Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮਾਰਸ਼ਲ ਆਰਟ ਗੱਤਕਾ ਅੰਤਰਰਾਸ਼ਟਰੀ ਖੇਡ ਬਣਨ ਲਈ ਤਿਆਰ : ਮਨਜਿੰਦਰ ਸਿੰਘ ਸਿਰਸਾ

ਦੋ ਰੋਜਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਦਿੱਲੀ ਵਿੱਚ ਸ਼ੁਰੂ

Gatka, Gatka Championship, 11th National Gatka Championship, Manjinder Singh Sirsa, Delhi Sikh Gurdwara Management Committee, DSGMC, Harjeet Singh Grewal, Gatka Association of Delhi, National Gatka Association of India, NGAI, Delhi

Web Admin

Web Admin

5 Dariya News

ਦਿੱਲੀ , 11 Oct 2023

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵੱਲੋਂ ਆਯੋਜਿਤ ਦੋ ਰੋਜ਼ਾ 11ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਬੁੱਧਵਾਰ ਨੂੰ ਇੱਥੇ ਤਾਲਕਟੋਰਾ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਈ। ਇਸ ਚੈਂਪੀਅਨਸ਼ਿਪ ਵਿੱਚ 14 ਵੱਖ-ਵੱਖ ਰਾਜਾਂ ਦੇ 900 ਤੋਂ ਵੱਧ ਹੁਨਰਮੰਦ ਗੱਤਕਾ ਖਿਡਾਰੀ, (ਲੜਕੇ ਅਤੇ ਲੜਕੀਆਂ) ਭਾਗ ਲੈ ਰਹੇ ਹਨ ਜੋ ਵੱਖ-ਵੱਖ ਉਮਰ ਵਰਗਾਂ ਵਿੱਚ ਜੇਤੂ ਪੁਜ਼ੀਸ਼ਨਾਂ ਅਤੇ ਤਗਮੇ ਜਿੱਤਣ ਲਈ ਮੁਕਾਬਲੇ ਕਰਨਗੇ। ਇਸ ਸ਼ਾਨਦਾਰ ਖੇਡ ਮੇਲੇ ਦੀ ਮੇਜ਼ਬਾਨੀ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ।

ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਬੋਲਦਿਆਂ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 'ਗੱਤਕਾ ਸੋਟੀ' ਖੇਡ ਇੱਕ ਗਤੀਸ਼ੀਲ ਅਤੇ ਪ੍ਰਤਿੱਭਾਸ਼ਤਲੀ ਖੇਡ ਹੈ ਜੋ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਹਾਸਲ ਕਰਨ ਕਰੇਗੀ। ਉਨ੍ਹਾਂ ਕਿਹਾ ਕਿ ਗੱਤਕੇ ਨੂੰ ਏਸ਼ੀਅਨ ਖੇਡਾਂ ਅਤੇ ਸੰਭਾਵਤ ਤੌਰ 'ਤੇ ਓਲੰਪਿਕ ਖੇਡਾਂ ਵਿਚ ਸ਼ਾਮਲ ਕਰਨ ਨਾਲ ਇਸ ਦੀ ਵਿਸ਼ਵ ਪੱਧਰ 'ਤੇ ਪੂਰੀ ਚੜ੍ਹਤ ਹੋਵੇਗੀ। ਸਿਰਸਾ ਨੇ ਕੇਂਦਰ ਸਰਕਾਰ ਅਤੇ ਭਾਰਤੀ ਓਲੰਪਿਕ ਐਸੋਗੀਏਸ਼ਨ ਦੁਆਰਾ ਗੱਤਕਾ ਸੋਟੀ ਦੀ ਖੇਡ ਨੂੰ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਗੱਤਕੇ ਨੂੰ ਰਾਸ਼ਟਰੀ ਖੇਡ ਵਜੋਂ ਮਾਨਤਾ ਮਿਲ ਗਈ ਹੈ। 

ਉਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦਾ ਇਸ ਉਪਲਬਧੀ ਵਿੱਚ ਅਹਿਮ ਭੂਮਿਕਾਵਾਂ ਨਿਭਾਉਣ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਇਸ ਰਵਾਇਤੀ ਖੇਡ ਨੂੰ ਵਿਸ਼ਵ ਪੱਧਰ 'ਤੇ ਪ੍ਰਫੁੱਲਤ ਕਰਨ ਪ੍ਰਤੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਆਪਣੇ ਸੰਬੋਧਨ ਦੌਰਾਨ ਗੱਤਕੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਖਿਡਾਰੀਆਂ ਨੂੰ ਗੱਤਕੇ ਨੂੰ ਨਾ ਸਿਰਫ ਇੱਕ ਮਾਰਸ਼ਲ ਆਰਟ ਵਜੋਂ ਸਮਝਣ ਬਲਕਿ ਇੱਕ ਸਮਰੱਥ ਖੇਡ ਅਤੇ ਸਵੈ-ਰੱਖਿਆ ਦੇ ਰੂਪ ਵਜੋਂ ਵੀ ਅਪਣਾਉਣ ਲਈ ਪ੍ਰੇਰਿਤ ਕੀਤਾ। 

ਕਾਹਲੋਂ ਨੇ ਰਾਜਧਾਨੀ ਵਿੱਚ ਇਸ ਪੁਰਾਤਨ ਸਿੱਖ ਮਾਰਸ਼ਲ ਆਰਟ ਨੂੰ ਪ੍ਰਫੁੱਲਤ ਕਰਨ ਲਈ ਡੀ.ਐਸ.ਜੀ.ਐਮ.ਸੀ. ਦੀ ਵਚਨਬੱਧਤਾ ’ਤੇ ਵੀ ਜ਼ੋਰ ਦਿੱਤਾ ਅਤੇ ਐਨ.ਜੀ.ਏ.ਆਈ. ਸਮੇਤ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਨੂੰ ਲਗਾਤਾਰ ਸਮਰਥਨ ਦੇਣ ਦਾ ਵਾਅਦਾ ਕੀਤਾ। ਇਨ੍ਹਾਂ ਤੋਂ ਇਲਾਵਾ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਆਫ ਦਿੱਲੀ (ਜੀ.ਏ.ਡੀ.) ਦੇ ਚੇਅਰਮੈਨ ਸਰਵਜੀਤ ਸਿੰਘ ਵਿਰਕ ਮੈਂਬਰ ਕਾਰਜਕਾਰਨੀ ਡੀ.ਐਸ.ਜੀ.ਐਮ.ਸੀ. ਨੇ ਵੀ ਹਾਜ਼ਰੀਨ ਨੂੰ ਪ੍ਰੇਰਨਾਦਾਇਕ ਵਿਚਾਰਾਂ ਨਾਲ ਸੰਬੋਧਨ ਕੀਤਾ। 

ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਨਾ ਸਿਰਫ਼ ਦੇਸ਼ ਦੀ ਅਮੀਰ ਮਾਰਸ਼ਲ ਆਰਟ ਵਿਰਾਸਤ ਦਾ ਪ੍ਰਮਾਣ ਹੈ ਸਗੋਂ ਦੇਸ਼ ਦੇ ਨੌਜਵਾਨਾਂ ਦੀ ਗੱਤਕੇ ਦੇ ਖੇਤਰ ਵਿੱਚ ਸਮਰਪਣ ਅਤੇ ਪ੍ਰਤਿਭਾ ਦਾ ਪ੍ਰਮਾਣ ਵੀ ਹੈ। ਅਜਿਹੀਆਂ ਨੈਸ਼ਨਲ ਚੈਂਪੀਅਨਸ਼ਿਪ ਕਰਾਉਣਾ ਗੱਤਕੇ ਦੀ ਅੰਤਰਰਾਸ਼ਟਰੀ ਮਾਨਤਾ ਵੱਲ ਖੇਡ ਵਜੋਂ ਸਫ਼ਰ ਦਾ ਪ੍ਰਤੀਕ ਹਨ ਜੋ ਗੱਤਕੇ ਦਾ ਵਿਸ਼ਵ ਪੱਧਰ 'ਤੇ ਖੇਡ ਬਣਨ ਦੀ ਸੰਭਾਵਨਾ ਨੂੰ ਮਜ਼ਬੂਤ ਕਰਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ ਕਲਸਾਣੀ ਤੇ ਸਿਮਰਨਜੀਤ ਸਿੰਘ ਕ੍ਰਮਵਾਰ ਮੀਤ ਪ੍ਰਧਾਨ ਅਤੇ ਸਕੱਤਰ ਐਨ.ਜੀ.ਏ.ਆਈ., ਜੀਏਡੀ ਦੇ ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੇਪੀ ਸਿੰਘ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇਜਿੰਦਰਪਾਲ ਸਿੰਘ ਨਲਵਾ, ਬਲਜੀਤ ਸਿੰਘ ਸਕੱਤਰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ, ਇੰਦਰਜੋਧ ਸਿੰਘ ਮੀਤ ਪ੍ਰਧਾਨ ਗੱਤਕਾ ਐਸੋਸੀਏਸ਼ਨ ਆਫ ਪੰਜਾਬ, ਸਮੀਰ ਸਿੰਘ ਚੇਅਰਮੈਨ ਸਿੱਖ ਚੈਂਬਰ ਆਫ਼ ਕਾਮਰਸ, ਹਰਪ੍ਰੀਤ ਸਿੰਘ ਸਹੋਤਾ, ਈਵੈਂਟ ਮੈਨੇਜਮੈਂਟ ਆਦਿ ਵੀ ਹਾਜ਼ਰ ਸਨ।

 

Tags: Gatka , Gatka Championship , 11th National Gatka Championship , Manjinder Singh Sirsa , Delhi Sikh Gurdwara Management Committee , DSGMC , Harjeet Singh Grewal , Gatka Association of Delhi , National Gatka Association of India , NGAI , Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD