Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੁਧਿਆਣਾ ਦੇ ਸਿਵਲ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ - ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਚੱਲ ਰਹੇ ਅਪਗ੍ਰੇਡੇਸ਼ਨ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਅਤੇ ਸਿਵਲ ਹਸਪਤਾਲ ਦਾ ਕੀਤਾ ਦੌਰਾ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 11 Oct 2023

Last updated on: Oct 11, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ  ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਅਤਿ-ਆਧੁਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਨੂੰ ਮੁੱਖ ਤਰਜੀਹ ਦੇ ਰਹੀ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ, ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਰਜਿੰਦਰਪਾਲ ਕੌਰ ਛੀਨਾ, ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਡਾਇਰੈਕਟਰ ਫੈਮਿਲੀ ਪਲੈਨਿੰਗ ਡਾ. ਹਤਿੰਦਰ ਕੌਰ ਦੇ ਨਾਲ ਅੱਜ ਸੁਭਾਸ਼ ਨਗਰ, ਗਿਆਸਪੁਰਾ, ਵਰਧਮਾਨ ਵਿਖੇ ਅਰਬਨ ਕਮਿਊਨਿਟੀ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਹਸਪਤਾਲ ਲੁਧਿਆਣਾ ਦੇ ਅਪਗ੍ਰੇਡੇਸ਼ਨ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਸਥਾਨਕ ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਟਿਆਲਾ ਦੇ ਜ਼ਿਲ੍ਹਾ ਹਸਪਤਾਲ ਦੇ ਬਰਾਬਰ ਜ਼ਿਲ੍ਹਾ ਹਸਪਤਾਲਾਂ ਵਿੱਚ ਵੀ ਅਤਿ-ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਡੂੰਘਾਈ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਾਲ ਹੀ ਵਿੱਚ ਸਰਕਾਰ ਦੁਆਰਾ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨੂੰ ਇੱਕ ਨਵਾਂ ਐਮਰਜੈਂਸੀ, ਆਈ.ਸੀ.ਯੂ. ਵਾਰਡ ਅਤੇ ਮਰੀਜ਼ ਸੁਵਿਧਾ ਕੇਂਦਰ ਮਿਲੇਗਾ ਜੋ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਸਿੱਧ ਹੋਵੇਗਾ। 

ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਇਸ ਸੁਵਿਧਾ ਡੈਸਕ 'ਤੇ ਹਰ ਲੋੜੀਂਦੀ ਸਹਾਇਤਾ ਮਿਲੇਗੀ ਜਿੱਥੇ ਸਟਾਫ ਮਰੀਜ਼ਾਂ ਨੂੰ ਸਬੰਧਤ ਡਾਕਟਰਾਂ ਕੋਲ ਇਲਾਜ਼ ਲਈ ਲੈ ਕੇ ਜਾਵੇਗਾ. ਉਨ੍ਹਾਂ ਕਿਹਾ ਕਿ ਇਸ ਡੈਸਕ 'ਤੇ ਮਰੀਜ਼ਾਂ ਦਾ ਰਿਕਾਰਡ ਡਿਜੀਟਲ ਕੀਤਾ ਜਾਵੇਗਾ ਜੋ ਡਾਕਟਰਾਂ ਵਲੋਂ ਜਾਂਚਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਈ.ਸੀ.ਯੂ. ਦੋ ਮਹੀਨਿਆਂ ਵਿੱਚ ਚਾਲੂ ਹੋ ਜਾਵੇਗਾ ਜਦਕਿ ਬਾਕੀ ਰਹਿੰਦੇ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਦੀਆਂ ਦੋਵੇਂ ਲਿਫਟਾਂ ਨੂੰ ਜਲਦ ਤੋਂ ਜਲਦ ਚਾਲੂ ਕਰ ਦਿੱਤਾ ਜਾਵੇਗਾ ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 

ਇਸੇ ਤਰ੍ਹਾਂ, ਨਵੀਂ ਬਣੀ ਇਮਾਰਤ ਵਿੱਚ ਵੀ ਨਵੀਂ ਲਿਫਟ ਵੀ ਸਥਾਪਿਤ ਕੀਤੀ ਜਾਵੇਗੀ। ਸ਼ਹਿਰੀ ਕਮਿਊਨਿਟੀ ਹੈਲਥ ਸੈਂਟਰਾਂ ਦੇ ਅਪਗ੍ਰੇਡੇਸ਼ਨ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਜਲਦ ਹੀ ਮਾਹਿਰ ਡਾਕਟਰ ਮਿਲਣਗੇ ਤਾਂ ਜੋ ਮਰੀਜ਼ਾਂ ਨੂੰ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਸ਼ਹਿਰੀ ਸਿਹਤ ਕੇਂਦਰਾਂ ਵਿੱਚ ਬੁਨਿਆਦੀ ਜੀਵਨ ਸਹਾਇਤਾ ਪ੍ਰਣਾਲੀ, ਛੋਟੀਆਂ ਸਰਜਰੀਆਂ, ਅਲਟਰਾਸਾਊਂਡ, ਐਕਸ-ਰੇ, ਜਨਰਲ ਦਵਾਈਆਂ, ਬੱਚਿਆਂ ਦੀ ਦੇਖਭਾਲ, ਆਰਥੋਪੈਡਿਕ ਸੇਵਾਵਾਂ, ਸਿਜੇਰੀਅਨ ਡਿਲੀਵਰੀ, ਸਪੈਸ਼ਲਿਸਟ ਡਾਇਗਨੌਸਟਿਕਸ ਆਦਿ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੱਧ ਤੋਂ ਵੱਧ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਿਵਲ ਹਸਪਤਾਲਾਂ ਦਾ ਬੋਝ ਘਟਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ 1880 ਦੇ ਕਰੀਬ ਖਾਲੀ ਅਸਾਮੀਆਂ ਨੂੰ ਜਲਦ ਹੀ ਭਰਿਆ ਜਾਵੇਗਾ। ਇਸੇ ਤਰ੍ਹਾਂ, ਨਿਯਮਤ ਅਧਾਰ 'ਤੇ ਨਵੀਆਂ ਅਸਾਮੀਆਂ ਬਣਾਈਆਂ/ਮਨਜ਼ੂਰ ਕੀਤੀਆਂ ਜਾਣਗੀਆਂ ਤਾਂ ਜੋ ਇਨ੍ਹਾਂ ਸ਼ਹਿਰੀ ਸਿਹਤ ਸੰਭਾਲ ਕੇਂਦਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਾਹਿਰ ਡਾਕਟਰਾਂ/ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ. ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਸਿਰਫ ਗੰਭੀਰ ਬਿਮਾਰੀਆਂ ਵਾਲੇ ਰੈਫਰਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। 

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਜ਼ਿਲ੍ਹਾ ਪੱਧਰ 'ਤੇ ਸਿਹਤ ਅਧਿਕਾਰੀਆਂ ਦੀ ਚਾਰ ਮੈਂਬਰੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਤਾਂ ਜੋ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਰੰਤਰ ਸਮੀਖਿਆ ਅਤੇ ਨਿਗਰਾਨੀ ਕੀਤੀ ਜਾ ਸਕੇ। ਇਹ ਕਮੇਟੀ ਮੈਨੇਜਮੈਂਟ ਨਾਲ ਸਬੰਧਤ ਮੁੱਦੇ ਵੀ ਉਠਾਏਗੀ ਅਤੇ ਲੋੜੀਂਦੀ ਕਾਰਵਾਈ ਕਰੇਗੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਸ਼ਹਿਰੀ ਸਿਹਤ ਕੇਂਦਰਾਂ ਦੇ ਦੌਰੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਡਾਕਟਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਤਸੱਲੀ ਵੀ ਪ੍ਰਗਟਾਈ ਹੈ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD