Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਪਰਾਲੀ ਨੂੰ ਅੱਗ ਨਾ ਲਗਾਉਣਾ ਸਰਬੱਤ ਦੇ ਭਲੇ ਦਾ ਕਾਰਜ: ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਡਸਕਾ/ਲਹਿਰਾ/ਸੰਗਰੂਰ , 12 Oct 2023

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਰਬੱਤ ਦੇ ਭਲੇ ਦਾ ਕਾਰਜ ਹੈ। ਸੰਤ ਸੀਚੇਵਾਲ ਅੱਜ ਇੱਥੇ ਪਿੰਡ ਡਸਕਾ ਨੇੜਲੇ ਗੁਰਦੁਆਰਾ ਗੁਰੂਰਾਮ ਦਾਸ ਸਰ ਵਿਖੇ ਭਗਵਾਨ ਸ਼੍ਰੀ ਚੰਦ ਜੀ ਮਹਾਰਾਜ ਦੇ 529ਵੇਂ ਜਨਮ ਦਿਹਾੜੇ ਮੌਕੇ ਬਾਬਾ ਪਰਮਜੀਤ ਸਿੰਘ ਵੱਲੋਂ ਸੰਗਤਾਂ ਨਾਲ ਮਿਲ ਕੇ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਸਨ। ਇਸ ਮੌਕੇ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ, ਵਿਧਾਇਕ ਲਹਿਰਾ ਬਰਿੰਦਰ ਗੋਇਲ, ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ ਵੀ ਪਹੁੰਚੇ ਹੋਏ ਸਨ।

ਇਸ ਮੌਕੇ ਐਮ.ਪੀ. ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਪੰਜਾਬ ਇੱਕ ਉਨੱਤ ਤੇ ਵਿਕਸਿਤ ਸੂਬੇ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਸੂਬੇ ਦਾ ਵਾਤਾਵਰਨ ਸਾਫ਼-ਸੁਥਰਾ ਰੱਖਣ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੇ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਆਧੁਨਿਕ ਮਸ਼ੀਨਰੀ ਵੀ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕਿਸਾਨ ਜਿੱਥੇ ਆਪਣਾ ਤੇ ਆਲੇ-ਦੁਆਲੇ ਦਾ ਨੁਕਸਾਨ ਕਰਦੇ ਹਨ ਉੱਥੇ ਹੀ ਗੁਰਬਾਣੀ ਦਾ ਨਿਰਾਦਰ ਵੀ ਕਰਦੇ ਹਨ। 

ਉਨ੍ਹਾਂ ਕਿਹਾ ਕਿ ਗੁਰਬਾਣੀ ‘ਚ ਪਵਨ ਭਾਵ ਹਵਾ ਨੂੰ ਗੁਰੂ ਦਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ ਜੋ ਕਿ ਪਰਾਲੀ ਦੇ ਧੂੰਏਂ ਨਾਲ ਸਭ ਸਭ ਤੋਂ ਵੱਧ ਨੁਕਸਾਨੇ ਜਾਂਦੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਸਾਨੂੰ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈ ਕੇ ਮਹਾਂਪੁਰਸ਼ਾਂ ਦੇ ਵਿਖਾਏ ਸੱਚੇ ਰਸਤੇ ‘ਤੇ ਚੱਲਣਾ ਚਾਹੀਦਾ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ।ਉਨਾ ਕਿਹਾ ਕਿ ਅਸੀਂ ਨਾ ਤਾਂ ਗੁਰਬਾਣੀ ਦੀ ਗੱਲ ਮੰਨ ਦੇ ਹਾਂ ਅਤੇ ਨਾ ਹੀ ਸੰਵਿਧਾਨ ਦੀ। ਪਰਾਲੀ ਦੇ ਧੂੰਏ ਨਾਲ ਸਾਡੇ ਸਾਰਿਆਂ ਦੇ ਹੀ ਪਰਿਵਾਰ ਪ੍ਰਭਾਵਿਤ ਹੁੰਦੇ ਹਨ ਅਤੇ ਖਾਸ ਕਰਕੇ ਬਜ਼ੁਰਗ ਤੇ ਬੱਚੇ ਇਸ ਦੀ ਮਾਰ ਹੇਠ ਜ਼ਿਆਦਾ ਆਉਂਦੇ ਹਨ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਵੀ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਇਸੇ ਲਈ ਸਾਨੂੰ ਇਸਦੇ ਹਵਾ-ਪਾਣੀ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸੰਜੀਦਗੀ ਨਾਲ ਹੰਭਲੇ ਮਾਰਨੇ ਚਾਹੀਦੇ ਹਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD