Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ “ਇੰਟਰਨੈਸ਼ਨਲ ਡੇਅ ਆਫ਼ ਗਰਲ ਚਾਈਲਡ” ਮਨਾਇਆ ਗਿਆ

Judiciary, District Legal Services Authority, Jyoti Sarup Kanya Ashram, International Day of the Girl Child, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ/ਐਸ.ਏ.ਐਸ.ਨਗਰ , 11 Oct 2023

Last updated on: Oct 11, 2023, 00:00 IST

ਸ. ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਚਾਈਲਡ ਵੈਲਫੇਅਰ ਕਮੇਟੀ, ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ “ਇੰਟਰਨੈਸ਼ਨਲ ਡੇਅ ਆਫ਼ ਗਰਲ ਚਾਈਲਡ” ਮਨਾਇਆ ਗਿਆ। ਇਸ ਮੌਕੇ ਤੇ ਬਲਜਿੰਦਰ ਸਿੰਘ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦੀਆਂ ਬੱਚੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਵਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਪਾਸ ਕੀਤੇ ਗਏ ਕਾਨੂੰਨਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

ਉਨ੍ਹਾਂ ਵਲੋਂ ਲੜਕੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਲੜਕੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਤੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਈ ਔਰਤ, ਭਾਵੇਂ ਉਸ ਦੀ ਆਮਦਨ ਕਿੰਨੀ ਵੀ ਜਿ਼ਆਦਾ ਹੋਵੇ, ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੀ ਹੱਕਦਾਰ ਹੈ। ਉਨ੍ਹਾਂ ਵਲੋਂ ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਲਈ ਹਦਾਇਤ ਕੀਤੀ ਗਈ। ਇਸ ਮੌਕੇ ਤੇ ਕੁਲਵੰਤ ਸਿੰਘ ਗੁਰੂ, ਚੇਅਰਮੈਨ, ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਮੈਨ ਵਲੋ ਵੀ ਆਸ਼ਰਮ ਦੀਆਂ ਲੜਕੀਆਂ ਨੂੰ ਮਾਨਸਿਕ ਤੌਰ ਤੇ ਸਿਹਤਮੰਦ ਅਤੇ ਦ੍ਰਿੜ ਰਹਿਣ ਸਬੰਧੀ ਪ੍ਰੇਰਿਤ ਕੀਤਾ ਗਿਆ।

 

Tags: Judiciary , District Legal Services Authority , Jyoti Sarup Kanya Ashram , International Day of the Girl Child , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD