Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਸੀਨੀਅਰ ਸਿਟੀਜਨ ਐਸੋਸੀਏਸ਼ਨ ਨੇ ਕੀਤਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਸਨਮਾਨਿਤ

ਬਿਰਧ ਆਸ਼ਰਮ ਵਾਸਤੇ ਜ਼ਮੀਨ ਮਿਲਣ ਉੱਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ, ਵੰਡੇ ਲੱਡੂ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 12 Oct 2023

Last updated on: Oct 12, 2023, 00:00 IST

ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਕੀਤੇ ਗਏ ਯਤਨਾ ਸਦਕਾ ਮੋਹਾਲੀ ਵਿੱਚ ਓਲਡ ਏਜ ਹੋਮ ਵਾਸਤੇ ਲਗਭਗ ਤਿੰਨ ਏਕੜ ਜਮੀਨ ਅਲਾਟ ਹੋਣ ਦੀ ਖੁਸ਼ੀ ਵਿੱਚ ਮੋਹਾਲੀ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਫੇਜ਼ 3 ਬੀ1 ਦੇ ਰੋਜ਼ ਗਾਰਡਨ ਵਿੱਚ ਸਥਿਤ ਲਾਇਬਰੇਰੀ ਵਿਖੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੱਡੂ ਵੀ ਵੰਡੇ ਗਏ। ਇਸ ਮੌਕੇ ਸੰਸਥਾ ਦੇ ਸਾਬਕਾ ਪ੍ਰਧਾਨ ਐਸ ਚੌਧਰੀ ਨੇ ਕਿਹਾ ਕਿ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਮੋਹਾਲੀ ਦੇ ਲੋਕ ਹਿੱਤ ਦੇ ਮਸਲਿਆਂ ਵਾਸਤੇ ਲੜਾਈ ਲੜਦੇ ਆ ਰਹੇ ਹਨ ਅਤੇ ਜਿੱਥੇ ਅਦਾਲਤਾਂ ਵਿੱਚ ਮੋਹਾਲੀ ਦੇ ਮੁੱਦਿਆਂ ਲਈ ਲੜਾਈ ਲੜਦੇ ਹਨ ਉਥੇ ਹਰ ਤਰ੍ਹਾਂ ਨਾਲ ਮੋਹਾਲੀ ਦੇ ਲੋਕਾਂ ਦੇ ਨਾਲ ਖੜਦੇ ਹਨ। 

ਉਹਨਾਂ ਕਿਹਾ ਕਿ 10 ਸਾਲ ਲੜਾਈ ਲੜ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਵਿੱਚ ਓਲਡ ਏਜ ਹੋਮ ਵਾਸਤੇ ਜ਼ਮੀਨ ਦਿਵਾਈ ਹੈ ਜੋ ਅੱਜ ਦੇ ਸਮੇਂ ਦੇ ਪ੍ਰਪੇਖ ਵਿੱਚ ਸੀਨੀਅਰ ਸਿਟੀਜਨਾਂ ਦੇ ਹੱਕ ਵਿੱਚ ਇੱਕ ਬਹੁਤ ਵੱਡੀ ਉਪਲਬਧੀ ਹੈ। ਇਸ ਮੌਕੇ ਬੋਲਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੌਜੂਦਾ ਸਮਾਜਿਕ ਤਾਣੇ ਬਾਣੇ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉਹਨਾਂ ਦੇ ਬਜ਼ੁਰਗ ਮਾਪੇ ਇੱਥੇ ਇਕੱਲਤਾ ਵਾਲਾ ਜੀਵਨ ਬਤੀਤ ਕਰਦੇ ਹਨ ਅਤੇ ਡਿਪਰੈਸ਼ਨ ਵਿੱਚ ਵੀ ਚਲੇ ਜਾਂਦੇ ਹਨ। 

ਉਹਨਾਂ ਕਿਹਾ ਕਿ ਦੂਜੇ ਪਾਸੇ ਕਈ ਨੌਜਵਾਨ ਆਪਣੇ ਬਜ਼ੁਰਗ ਮਾਪਿਆਂ ਦੀ ਅਣਦੇਖੀ ਕਰਦੇ ਹਨ ਅਤੇ ਉਹਨਾਂ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੇ। ਉਹਨਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਬਿਰਧ ਆਸ਼ਰਮ ਇੱਕ ਅਜਿਹੀ ਥਾਂ ਹੈ ਜਿੱਥੇ ਅਜੇ ਇਹ ਬਜ਼ੁਰਗ ਆਪਣੀ ਇਕੱਲਤਾ ਨੂੰ ਵੀ ਦੂਰ ਕਰ ਸਕਦੇ ਹਨ ਅਤੇ ਆਪਣੀ ਆਖਰੀ ਜ਼ਿੰਦਗੀ ਨੂੰ ਬਿਹਤਰ ਤਰੀਕੇ ਨਾਲ ਬਤੀਤ ਕਰ ਸਕਦੇ ਹਨ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸੇ ਮਕਸਦ ਨੂੰ ਲੈ ਕੇ ਉਹਨਾਂ ਨੇ 10 ਸਾਲ ਪਹਿਲਾਂ ਅਦਾਲਤ ਵਿੱਚ ਕੇਸ ਪਾਇਆ ਸੀ ਕਿਉਂਕਿ ਕਾਨੂੰਨ ਇਹ ਪ੍ਰਾਵਧਾਨ ਕਰਦਾ ਹੈ ਕਿ ਬਜ਼ੁਰਗਾਂ ਵਾਸਤੇ ਭਾਰਤ ਭਰ ਵਿੱਚ ਹਰੇਕ ਜ਼ਿਲ੍ਹੇ ਵਿੱਚ ਘੱਟੋ ਘੱਟ ਇੱਕ ਬਿਰਧ ਆਸ਼ਰਮ ਜਰੂਰ ਹੋਵੇ। 

ਉਹਨਾਂ ਕਿਹਾ ਕਿ ਉਹਨਾਂ ਨੇ ਤਾਂ ਮੋਹਾਲੀ ਸਮੇਤ ਪੰਜਾਬ ਨੂੰ ਕੇਂਦਰ ਬਿੰਦੂ ਵਿੱਚ ਰੱਖ ਕੇ ਇਹ ਕੇਸ ਪਾਇਆ ਸੀ ਪਰ ਮਾਨਯੋਗ ਅਦਾਲਤ ਨੇ ਹਰਿਆਣਾ ਨੂੰ ਵੀ ਇਸ ਦੇ ਨਾਲ ਜੋੜ ਦਿੱਤਾ ਅਤੇ ਅੱਜ ਹਰਿਆਣਾ ਨੇ ਵੀ ਐਲਾਨ ਕਰ ਦਿੱਤਾ ਹੈ ਕਿ 2024 ਤੱਕ ਹਰਿਆਣਾ ਵਿੱਚ 22 ਬਿਰਦ ਆਸ਼ਰਮ ਬਣਨਗੇ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਬਜ਼ੁਰਗਾਂ ਦੀ ਭਲਾਈ ਵਾਸਤੇ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਸਮਾਜ ਵਿੱਚ ਬਜ਼ੁਰਗਾਂ ਦੇ ਮਹੱਤਵ ਦਾ ਅਹਿਸਾਸ ਵੀ ਕਰਵਾ ਰਹੀ ਹੈ। 

ਉਹਨਾਂ ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਦਾ ਸਮਾਜ ਵਿੱਚ ਪਾਏ ਜਾ ਰਹੇ ਯੋਗਦਾਨ ਪ੍ਰਤੀ ਧੰਨਵਾਦ ਵੀ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਸਕੱਤਰ ਜਨਰਲ, ਬਲਬੀਰ ਸਿੰਘ ਅਰੋੜਾ ਸਕੱਤਰ ਵਿੱਤ, ਮਨਜੀਤ ਸਾਹਨੀ, ਸੀਮਾ ਰਾਵਤ ਲਾਈਬ੍ਰੇਰੀਅਨ, ਭੁਪਿੰਦਰ ਸਿੰਘ ਬਲ ਸਕੱਤਰ ਵੈਲਫੇਅਰ, ਭਗਵੰਤ ਸਿੰਘ, ਬੀਐਸ ਚਾਵਲਾ ਆਦਿ ਹਾਜ਼ਰ ਸਨ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD