Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੰਜਾਬ ਸਰਕਾਰ ਵੱਲੋਂ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ-ਗੁਰਪ੍ਰੀਤ ਸਿੰਘ ਬਣਾਂਵਾਲੀ

ਜੇਤੂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸੂਬਾ ਸਰਕਾਰ ਦੀ ਯੋਜਨਾ ਤਹਿਤ ਖਿਡਾਰੀਆਂ ਦੇ ਨਾਮ ’ਤੇ ਬਣਾਏ ਜਾਣਗੇ ਸਟੇਡੀਅਮ-ਡਿਪਟੀ ਕਮਿਸ਼ਨਰ

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa, DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 12 Oct 2023

Last updated on: Oct 12, 2023, 00:00 IST

ਹਾਂਗ ਯੂ ਚੀਨ ਵਿਖੇ ਹੋਈਆਂ ਏਸ਼ੀਅਨ ਖੇਡਾਂ ਵਿਚ ਪੈਦਲ ਚਾਲ 35 ਕਿਲੋਮੀਟਰ ’ਚ ਬਰੋਨਜ਼ ਮੈਡਲ ਪ੍ਰਾਪਤ ਕਰਨ ਵਾਲੀ ਮਾਨਸਾ ਜ਼ਿਲੇ੍ਹ ਦੇ ਪਿੰਡ ਖੈਰਾ ਖੁਰਦ ਦੀ ਮੰਜੂ ਰਾਣੀ ਦਾ ਮਾਨਸਾ ਪਹੁੰਚਣ ’ਤੇ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਨਿੱਘਾ ਸਵਾਗਤ ਕੀਤਾ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਕ ਲੜਕੀ ਹੋ ਕੇ ਐਨੀ ਵੱਡੀ ਪ੍ਰਾਪਤੀ ਕਰਨਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਹ ਪ੍ਰਾਪਤੀ ਹੋਰਨਾਂ ਲੜਕੀਆਂ ਲਈ ਪ੍ਰੇਰਨਾਸ੍ਰੋਤ ਬਣੇਗੀ ਅਤੇ ਲੜਕੀਆਂ ਵੀ ਖੇਡਾਂ ਵਿਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੀਆਂ। 

ਉਨ੍ਹਾਂ ਕਿਹਾ ਕਿ ਏਸ਼ੀਅਨ ਖੇਡਾਂ ਵਿਚੋਂ 5 ਮੈਡਲ ਜ਼ਿਲ੍ਹਾ ਮਾਨਸਾ ਦੀ ਝੋਲੀ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਲਈ ਬਹੁਤ ਵਧੀਆ ਪਾਲਿਸੀ ਬਣਾਈ ਹੈ ਜਿਸ ਤਹਿਤ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਦੇ ਬੜੇ ਹੀ ਸਾਕਾਰਤਮਕ ਨਤੀਜੇ ਆਏ ਹਨ। ਉਨ੍ਹਾਂ ਮੰਜੂ ਰਾਣੀ ਅਤੇ ਉਸ ਦੇ ਪਿਤਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਉਪਲਬਧੀ ਨਾਲ ਜਿੱਥੇ ਦੇਸ਼ ਅਤੇ ਪੰਜਾਬ ਦਾ ਮਾਣ ਵਧਿਆ ਹੈ, ਉੱਥੇ ਹੀ ਹੋਰਨਾਂ ਲੜਕੀਆਂ ਨੂੰ ਖੇਡਾਂ ਵਿਚ ਆਪਣਾ ਹੁਨਰ ਵਿਖਾਉਣ ਲਈ ਇਹ ਉਪਲਬਧੀ ਚਾਨਣਮੁਨਾਰੇ ਦਾ ਕੰਮ ਕਰੇਗੀ। 

ਉਨ੍ਹਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਨੂੰ ਵੀ ਇਸ ਜਿੱਤ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡ ਵਿਭਾਗ ਦੇ ਕਾਬਲ ਕੋਚਾਂ ਦੀ ਅਣਥੱਕ ਮਿਹਨਤ ਸੂਬੇ ਦੇ ਖਿਡਾਰੀਆਂ ਨੂੰ ਕੌਮੀ ਪੱਧਰ ’ਤੇ ਸੂਬੇ ਦਾ ਨਾਮ ਚਮਕਾਉਣ ਲਈ ਮਦਦਗਾਰ ਸਿੱਧ ਹੋ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮੰਜੂ ਰਾਣੀ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਅੱਗੇ ਵਧਣ ਲਈ ਕਾਮਨਾ ਕੀਤੀ ਅਤੇ ਹੋਰਨਾਂ ਲੜਕੀਆਂ ਨੂੰ ਮੰਜੂ ਰਾਣੀ ਤੋਂ ਪ੍ਰੇਰਿਤ ਹੋ ਕੇ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ। ਉਨ੍ਹਾਂ ਮੰਜੂ ਰਾਣੀ ਦੇ ਪਿਤਾ ਅਤੇ ਕੋਚ ਹਰਪਾਲ ਕੌਰ ਵੱਲੋਂ ਮੰਜੂ ਰਾਣੀ ਨੂੰ ਇਸ ਮੁਕਾਮ ’ਤੇ ਪਹੁੰਚਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਲਈ ਸੂਬਾ ਸਰਕਾਰ ਦੀ ਯੋਜਨਾ ਤਹਿਤ ਖਿਡਾਰੀਆਂ ਦੇ ਨਾਮ ’ਤੇ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਵਿਚ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਖਰਚ ਕੀਤੀ ਜਾ ਰਹੀ ਰਾਸ਼ੀ ਦੇ ਭਵਿੱਖ ਵਿਚ ਹੋਰ ਵਧੀਆ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੋਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਮੰਜੂ ਰਾਣੀ ਦੀ ਮਿਹਨਤ ਤੋਂ ਪ੍ਰੇਰਿਤ ਹੋ ਕੇ ਆਪਣੇ ਮਾਤਾ ਪਿਤਾ, ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਖ਼ੂਬ ਮਿਹਨਤ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਸਮੇਤ ਖਿਡਾਰਨ ਮੰਜੂ ਰਾਣੀ ਦੇ ਪਰਿਵਾਰਕ ਮੈਂਬਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa , DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD