Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਵਲ ਸਰਜਨ, ਐਸ.ਐਮ.ਓ ਤੇ ਡੀ.ਐਮ.ਸੀ, ਐਮਰਜੈਂਸੀ ਸੇਵਾਵਾਂ ਸਮੇਤ ਦਵਾਈਆਂ ਉਪਲੱਬਧ ਕਰਵਾਉਣ ਲਈ 100 ਫੀਸਦ ਜ਼ਿੰਮੇਵਾਰ: ਬਲਬੀਰ ਸਿੰਘ

ਸਿਵਲ ਹਸਪਤਾਲ ਵਿਖੇ ਕਰੀਟੀਕਲ ਕੇਅਰ ਯੂਨਿਟ ਦਾ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 12 Oct 2023

Last updated on: Oct 12, 2023, 00:00 IST

ਜ਼ਿਲ੍ਹਾ ਹਸਪਤਾਲ ਵਿਖੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਬਲਬੀਰ ਸਿੰਘ ਨੇ ਅੱਜ ਰੂਪਨਗਰ ਦੇ ਐਮਰਜੈਂਸੀ ਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਵਿਚ ਐਮਰਜੈਂਸੀ ਅਤੇ ਹੋਰ ਇਲਾਜ ਸੇਵਾਵਾਂ ਸਮੇਤ ਦਵਾਈਆਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ 100 ਫੀਸਦ ਜ਼ਿੰਮੇਵਾਰ ਹਨ। ਇਸ ਮੌਕੇ ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਸ਼੍ਰੇਣੀ ਦੀਆਂ ਸਿਹਤ ਸਹੂਲਤਾਂ ਦੇਣ ਵਚਨਬੱਧ ਹੈ ਅਤੇ ਅਗਲੀ ਵਾਰ ਉਹ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਨਗੇ ਜਿਸ ਉਪਰੰਤ ਸਿਹਤ ਸੇਵਾਵਾਂ ਮਿਲਣ ਸਬੰਧੀ ਖਾਮੀਆਂ ਪਾਉਣ ਉਤੇ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੂੰ ਸਿਵਲ ਹਸਪਤਾਲ ਵਿਖੇ ਕਰੀਟੀਕਲ ਕੇਅਰ ਯੂਨਿਟ ਦਾ ਪ੍ਰਸਤਾਵ ਭੇਜਣ ਦੀ ਕੀਤੀ ਹਦਾਇਤ ਜਿਸ ਉਪਰੰਤ ਗੰਭੀਰ ਤੇ ਨਾਜ਼ੁਕ ਸਥਿਤੀ ਵਾਲੇ ਮਰੀਜ਼ਾਂ ਨੂੰ ਜਿਲਾ ਹਸਪਤਾਲ ਵਿਖੇ ਸਾਰੀਆਂ ਸਿਹਤ ਸਹੂਲਤਾਂ ਉਪਲੱਬਧ ਹੋਣਗੀਆਂ। ਸਿਹਤ ਮੰਤਰੀ ਨੇ ਸਰਕਾਰੀ ਜ਼ਿਲ੍ਹਾ ਹਸਪਤਾਲਾਂ ਦੀ ਕਾਇਆ ਕਲਪ ਕਰਨ ਲਈ ਉਲੀਕੀ ਗਈ ਨੀਤੀ ਬਾਰੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਲਈ 550 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ ਇਸ ਤੋਂ ਇਲਾਵਾ 195 ਕਰੋੜ ਰੁਪਏ ਦੇ ਮੈਡੀਕਲ ਉਪਕਰਨ ਲਈ ਖਰਚੇ ਜਾਣੇ ਹਨ। ਸਿਹਤ ਮਹਿਕਮੇ ਵਿੱਚ ਕੰਮ ਕਰ ਰਹੇ ਵਰਕਰਾਂ ਲਈ ਆਯੂਮਾਨ ਭਾਰਤ ਸਕੀਮ ਲਾਗੂ ਨਹੀਂ ਸੀ ਪਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲੀ ਵਾਰ ਸਿਹਤ ਕਰਮਚਾਰੀ ਲਈ ਆਯੂਮਾਨ ਭਾਰਤ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ। 

ਨਿਯਮਤ ਸਮੇਂ ਵਿਚ ਇਲਾਜ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਸਿਹਤ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ 1880 ਅਸਾਮੀਆਂ ਨੂੰ ਹਰੀ ਝੰਡੀ ਦਿੱਤੀ ਹੈ। ਜਿਸ ਵਿੱਚ 330 ਅਸਾਮੀਆਂ ਡਾਕਟਰਾਂ ਲਈ ਹਨ ਤੇ ਬਾਕੀ ਸਟਾਫ ਨਰਸਾਂ ਤੇ ਵਾਰਡ ਅਟੈਡੈਂਟ ਤੇ ਬਾਕੀ ਕਰਮਚਾਰੀਆਂ ਲਈ ਰਾਖਵੀਆਂ ਹਨ। ਇਸ ਭਰਤੀ ਅਗਲੇ ਤਿੰਨ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ। ਸ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ 23 ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿਚ ਵੈਂਟੀਲੇਟਰ ਦੀਆਂ ਸੇਵਾਵਾਂ ਸ਼ੁਰੂ ਕੀਤੀ ਜਾਣਗੀਆਂ ਜਿਸ ਨਾਲ ਸਰਕਾਰੀ ਹਸਪਤਾਲਾਂ ਦੇ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੋਵੇਗੀ। 

ਉਨ੍ਹਾਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਯੁਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਦਾ ਅਨੁਪਾਤ 65 ਫੀਸਦੀ ਤੱਕ ਯਕੀਨੀ ਕੀਤਾ ਜਾਵੇ। ਸਿਹਤ ਮੰਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ 664 ਮਹੁੱਲਾ ਕਲੀਨਿਕ ਸ਼ੁਰੂ ਕੀਤੇ ਸਨ ਜਿਸ ਦੀ ਲੋਕਾਂ ਨੇ ਸਕਾਰਾਤਮਕ ਫੀਡਬੈੱਕ ਦਿੱਤੀ ਹੈ। ਮਹੁੱਲਾ ਕਲੀਨਿਕ ਦਾ ਨਾਲ-ਨਾਲ ਪੰਜਾਬ ਸਰਕਾਰ ਹੁਣ ਯੋਗਸ਼ਾਲਾ ਦੀ ਕਲਾਸਾਂ ਵੀ ਸ਼ੁਰੂ ਕਰਨ ਜਾ ਰਹੀ ਹੈ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਓ.ਐਸ.ਡੀ./ਸਿਹਤ ਮੰਤਰੀ ਕਰਨਲ ਜੇ.ਵੀ. ਸਿੰਘ, ਐਸ.ਡੀ.ਐਮ ਸ. ਹਰਬੰਸ ਸਿੰਘ, ਨਾਇਬ ਤਹਿਸਲੀਦਾਰ ਅਰਜੁਨ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ, ਐਸ.ਪੀ ਤਰੁਣ ਰਤਨ, ਡੀ.ਐਸ.ਪੀ ਸ. ਗੁਰਮੀਤ ਸਿੰਘ, ਐਸ.ਐਮ.ਓ ਡਾ. ਤਰਸੇਮ ਸਿੰਘ ਅਤੇ ਹੋਰ ਸਿਹਤ ਵਿਭਾਗ ਦੇ ਸਟਾਫ ਮੈਂਬਰ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD