇ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਵੱਡੀ ਗਿਣਤੀ ਵਿੱਚ ਨੌਜਵਾਨ ਮੁਲਕ ਛੱਡ ਕੇ ਜਾ ਚੁੱਕੇ ਹਨ ਤੇ ਉਹਨਾਂ ਦੇ ਬਜ਼ੁਰਗ ਮਾਪੇ ਇਥੇ ਇਕੱਲੇ ਰਹਿੰਦੇ  ਹਨ। ਉਹਨਾਂ ਕਿਹਾ ਕਿ ਅਜੇਹੇ ਬਜ਼ੁਰਗ ਇਕੱਲੇਪਣ ਸਮੇਤ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਪੀੜਤ ਹਨ ਜਿਨਾਂ ਨੂੰ ਬਿਰਧ ਆਸ਼ਰਮ ਦੀ ਲੋੜ ਹੈ।

ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਸ ਚੌਧਰੀ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਬੱਚੇ ਬਜ਼ੁਰਗਾਂ ਨੂਣ ਗੌਲਿਆਂ ਕਰਦੇ ਹਨ ਅਤੇ ਉਨਾਂ ਦਾ ਮਾਨ ਸਨਮਾਨ ਨਹੀਂ ਕਰਦੇ ਜਿਸ ਕਰਕੇ ਉਹ ਬਿਰਧ ਆਸ਼ਰਮ ਵਿੱਚ ਰਹਿਣਾ ਜਿਆਦਾ ਪਸੰਦ ਕਰਦੇ ਹਨ। ਉਹਨਾਂ ਇਸ ਮੌਕੇ ਡਿਪਟੀ ਮੇਰੇ ਕੁਲਜੀਤ ਸਿੰਘ ਬੇਦੀ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਅਜਿਹੇ ਬਜ਼ੁਰਗ ਲੋਕਾਂ ਨੂੰ ਰਾਹਤ ਮਿਲੇਗੀ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD