Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਜਨਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਕਰਵਾਏ ਲੋਕ ਨਾਚ, ਰੋਲਪਲੇ, ਰਚਨਾਤਮਕ ਲੇਖਨ ਤੇ ਪੋਸਟਰ ਮੇਕਿੰਗ ਮੁਕਾਬਲੇ

ਪ੍ਰੋਜੈਕਟ ਦਾ ਮੁੱਖ ਮਨੋਰਥ ਸੰਤੁਲਿਤ ਭੋਜਨ, ਨਿੱਜੀ ਸੁਰੱਖਿਆ, ਇੰਟਰਨੈਟ ਦੀ ਸਹੀ ਵਰਤੋਂ ਬਾਰੇ ਜਾਗਰੂਕ ਕਰਨਾ: ਡਿਪਟੀ ਡੀਈਓ

Punjab Admin, Deputy District Education Officer, Rupnagar

Web Admin

Web Admin

5 Dariya News

ਰੂਪਨਗਰ , 11 Oct 2023

ਰਾਸ਼ਟਰੀ ਜਨਸੰਖਿਆ ਪ੍ਰੋਜੈਕਟ ਅਧੀਨ ਜ਼ਿਲ੍ਹਾ ਪੱਧਰੀ ਲੋਕ ਨਾਚ,ਰੋਲ ਪਲੇ, ਰਚਨਾਤਮਕ ਲੇਖਨ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਕਰਵਾਏ ਗਏ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋ ਚਲਾਏ ਗਏ ਇਸ ਪ੍ਰੋਜੈਕਟ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਵੱਧ ਰਹੀ ਆਬਾਦੀ ਦੇ ਨਾਲ ਨਾਲ ਸੰਤੁਲਿਤ ਭੋਜਨ, ਨਿੱਜੀ ਸੁਰੱਖਿਆ, ਇੰਟਰਨੈਟ ਦੀ ਸਹੀ ਵਰਤੋਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ।

ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਪਿਆਰ ਕਰਨ ਦੀ ਸਲਾਹ ਦਿੱਤੀ ਤੇ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਦੀ ਸਮੀਖਿਆ ਉੱਚ ਗੋਲ ਨਿਰਧਾਰਿਤ ਕਰਨ ਦੀ ਨਸੀਹਤ ਦਿੱਤੀ। ਇਸ ਮੌਕੇ ਮੇਜਵਾਨ ਸਕੂਲ ਦੀ ਪ੍ਰਿੰਸੀਪਲ ਸੰਦੀਪ ਕੌਰ ਵੱਲੋਂ ਉਚੇਚੇ ਪ੍ਰਬੰਧ ਕਰਵਾਏ ਅਤੇ ਸਾਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਗਤੀਵਿਧੀਆਂ ਪ੍ਰਿੰਸੀਪਲ ਰੁਚੀ ਗਰੋਵਰ ਨੇ ਦੱਸਿਆ ਕਿ ਸਮਾਗਮ ਦੇ ਬੀਤੇ ਦਿਨ ‘ਲੋਕ ਨਾਚ’ ਮੁਕਾਬਲੇ ਹੋਏ ਸਨ ਜਿਸ ਵਿਚ ਵਿੱਚ 6 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ। 

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਲੋਕ ਨਾਚ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜੱਜ ਦੀ ਭੂਮਿਕਾ ਲੈਕਚਰਾਰ ਜੁਝਾਰ ਕੌਰ, ਲੈਕਚਰਾਰ ਮਨਪ੍ਰੀਤ ਕੌਰ ਤੇ ਸ਼੍ਰੀ ਤੇਜਿੰਦਰ ਸਿੰਘ ਬਾਜ ਵੱਲੋਂ ਬਾਖੂਬੀ ਨਿਭਾਈ ਗਈ। ਉਹਨਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤਖਤਗੜ੍ਹ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੈਰੀ ਸਕੂਲ ਘਨੌਲੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟਪਰੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੱਜ ਰੋਲਪਲੇ, ‘ਪੋਸਟਰ ਮੇਕਿੰਗ’ ਅਤੇ ‘ਰਚਨਾਤਮਕ ਲੇਖਨ ਮੁਕਾਬਲੇ ਹੋਏ, ਜਿਸ ਵਿੱਚ 8-8 ਸਕੂਲਾਂ ਦੇ ਵਿਦਿਆਰਥੀਆਂ ਅਤੇ ‘ਰੋਲ ਪਲੇਅ ਵਿੱਚ 6 ਸਕੂਲਾਂ ਦੀ ਟੀਮਾਂ ਨੇ ਭਾਗ ਲਿਆ। 

ਇਸ ਮੌਕੇ ਬੱਚਿਆਂ ਦੀ ਰਜਿਸਟਰੇਸ਼ਨ ਸ੍ਰੀਮਤੀ ਮਾਇਆ ਦੇਵੀ ਵੱਲੋਂ ਕੀਤੀ ਗਈ ਅਤੇ ਟਾਈਮ ਕੀਪਿੰਗ ਦੀ ਸੇਵਾ ਹਰਮਿੰਦਰ ਕੌਰ ਵੱਲੋ ਕੀਤੀ ਗਈ। ਇਸੇ ਤਰ੍ਹਾਂ ਰਚਨਾਤਮਕ ਲੇਖ ਮੁਕਾਬਲੇ ਅਤੇ ਰੋਲ ਪਲੇਅ ਦੀ ਜਜਮੈਂਟ ਦੀ ਭੂਮਿਕਾ ਲੈਕਚਰਾਰ ਸ਼ੇਰ ਸਿੰਘ, ਲੈਕਚਰਾਰ ਸੁਖਦੇਵ ਸਿੰਘ ਅਤੇ ਲੈਕਚਰਾਰ ਅਮਰਜੀਤ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਉਹਨਾਂ ਵੱਲੋਂ ਪਦਿੱਤੀ ਜਾਣਕਾਰੀ ਅਨੁਸਾਰ ਰੋਲਪਲੇਅ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਟਿੱਬਾ ਟੱਪਰੀਆਂ ਦੀ ਹਿਮਾਨੀ, ਤਾਨੀਆਂ ਸ਼ਰਮਾ, ਚਾਂਦਨੀ ਕੁਮਾਰੀ, ਸੀਤਲ ਅਤੇ ਗਗਨਦੀਪ ਕੌਰ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਹਿਰਾਮਪੁਰ ਜੀਮੀਦਾਰਾ ਦੇ ਮਨਿੰਦਰ ਸਿੰਘ, ਹਰਿੰਦਰ ਸਿੰਘ, ਕੋਮਲਪ੍ਰੀਤ ਕੌਰ, ਸੁਖਪ੍ਰੀਤ ਕੌਰ ਅਤੇ ਅਨਮੋਲ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ, ਜਦਕਿ ਸਰਕਾਰੀ (ਕੰਨਿਆ) ਸੀਨੀਅਰ ਸੈਕਡਰੀ ਸਕੂਲ ਰੂਪਨਗਰ ਦੇ ਅਫਰੋਜ਼, ਲਕਸਮੀ, ਕਸ਼ਿਸ਼, ਰੋਸ਼ਨੀ ਅਤੇ ਨੀਤੂ ਕੁਮਾਰੀ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਉਨ੍ਹਾਂ ਦੱਸਿਆ ਕਿ ‘ਰਚਨਾਤਮਕ ਲੇਖ ਮੁਕਾਬਲੇ’ ਵਿੱਚ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀ ਪੁਨੀਤ ਕੌਰ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਘਨੌਲੀ ਦੀ ਹਰਲੀਨ ਕੌਰ ਨੇ ਦੂਸਰਾ ਸਥਾਨ ਅਤੇ ਸਰਕਾਰੀ (ਕੰਨਿਆ) ਸੀਨੀਅਰ ਸੈਕੈਂਡਰੀ ਸਕੂਲ ਰੂਪਨਗਰ ਦੀ ਅਮਨਦੀਪ ਕੁਮਾਰੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਦੀ ਜਜਮੈਂਟ ਸ੍ਰੀ ਇੰਦਰਜੀਤ ਸਿੰਘ ਅਤੇ ਸ਼੍ਰੀ ਸਿਮਰਨਜੀਤ ਸਿੰਘ ਨੇ ਕੀਤੀ।ਉਹਨਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਜਿਮੀਦਾਰਾ ਦੀ ਸ਼ੀਤਲ ਕੁਮਾਰੀ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਮਨਮੀਤ ਸਿੰਘ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦੇ ਅਨੁਰਾਗ ਭਰਦਵਾਜ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਇਸ ਮੌਕੇ ਮੰਚ ਦਾ ਸੰਚਾਲਨ ਜਿਲਾ ਨੋਡਲ ਅਫਸਰ ਗਤੀਵਿਧੀਆਂ ਪ੍ਰਿੰਸੀਪਲ ਰੁਚੀ ਗਰੋਵਰ ਵੱਲੋਂ ਬਾਖੂਬੀ ਨਿਭਾਇਆ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਜਿਲਾ ਸਿੱਖਿਆ ਅਫਸਰ ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਰ ਅਤੇ ਉਪ ਜਿਲਾ ਸਿੱਖਿਆ ਅਫਸਰ ਸ੍ਰੀ ਸੁਰਿੰਦਰ ਪਾਲ ਸਿੰਘ ਵੱਲੋ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀ ਨੂੰ 300 ਰੁਪਏ ਤੇ ਮੋਮੈਂਟੋ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀ ਨੂੰ 200 ਰੁਪਏ ਤੇ ਮੋਮੈਂਟੋ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀ ਨੂੰ 150 ਰੁਪਏ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ ਤੋਂ ਇਲਾਵਾ ਮੀਡੀਆ ਇੰਚਾਰਜ ਮਨਜਿੰਦਰ ਸਿੰਘ ਚੱਕਲ, ਸ੍ਰੀ ਸੁਖਜਿੰਦਰ ਸਿੰਘ, ਸ੍ਰੀ ਮਨੋਜ ਮੋਹਿਤ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਜਸਵਿੰਦਰ ਕੌਰ ਆਦਿ ਹਾਜਰ ਸਨ।

 

Tags: Punjab Admin , Deputy District Education Officer , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD