Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਜਿਲ੍ਹਾ ਪੱਧਰੀ ਸਮਾਗਮ

ਬੱਚਿਆਂ ਅਤੇ ਨੋਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਡਾ. ਬਲਜੀਤ ਕੌਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਮਲੋਟ/ਸ੍ਰੀ ਮੁਕਤਸਰ ਸਾਹਿਬ , 11 Oct 2023

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਅੱਜ ਮਲੋਟ ਦੇ ਪੰਜਾਬ ਪੈਲਸ ਵਿਖੇ ਸਮਾਗਮ ਦਾ ਅਯੋਜਨ ਕੀਤਾ ਗਿਆ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਖ - ਵੱਖ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਇਹ ਜਿਲ੍ਹਾ ਪੱਧਰੀ ਸਮਾਗਮ ਦਾ ਅਯੋਜਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਭਰ ਵਿੱਚ ਜਿਲ੍ਹਾ ਪੱਧਰ ‘ਤੇ ਸਿਹਤ ਕੈਂਪ ਲਗਾਏ ਜਾ ਰਹੇ ਹਨ ਇਨ੍ਹਾਂ ਕੈਂਪਾਂ ਦੌਰਾਨ ਬਜ਼ੁਰਗਾਂ ਦੀਆਂ ਬੁਢਾਪੇ ਨਾਲ ਸਬੰਧਿਤ ਬਿਮਾਰੀਆਂ ਦੀ ਜਾਂਚ, ਈ.ਐਨ.ਟੀ ਯਾਨੀ ਕੰਨ, ਨੱਕ ਤੇ ਗਲਾ ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਸਰਜਰੀ ਦੀਆਂ ਮੁਫ਼ਤ ਸੇਵਾਵਾਂ ਦੇ ਨਾਲ ਨਾਲ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਬਜ਼ੁਰਗਾਂ ਦੇ ਸੀਨੀਅਰ ਸਿਟੀਜ਼ਨ ਕਾਰਡ ਬਨਾਉਣ ਤੋਂ ਇਲਾਵਾ ਉਹਨਾਂ ਨੂੰ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਂਦੇ ਹਨ।

ਕੈਬਨਿਟ ਮੰਤਰੀ  ਨੇ ਕਿਹਾ ਕਿ  ਇਹ ਉਪਰਾਲਾ ਬਜ਼ੁਰਗਾਂ ਨੂੰ ਹਰ ਸਹੂਲਤ ਦੇਣ ਲਈ ਕੀਤਾ ਗਿਆ ਹੈ ਜੋ ਆਪਣੀ ਸਾਰੀ ਉਮਰ ਹੰਢਾ ਕੇ ਜਿੰਦਗੀ ਦੇ ਆਖਰੀ ਪੜ੍ਹਾਅ ਵਿੱਚ ਵਧੀਆ ਜੀਵਨ ਬਤੀਤ ਕਰ ਸਕਣ, ਬੱਚਿਆਂ ਅਤੇ ਨੌਜਵਾਨਾਂ ਵੱਲੋਂ ਦਿੱਤਾ ਗਿਆ ਸਮਾਂ ਹੀ ਬਜ਼ੁਰਗਾਂ ਲਈ ਵਡਮੁੱਲਾ ਧਨ ਹੁੰਦਾ ਹੈ ਅਤੇ ਨਾਲ ਹੀ ਉਹਨਾਂ ਕਿਹਾ ਕਿ ਓਹ ਖੁਦ ਪੇਸ਼ੇ ਤੋਂ ਅੱਖਾ ਦੇ ਡਾਕਟਰ ਰਹੇ ਹਨ , ਇਸ ਲਈ ਸਮਾਂ ਮਿਲਣ ਤੇ ਉਹਨਾਂ ਵਲੋ ਅੱਖਾਂ ਦਾ ਖਾਸ ਚੈਕਅਪ ਕੀਤਾ ਜਾਂਦਾ ਹੈ। ਇਸ ਸਮਾਗਮ ਵਿਚ ਜਿਲ੍ਹਾ ਵਾਸੀਆਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਹੂਲਤਾਂ ਲੈਣ ਲਈ ਪਹੁੰਚੇ ਬਜ਼ੁਰਗ ਵਿਅਕਤੀਆਂ ਨੇ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ, ਜਿਸ ਨਾਲ ਸਮਾਜ ਨੂੰ ਨਵੀ ਸੇਧ ਮਿਲ ਰਹੀ ਹੈ ਅਤੇ ਅਜਿਹੇ ਕੈਂਪ ਭਵਿੱਖ ਵਿੱਚ ਵੀ ਲਗਦੇ ਰਹਿਣੇ ਚਾਹੀਦੇ ਹਨ।

ਇਸ ਸਮਾਗਮ ਵਿਚ ਸ. ਰਣਧੀਰ ਸਿੰਘ ਧੀਰਾ ਖੂਡੀਆਂ ਨੇ ਮੁੱਖ ਮਹਿਮਾਨ ਵਜੋਂ ਸਮੂੁਲੀਅਤ ਕੀਤੀ। ਇਸ ਮੌਕੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ “ਸਾਡੇ ਬਜੁਰਗ ਸਾਡਾ ਮਾਣ ਮੁਹਿੰਮ” ਦੀ ਸਲਾਘਾ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾਂਦੇ ਲੋਕ ਪੱਖੀ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਪ੍ਰੋਫੈਸਰ ਸਾਧੂ ਸਿੰਘ ਸਾਬਕਾ ਐਮ.ਪੀ ਫਰੀਦਕੋਟ, ਡਾ. ਰੀਟਾ ਬਾਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ,ਸ੍ਰੀ ਕਵੰਰਜੀਤ ਸਿੰਘ ਐਸ.ਡੀ.ਐਮ ਮਲੋਟ, ਪੰਕਜ ਮੋਰਿਆ ਡੀ.ਐਸ.ਐਸ.ਓ, ਰਣਜੀਤ ਕੌਰ ਸੀ.ਡੀ.ਪੀ.ਓ, ਰਜਵੰਤ ਕੌਰ ਸੀ.ਡੀ.ਪੀ.ਓ,ਸ੍ਰੀ ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ, ਕੁਲਵਿੰਦਰ ਬਰਾੜ ਬਲਾਕ ਪ੍ਰਧਾਨ, ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਲਵਲੀ ਸੰਧੂ, ਰਮੇਸ਼ ਅਰਨੀਵਾਲਾ, ਗਗਨਦੀਪ ਔਲਖ ਸ਼ਹਿਰੀ ਪ੍ਰਧਾਨ, ਲਾਲੀ ਗਗਨੇਜਾ, ਸੁਖਪਾਲ ਸਿੰਘ, ਟਰੱਕ ਯੂਨੀਅਨ ਪ੍ਰਧਾਨ ਮਲੋਟ, ਜਸਮੀਤ ਬਰਾੜ ਅਤੇ ਜ਼ੋਨੀ ਗਰਗ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD