Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਗਵੰਤ ਮਾਨ ਨੇ ਮਧਪ੍ਰਦੇਸ਼ ਵਿੱਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕਿਤੀ

ਮੱਧ ਪ੍ਰਦੇਸ਼ ਨੂੰ ਬੇਕਾਰ ਡਬਲ ਇੰਜਣ ਦੀ ਨਹੀਂ, ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ: ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Madhya Pradesh

5 Dariya News

5 Dariya News

5 Dariya News

ਮੱਧ ਪ੍ਰਦੇਸ਼ , 11 Oct 2023

Last updated on: Oct 11, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਉੱਥੋਂ ਦੇ ਲੋਕਾਂ ਨੂੰ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵਡੀ ਗਿਣਤੀ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਕੁਝ ਨਹੀਂ ਕੀਤਾ, 'ਅੱਛੇ ਦਿਨ' ਕਦੇ ਮੱਧ ਪ੍ਰਦੇਸ਼ ਜਾਂ ਦੇਸ਼ ਦੇ ਕਿਸੇ ਹੋਰ ਕੋਨੇ 'ਚ ਨਹੀਂ ਆਇਆ।  ਉਨ੍ਹਾਂ ਕਿਹਾ ਕਿ ਭਾਜਪਾ ਦੇ 'ਅੱਛੇ ਦਿਨ' ਦੇ ਉਲਟ, 'ਆਪ' ਦੀ ਸਰਕਾਰ ਬਣਨ 'ਤੇ ਕੇਜਰੀਵਾਲ ਦਾ 'ਸੱਚੇ ਦਿਨ' ਜ਼ਰੂਰ ਆਣਗੇ।

ਭਾਸ਼ਣ ਦੌਰਾਨ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਮੋਦੀ ਨੇ ਸਿਰਫ 'ਜੁਮਲਾ' ਬਿਆਨ ਦੇ ਕੇ ਦੇਸ਼ ਦੇ ਲੋਕਾਂ ਨਾਲ ਝੂਠ ਬੋਲਿਆ ਹੈ।  ਮੈਨੂੰ ਤਾਂ ਸ਼ੱਕ ਹੈ ਕਿ ਸ਼ਾਇਦ ਉਹ ਚਾਹ ਬਣਾਉਣਾ ਵੀ ਨਹੀਂ ਜਾਣਦੇ।  ਉਨ੍ਹਾਂ ਕਿਹਾ ਕਿ ਅਸੀਂ ਭਾਜਪਾ ਵਾਂਗ ‘ਜੁਮਲਾ’ ਨਹੀਂ ਕਹਿਂਦੇ।  ਅਸੀਂ  ਜੋ ਗਾਰੰਟੀ ਦਿੰਦੇ ਹਾਂ ੳਹ ਪੂਰੀ ਕਰਦੇ ਹਾਂ।  ਅਸੀਂ ਦਿੱਲੀ ਅਤੇ ਪੰਜਾਬ ਵਿੱਚ ਕੰਮ ਕੀਤਾ ਹੈ।  ਪੰਜਾਬ ਵਿੱਚ ਸਿਰਫ਼ ਡੇਢ ਸਾਲ ਵਿੱਚ ਸਾਡੀ ਸਰਕਾਰ ਨੇ 37,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 28,000 ਦੇ ਕਰੀਬ ਕਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ।

ਪੰਜਾਬ ਵਿੱਚ ਸਾਡੀ ਸਰਕਾਰ ਨੇ ਆਮ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ।  ਹੁਣ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ।  ਜੇਕਰ ਮੱਧ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਇੱਥੇ ਵੀ ਬਿਜਲੀ ਮੁਫ਼ਤ ਹੋਵੇਗੀ। ਅਸੀਂ ਪੰਜਾਬ ਦੇ ਲੋਕਾਂ ਦੇ ਬਿਹਤਰ ਇਲਾਜ ਲਈ ਡੇਢ ਸਾਲ ਵਿੱਚ 700 ਮੁਹੱਲਾ ਕਲੀਨਿਕ ਖੋਲ੍ਹੇ ਹਨ। ਹੁਣ ਤੱਕ ਲਗਭਗ 60 ਲੱਖ ਲੋਕ ਮੁਫਤ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹਰ ਤਰ੍ਹਾਂ ਦੇ ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਉਪਲਬਧ ਹਨ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ।  ਪਿਛਲੇ ਡੇਢ ਸਾਲ ਵਿੱਚ ਅਸੀਂ 400 ਦੇ ਕਰੀਬ ਭ੍ਰਿਸ਼ਟ ਲੋਕਾਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਾਢੇ ਚਾਰ ਸਾਲ ਲੋਕਾਂ ਅਤੇ ਸੂਬੇ ਨੂੰ ਲੁੱਟਦੀਆਂ ਹਨ ਤਾਂ ਫਿਰ ਵੋਟਰਾਂ ਨੂੰ ਲੁਭਾਉਣ ਲਈ ਤਿੰਨ ਮਹੀਨਿਆਂ ਵਿੱਚ ਛੋਟ ਦੇ ਦਿੰਦੀਆਂ ਹਨ।  

ਉਨ੍ਹਾਂ ਕਿਹਾ ਕਿ 'ਆਪ' 'ਚ ਅਸੀਂ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਵਿਧਾਨ ਸਭਾ 'ਚ  ਨੁਮਾਇੰਦਗੀ ਕਰਨ ਦੇ ਮੌਕੇ ਅਤੇ ਪਲੇਟਫਾਰਮ ਦਿੰਦੇ ਹਾਂ ਤਾਂ ਜੋ ਉਹ ਉੱਥੇ ਤੁਹਾਡੇ ਮਸਲਿਆਂ ਨੂੰ ਹੱਲ ਕਰ ਸਕਣ।  ਮਾਨ ਨੇ ਭਾਜਪਾ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸੰਸਦ ਮੈਂਬਰ ਨੂੰ ਭਾਜਪਾ ਦੀ ਬੇਕਾਰ ਡਬਲ ਇੰਜਣ ਵਾਲੀ ਸਰਕਾਰ ਦੀ ਨਹੀਂ ਸਗੋਂ ਕੇਜਰੀਵਾਲ ਦੀ ਨਵੀਂ ਇੰਜਣ ਵਾਲੀ ਸਰਕਾਰ ਦੀ ਲੋੜ ਹੈ ਜੋ ਵਿਕਾਸ ਲਈ ਕੁਸ਼ਲਤਾ ਨਾਲ ਕੰਮ ਕਰੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Madhya Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD