Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ- ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ

Banwari Lal Purohit, Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

ਤਰਨ ਤਾਰਨ , 12 Oct 2023

Last updated on: Oct 12, 2023, 00:00 IST

ਰਾਜ ਵਿੱਚੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਬੀ. ਐੱਸ. ਐੱਫ਼. ਕੈਂਪ ਖੇਮਕਰਨ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਚੀਫ਼ ਸੈਕਟਰੀ ਪੰਜਾਬ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਚੀਫ਼ ਸੈਕਟਰੀ ਸ੍ਰੀ ਸਰਵਜੀਤ ਸਿੰਘ, ਅਡੀਸ਼ਨਲ ਚੀਫ਼ ਸੈਕਟਰੀ ਸ੍ਰੀ ਕੇ. ਸ਼ਿਵਾ ਪ੍ਰਸ਼ਾਦ, ਸਪੈਸ਼ਲ ਡੀ. ਜੀ. ਪੀ. ਬੀ. ਐੱਸ. ਐੱਫ਼. ਸ੍ਰੀ ਵਾਈ. ਬੀ. ਖੁਰਾਣਾ, ਆਈ. ਜੀ. ਬੀ. ਐੱਸ. ਐੱਫ਼ ਸ੍ਰੀ ਅਤੁਲ ਫੁਲਜ਼ਿਲੇ, ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਸ੍ਰੀ ਰਣਜੀਤ ਸਿੰਘ ਢਿਲੋਂ, ਡੀ. ਆਈ. ਜੀ. ਬੀ. ਐੱਸ. ਐੱਫ਼. ਬ੍ਰਿਗੇਡੀਅਰ ਪਵਨ ਬਜਾਜ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਅਤੇ ਵਧਕਿ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰ ਵੀ ਮੌਜੂਦ ਸਨ।

ਉਹਨਾਂ ਆਪਣੇ ਸੰਬੋਧਨ ਵਿੱਚ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਾਡੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਨੂੰ ਸਾਰਿਆ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਦੇਸ਼ ਵਿਰੋਧੀ ਤਾਕਤਾਂ ਯੋਜਨਾਬੱਧ ਢੰਗ ਨਾਲ ਨਸ਼ਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੀਆਂ ਹਨ ਅਤੇ ਇਸਨੂੰ ਰੋਕਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਜਿ ਇਸ ਲਈ ਸਾਡੀ ਪੀੜ੍ਹੀ ਜਵਾਬਦੇਹ ਹੈ, ਇਸ ਲਈ ਸਾਡੇ ਲਈ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਡੋਰਨ ਰਾਹੀਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ, ਜੋ ਕਿ ਗਵਾਂਢੀ ਦੇਸ਼ ਪਾਕਿਸਤਾਨ ਦੀ ਸਾਡੇ ਦੇਸ਼ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਹੈ। 

ਉਹਨਾਂ ਕਿ ਪਾਕਿਸਤਾਨ ਸਾਡੇ ਨਾਲ ਸਿੱਧੀ ਲੜਾਈ ਲੜਨ ਦੇ ਕਾਬਿਲ ਨਹੀਂ ਹੈ, ਇਸ ਲਈ ਛਲਬਾਜ਼ੀ ਕਰ ਰਿਹਾ ਹੈ।ਉਹਨਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਬੀ. ਐੱਸ. ਐੱਫ਼ ਅਤੇ ਪੰਜਾਬ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ।ਉਹਨਾਂ ਕਿਹਾ ਕਿ ਨਸ਼ਿਆਂ ਦੀ ਇਸ ਭਿਆਨਕ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਏਜੰਸੀਆਂ ਨੂੰ ਮਿਲਕੇ ਕੰਮ ਕਰਨ ਦੀ ਜ਼ਰੂਰਤ ਹੈ, ਪਰ ਇਸ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਸ ਸੰਭਵ ਨਹੀਂ ਹੈ।ਉਹਨਾਂ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਪਰ ਡਰੋਨ ਨਾਲ ਹੋ ਰਹੀ ਤਸਕਰੀ ਨੂੰ ਰੋਕਣ ਲਈ ਗਿਹ ਮੰਤਰਾਲੇ ਵੱਲੋਂ ਐਂਟੀ ਡਰੋਨ ਯੰਤਰ ਵੀ ਲਗਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਸਰਹੱਦੀ ਖੇਤਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਹਰ ਇੱਕ ਪਿੰਡ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀ ਬਣਾਈ ਗਈ ਹੈ। ਉਹਨਾਂ ਕਿਹਾ ਸਰਹੱਦ ਦੇ 15 ਕਿਲੋਮੀਟਰ ਦੇ ਘੇਰੇ ਅੰਦਰ 99 ਫੀਸਦੀ ਪਿੰਡਾਂ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਬਣ ਚੁੱਕੀਆ ਹਨ।ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਪਿੰਡ ਵਿੱਚ ਪਿੰਡ ਪੱਧਰੀ ਸੁਰੱਖਿਆ ਕਮੇਟੀ ਦੀ ਸਥਾਪਨਾ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਦੀ ਇਸ ਭਿਆਨਕ ਬਿਮਾਰੀ ਵਿਰੁੱਧ ਲੋਕ ਲਹਿਰ ਬਣਾਈ ਜਾ ਸਕੇ।

ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਨਸ਼ਿਆਂ ਦੇ ਨਾਲ-ਨਾਲ ਰਾਜ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਵੀ ਰੋਕਣਾ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਕਾਨੂੰਨ ਹਰ ਕਿਸੇ ਲਈ ਬਰਾਬਰ ਹੈ ਅਤੇ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।ਉਹਨਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਵੀ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਸੁਚੇਤ ਰਹਿਤ ਅਤੇ ਇਸ ਸਬੰਧੀ ਸੂਚਨਾ ਦੇਣ ਲਈ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਕਰਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD