Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ,ਏਸ ਲਈ ਸੁਨੀਲ ਜਾਖੜ ਮੁੱਖ ਮੰਤਰੀ ਮਾਨ ਨਾਲ ਬਹਿਸ ਤੋਂ ਪਿੱਛੇ ਹਟ ਗਏ : ਮਲਵਿੰਦਰ ਸਿੰਘ ਕੰਗ

ਜੇਕਰ ਸੁਨੀਲ ਜਾਖੜ ਨੂੰ ਪੰਜਾਬ ਦੀ ਥੋੜੀ ਜਿਹੀ ਵੀ ਚਿੰਤਾ ਹੈ ਤਾਂ ਉਹ ਪੀਐਮ ਮੋਦੀ,ਮਨੋਹਰ ਲਾਲ ਖੱਟਰ ਅਤੇ ਗਜੇਂਦਰ ਸ਼ੇਖਾਵਤ ਦੇ ਘਰ ਅੱਗੇ ਧਰਨਾ ਦੇਣ- ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Babbi Badal

Web Admin

Web Admin

5 Dariya News

ਚੰਡੀਗੜ੍ਹ , 11 Oct 2023

Last updated on: Oct 11, 2023, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਮੁੱਦੇ 'ਤੇ ਬਹਿਸ ਕਰਨ ਤੋਂ ਇਨਕਾਰ ਕਰਨ 'ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ 'ਤੇ ਹਮਲਾ ਬੋਲਿਆ ਹੈ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ 'ਚ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ ਹਨ,ਇਸ ਲਈ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਪ੍ਰੈੱਸ ਕਾਨਫਰੰਸ ਵਿੱਚ ਮਲਵਿੰਦਰ ਕੰਗ ਦੇ ਨਾਲ ਸੁਨੀਲ ਜਾਖੜ ਦੇ ਹਲਕਾ ਅਬੋਹਰ ਤੋਂ ਸਾਬਕਾ ਵਿਧਾਇਕ ਤੇ ‘ਆਪ’ ਆਗੂ ਅਰੁਣ ਨਾਰੰਗ, ‘ਆਪ’ ਆਗੂ ਬੱਬੀ ਬਾਦਲ ਅਤੇ ਜਸਤੇਜ ਅਰੋੜਾ ਹਾਜ਼ਰ ਸਨ। ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਸੁਨੀਲ ਜਾਖੜ ਦੀ ਪੁਰਾਣੀ ਟਿੱਪਣੀ ਮੀਡੀਆ ਨੂੰ ਸੁਣਾਈ, ਜਿਸ ਵਿਚ ਉਹ ਕਹਿ ਰਹੇ ਸਨ ਕਿ ਮੋਦੀ ਨੇ ਸਿਰਫ ਆਪਣੇ ਕੱਪੜੇ ਅਤੇ ਜੈਕਟ ਹੀ ਬਦਲੇ, ਉਨ੍ਹਾਂ ਨੇ ਇਕ ਵੀ ਚੰਗਾ ਕੰਮ ਨਹੀਂ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਕੀ ਸੁਨੀਲ ਜਾਖੜ ਹੁਣ ਪੀਐਮ ਮੋਦੀ 'ਤੇ ਦਿੱਤੇ ਆਪਣੇ ਬਿਆਨ ਤੋਂ ਪਿੱਛੇ ਹਟਣਗੇ?  ਕੀ ਸੁਨੀਲ ਜਾਖੜ ਹੁਣ ਸਾਬਕਾ ਕਾਂਗਰਸੀ ਮੁੱਖ ਮੰਤਰੀ ਦਰਬਾਰਾ ਸਿੰਘ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਹਲਫ਼ਨਾਮੇ ਅਤੇ ਕਪੂਰੀ, ਪਟਿਆਲਾ ਵਿੱਚ ਇੰਦਰਾ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸਵਾਈਐਲ ਦੇ ਉਦਘਾਟਨ ਨੂੰ ਰੱਦ ਕਰਨਗੇ?

ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬਿਆਨ ਦਿੱਤਾ ਹੈ ਕਿ ਪੰਜਾਬ ਸਰਕਾਰ ਐਸਵਾਈਐਲ ਨਹੀਂ ਬਣਨ ਦੇ ਰਹੀ। ਪ੍ਰਧਾਨ ਮੰਤਰੀ ਮੋਦੀ ਨੇ ਵੀ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਸਰਕਾਰ ਖਿਲਾਫ ਬਿਆਨ ਦਿੱਤਾ ਹੈ। ਜੇਕਰ ਜਾਖੜ ਨੂੰ ਪੰਜਾਬ ਦੀ ਕੋਈ ਚਿੰਤਾ ਹੈ ਤਾਂ ਉਨ੍ਹਾਂ ਨੂੰ ਗਜੇਂਦਰ ਸਿੰਘ ਸ਼ੇਖਾਵਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਘਰ ਅੱਗੇ ਧਰਨਾ ਦੇਣਾ ਚਾਹੀਦਾ ਹੈ।

ਕੰਗ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸੁਨੀਲ ਜਾਖੜ ਵਾਂਗ ਸੁਖਬੀਰ ਬਾਦਲ ਵੀ ਬਹਿਸ ਤੋਂ ਭੱਜਣਗੇ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਰਣਨੀਤੀ ਇਹ ਰਹੀ ਹੈ ਕਿ ਪਹਿਲਾਂ ਵਿਵਾਦ ਖੜ੍ਹਾ ਕਰਦਾ ਹੈ ਅਤੇ ਫਿਰ ਆਪਣੇ ਫਾਇਦੇ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਦਾ ਹੈ। ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਦੱਸਣ ਕਿ ਕੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਐਸਵਾਈਐਲ ਲਈ ਜ਼ਮੀਨ ਨੋਟੀਫਾਈ ਕਰਨ ਤੋਂ ਬਾਅਦ ਹਰਿਆਣਾ ਵਿਧਾਨ ਸਭਾ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਸਨਮਾਨ ਸਮਾਰੋਹ ਕਰਵਾਇਆ ਸੀ ਜਾਂ ਨਹੀਂ?  

ਉਹ ਦੱਸਣ ਕਿ ਕੀ ਉਨਾ ਨੇ ਚੌਧਰੀ ਦੇਵੀ ਲਾਲ ਤੋਂ ਐਸਵਾਈਐਲ ਦੇ ਬਦਲੇ ਗੁੜਗਾਓਂ ਵਿੱਚ ਇੱਕ ਪੰਜ ਤਾਰਾ ਹੋਟਲ ਲਈ ਪਲਾਟ ਲਿਆ ਸੀ ਜਾਂ ਨਹੀਂ?  ਉਹ ਦੱਸਣ ਕਿ ਬਾਲਾਸਰ ਫਾਰਮ ਹਾਊਸ ਕਿਸਦਾ ਹੈ? ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਹਰ ਪੰਜਾਬ ਵਿਰੋਧੀ ਫੈਸਲੇ ਵਿੱਚ ਭਾਜਪਾ ਦਾ ਸਾਥ ਦਿੱਤਾ ਹੈ।  ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਾਲਾ ਖੇਤੀ ਕਾਨੂੰਨ ਬਣਾਉਣ ਵਿੱਚ ਮੋਦੀ ਸਰਕਾਰ ਦਾ ਸਾਥ ਦਿੱਤਾ ਸੀ।

ਕੰਗ ਨੇ ਕਿਹਾ ਕਿ ਐਸਵਾਈਐਲ ਬਾਰੇ ਆਮ ਆਦਮੀ ਪਾਰਟੀ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ।  ਮਾਨ ਸਰਕਾਰ ਨਾ ਤਾਂ ਐਸਵਾਈਐਲ ਬਣਨ ਦੇਵੇਗੀ ਅਤੇ ਨਾ ਹੀ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਦੇਵੇਗੀ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਹੈ ਕਿ ਹੁਣ ਐਸਵਾਈਐਲ ਦੀ ਥਾਂ ਵਾਈਐਸਐਲ ਬਣਾਇਆ ਜਾਵੇ ਕਿਉਂਕਿ ਹੁਣ ਪੰਜਾਬ ਨੂੰ ਵੀ ਯਮੁਨਾ ਦੇ ਪਾਣੀ ਦੀ ਲੋੜ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Babbi Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD