Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦਾ ਅੰਮ੍ਰਿਤਸਰ ਏਅਰਪੋਰਟ ਪੁੱਜਣ ’ਤੇ ਭਰਵਾਂ ਸਵਾਗਤ

ਸੋਨ ਤਮਗਾ ਜੇਤੂ ਖਿਡਾਰੀ ਨੂੰ ਮਿਲਣਗੇ 1-1 ਕਰੋੜ ਰੁਪਏ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 11 Oct 2023

Last updated on: Oct 11, 2023, 00:00 IST

ਅੱਜ ਏਸ਼ੀਅਨ ਕੱਪ ਜੇਤੂ ਹਾਕੀ ਟੀਮ ਦੇ ਮੈਂਬਰ ਜਿਨ੍ਹਾਂ ਵਿੱਚ ਸ: ਹਰਮਨਪ੍ਰੀਤ ਸਿੰਘ, ਸ: ਹਾਰਦਿਕ ਸਿੰਘ, ਸ: ਸ਼ਮਸ਼ੇਰ ਸਿੰਘ, ਸ: ਜਰਮਨਪ੍ਰੀਤ ਸਿੰਘ, ਸ: ਮਨਦੀਪ ਸਿੰਘ, ਸ: ਮਨਪ੍ਰੀਤ ਸਿੰਘ, ਸ: ਗੁਰਜੰਟ ਸਿੰਘ, ਸ: ਸੁਰਜੀਤ ਸਿੰਘ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਸਵਾਗਤ ਕੀਤਾ। ਇਸ ਮੌਕੇ ਸੰਸਦ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਅਜੈ ਗੁਪਤਾ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਚੇਅਰਮੈਨ ਜਸਪ੍ਰੀਤ ਸਿੰਘ, ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਮਨੀਸ਼ ਅਗਰਵਾਲ, ਅੰਤਰਰਾਸ਼ਟਰੀ ਹਾਕੀ ਖਿਡਾਰੀ ਜੁਗਰਾਜ ਸਿੰਘ, ਰਮਨਦੀਪ ਸਿੰਘ, ਚੇਅਰਮੈਨ ਸ੍ਰੀ ਅਸ਼ੋਕ ਤਲਵਾੜ, ਲੋਕਸਭਾ ਇੰਚਾਰਜ ਸ: ਇਕਬਾਲ ਸਿੰਘ ਭੁੱਲਰ, ਸ੍ਰੀ ਵਿਕਰਮਜੀਤ ਵਿੱਕੀ, ਸ੍ਰੀ ਵਰੁਣ ਰਾਣਾ, ਸ੍ਰੀ ਮਨਦੀਪ ਸਿੰਘ ਮੌਂਗਾ, ਵਿਸ਼ਵ ਸਹਿਜਪਾਲ, ਸ੍ਰੀ ਗੌਤਮ ਸਚਦੇਵਾ ਸਪੋਰਟਸ ਵਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

ਏਅਰਪੋਰਟ ਪੁੱਜਣ ਤੇ ਹਾਕੀ ਖਿਡਾਰੀਆਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤਲਵਾੜ ਨੇ ਕਿਹਾ ਕਿ ਹਾਂਗਜੂ ਵਿਖੇ ਏਸ਼ੀਅਨ ਗੇਗਜ਼ ਵਿਚ ਪੰਜਾਬ ਦੇ ਖਿਡਾਰੀਆਂ ਨੇ ਪਿਛਲੇ 72 ਵਰਿ੍ਹਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਖੇਡ ਨੀਤੀ ਤਹਿਤ ਇਸ ਵਾਰ ਪਹਿਲੀ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ ਸਨ।

ਸ੍ਰੀ ਤਲਵਾੜ ਨੇ ਦੱਸਿਆ ਕਿ ਹਾਕੀ ਵਿੱਚ ਚੌਥੀ ਵਾਰ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ  ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਕੁੱਲ 10 ਖਿਡਾਰੀ ਪੰਜਾਬ ਵਿਚੋਂ ਸਨ। ਉਨਾਂ ਦੱਸਿਆ ਕਿ ਹਾਕੀ ਮੈਚਾਂ ਵਿੱਚ ਭਾਰਤ ਨੇ ਕੁੱਲ 68 ਗੋਲ ਕੀਤੇ, ਜਿਨਾਂ ਵਿੱਚੋਂ ਕੇਵਲ ਪੰਜਾਬੀ ਖਿਡਾਰੀਆਂ ਨੇ 43 ਗੋਲ ਕੀਤੇ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੋਨ ਤਮਗਾ ਜੇਤੂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD