Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਗੀਆਂ 'ਖੇਡਾਂ ਵਤਨ ਪੰਜਾਬ ਦੀਆਂ ' : ਗੁਰਦੀਪ ਸਿੰਘ ਬਾਠ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

Gurdeep Singh Batth, AAP, Aam Aadmi Party, Aam Aadmi Party Punjab, AAP Punjab, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਬਰਨਾਲਾ , 12 Oct 2023

Last updated on: Oct 12, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2023 ਦੇ ਸੂਬਾ ਪੱਧਰੀ ਮੁਕਾਬਲੇ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਾਰੀ ਹਨ। ਇਸ ਤਹਿਤ ਬੈਡਮਿੰਟਨ ਦੇ ਮੁਕਾਬਲੇ ਇੱਥੇ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿੱਚ ਕਰਾਏ ਜਾ ਰਹੇ ਹਨ, ਜਿੱਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਗੁਰਦੀਪ ਸਿੰਘ ਬਾਠ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਨੂੰ ਤਿੰਨ ਖੇਡਾਂ ਦੇ ਸੂਬਾ ਪੱਧਰੀ ਮੁਕਾਬਲੇ ਕਰਵਾਉਣ ਦਾ ਮਾਣ ਹਾਸਲ ਹੋਇਆ ਹੈ ਤੇ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਹੈ। 

ਇਸ ਮੌਕੇ ਉਨ੍ਹਾਂ ਕਿਹਾ ਕਿ ਬੈਡਮਿੰਟਨ ਖੇਡ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਪ੍ਰਫੁੱਲਿਤ ਕਰਨ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਹੋਰ ਖੇਡਾਂ ਦੇ ਵੀ ਪਿੰਡਾਂ ਵਿੱਚ ਗਰਾਊਂਡ ਬਣਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਬੈਡਮਿੰਟਨ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਬੈਡਮਿੰਟਨ ਵਿੱਚ ਅੰਡਰ 14 ਲੜਕੀਆਂ (ਸੈਮੀਫਾਈਨਲ) ਵਿੱਚ ਅੰਮ੍ਰਿਤਸਰ ਨੇ ਫਾਜਿਲਕਾ ਨੂੰ 2—0 ਨਾਲ , ਜਲੰਧਰ ਨੇ ਲੁਧਿਆਣਾ ਨੂੰ 2—1 ਨਾਲ ਹਰਾਇਆ। ਅੰਡਰ 17 ਲੜਕੀਆਂ (ਸੈਮੀਫਾਈਨਲ) ਵਿੱਚ ਲੁਧਿਆਣਾ ਨੇ ਹੁਸ਼ਿਆਰਪੁਰ ਨੂੰ 2—0 ਨਾਲ ਹਰਾਇਆ। ਫਾਜਿਲਕਾ ਨੇ ਫਿਰੋਜਪੁਰ ਨੂੰ 2—1 ਨਾਲ ਹਰਾਇਆ। ਵੂਮੈਨ 21—30 ਸਾਲ (ਸੈਮੀਫਾਈਨਲ) ਵਿੱਚ ਮਲੇਰਕੋਟਲਾ ਨੇ ਅੰਮ੍ਰਿਤਸਰ ਨੂੰ 2—0 ਨਾਲ ਤੇ ਲੁਧਿਆਣਾ ਨੇ ਸ਼ਹੀਦ ਭਗਤ ਸਿੰਘ ਨਗਰ ਨੁੰ 2—1 ਨਾਲ ਹਰਾਇਆ।

 

Tags: Gurdeep Singh Batth , AAP , Aam Aadmi Party , Aam Aadmi Party Punjab , AAP Punjab , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD