Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 11 Oct 2023

Last updated on: Oct 11, 2023, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ, ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 40,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਦੀ ਇਸ ਕਾਰਵਾਈ ਅੱਗੇ ਨਾ ਝੁਕਣ ਦਾ ਠਾਣ ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ। ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD