Tuesday, 14 May 2024

 

 

ਖ਼ਾਸ ਖਬਰਾਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

 

ਪੰਜਾਬ ਪੁਲਿਸ ਵੱਲੋਂ ਫਿਰੋਜ਼ਪੁਰ ਤੋਂ 12 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਵਿਅਕਤੀ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਕੇ ਆ ਰਹੇ ਸਨ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 12 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਬਿੰਦਰ ਸਿੰਘ ਉਰਫ਼ ਬਿੰਦਰ ਅਤੇ ਕੁਲਵੰਤ ਸਿੰਘ ਉਰਫ਼ ਕਾਂਤਾ ਦੋਵੇਂ ਵਾਸੀ ਪਿੰਡ ਮੱਲਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। 

ਪੁਲਿਸ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਡਿਜ਼ਾਇਰ ਕਾਰ (ਪੀਬੀ-18-ਐਮ-8998) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਾਕਿ ਅਧਾਰਤ ਸਮੱਗਲਰਾਂ ਵੱਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਮੰਦ ਸੂਚਨਾਵਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਕਿਲ੍ਹਾ ਚੌਕ ਇਲਾਕੇ ਵਿੱਚ ਇੱਕ ਗੁਪਤ ਆਪ੍ਰੇਸ਼ਨ ਕੀਤਾ, ਜਿੱਥੇ ਸਰਹੱਦੀ ਖੇਤਰ ਤੋਂ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਆਉਣ ਦੀ ਸੰਭਾਵਨਾ ਸੀ। 

ਉਨ੍ਹਾਂ ਦੱਸਿਆ ਕਿ ਜਦੋਂ ਦੋਵੇਂ ਮੁਲਜ਼ਮ ਆਪਣੀ ਸਵਿਫ਼ਟ ਡਿਜ਼ਾਇਰ ਕਾਰ 'ਚ ਆ ਰਹੇ ਸਨ, ਤਾਂ ਪੁਲਿਸ ਟੀਮਾਂ ਨੇ ਉਹਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 16 ਪੈਕੇਟ ਹੈਰੋਇਨ, ਜਿਸ ਦਾ ਵਜ਼ਨ 12 ਕਿਲੋ ਹੈ, ਬਰਾਮਦ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਉਹਨਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। 

ਉਨ੍ਹਾਂ ਕਿਹਾ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਐਫਆਈਆਰ ਨੰਬਰ 35 ਮਿਤੀ 11-10-2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD