Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਸ਼ੀਆਈ ਖੇਡਾਂ ਦੇ ਚੈਂਪੀਅਨ ਤਜਿੰਦਰਪਾਲ ਤੂਰ ਦਾ ਮੋਗਾ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਮਗ਼ਾ ਜੇਤੂਆਂ ਨੂੰ ਜਲਦ ਕਰਨਗੇ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਤ - ਵਿਧਾਇਕ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, DC Moga, Kulwant Singh, Deputy Commissioner Moga, Moga

Web Admin

Web Admin

5 Dariya News

ਮੋਗਾ , 12 Oct 2023

Last updated on: Oct 12, 2023, 00:00 IST

ਹਾਂਗਜ਼ੂ ਏਸ਼ੀਅਨ ਖੇਡਾਂ 2023 ਦੇ ਚੈਂਪੀਅਨ ਅਤੇ ਜ਼ਿਲ੍ਹਾ ਮੋਗਾ ਦੇ ਮਾਣਮੱਤੇ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਦਾ ਅੱਜ ਜ਼ਿਲ੍ਹਾ ਮੋਗਾ ਵਿਖੇ ਪਹੁੰਚਣ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੋਲ ਦੀ ਥਾਪ ਅਤੇ ਫੁੱਲਾਂ ਦੀ ਵਰਖਾ ਦਰਮਿਆਨ ਸ਼ਾਨਦਾਰ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ ਇਲਨਚੇਲੀਅਨ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਐੱਸ ਡੀ ਐੱਮ ਚਾਰੁਮਿਤਾ ਅਤੇ ਹੋਰ ਵੀ ਹਾਜ਼ਰ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਅੰਤਰਰਾਸ਼ਟਰੀ ਪੱਧਰ ਤੇ ਜਿੱਤਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਦੇ ਨੌਜਵਾਨਾਂ ਦੇ ਆਦਰਸ਼ ਵਜੋਂ ਪੇਸ਼ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਏਸ਼ੀਅਨ ਖੇਡਾਂ ਦੇ ਤਗਮਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੂੰ ਨਿੱਘਾ ਸਨਮਾਨ ਦਿੱਤਾ ਗਿਆ। ਜ਼ਿਲੇ ਦੇ ਉਭਰਦੇ ਖਿਡਾਰੀਆਂ ਅਤੇ ਲੋਕਾਂ ਨੇ ਸਥਾਨਕ ਗੋਧੇਵਾਲਾ ਸਟੇਡੀਅਮ ਵਿਖੇ ਢੋਲ ਦੀ ਥਾਪ ਨਾਲ , ਪੰਜਾਬ ਦੀ ਮਿੱਟੀ ਦੇ ਜਾਏ ਇਸ ਖਿਡਾਰੀ 'ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਅਤੇ ਸੈਲਫੀਆਂ ਲੈਣ ਦੇ ਨਾਲ ਨਾਲ ਖਿਡਾਰੀਆਂ ਨੇ ਉਨ੍ਹਾਂ ਨੂੰ ਵੀ ਪਿਆਰ ਤੇ ਮਾਣ ਨਾਲ ਜੱਫੀ ਵੀ ਪਾਈ। 

ਜ਼ਿਕਰਯੋਗ ਹੈ ਕਿ ਤਜਿੰਦਰਪਾਲ ਸਿੰਘ ਤੂਰ ਨੇ ਸ਼ਾਟਪੁੱਟ ਵਿੱਚ ਸੋਨ ਤਗ਼ਮਾ ਜਿੱਤਿਆ ਹੈ । ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਤੂਰ ਦਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤਰਫੋਂ ਸਵਾਗਤ ਤੇ  ਕਰਦਿਆਂ ਕਿਹਾ ਕਿ ਪੰਜਾਬ ਦੇ ਮੋਗਾ ਜ਼ਿਲੇ ਦੇ ਇਸ ਮਾਣਮੱਤੇ ਖਿਡਾਰੀ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ਖੇਡ ਨਕਸ਼ੇ ਉਤੇ ਨਾਮ ਚਮਕਾਉਣ ਵਾਲੇ ਤਮਗ਼ਾ ਜੇਤੂਆਂ ਨੂੰ ਜਲਦ ਹੀ ਸਾਰੇ ਖਿਡਾਰੀਆਂ ਦੇ ਦੇਸ਼ ਵਾਪਸ ਆਉਣ ਉੱਤੇ ਵਿਸ਼ੇਸ਼ ਸਮਾਗਮ ਦੌਰਾਨ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।

ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਏਸ਼ੀਅਨ ਖੇਡਾਂ ਦੌਰਾਨ ਸਾਡੇ ਦੇਸ਼ ਅਤੇ ਸੂਬੇ ਲਈ ਕਈ ਤਗਮੇ ਜਿੱਤਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪੰਜਾਬ ਦੇ 32 ਖਿਡਾਰੀਆਂ ਨੇ 8 ਸੋਨੇ, 6 ਚਾਂਦੀ ਤੇ 6 ਕਾਂਸੀ ਦੇ ਤਮਗ਼ਿਆਂ ਸਣੇ ਕੁੱਲ 20 ਤਮਗ਼ੇ ਜਿੱਤ ਕੇ,  ਖੇਡਾਂ ਦੇ 72 ਸਾਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ ਇਲਨਚੇਲੀਅਨ ਨੇ ਕਿਹਾ ਕਿ ਤੂਰ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਏਸ਼ੀਅਨ ਗੇਮਜ਼ ਵਿੱਚ ਸੋਨ ਤਮਗ਼ਾ ਜਿੱਤ ਕੇ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਬਣੇ ਹਨ। ਉਨ੍ਹਾਂ ਉਸ ਦੀ ਪ੍ਰਾਪਤੀ ਦਾ ਸਿਹਰਾ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ।

ਇਸ ਮੌਕੇ ਤੇਜਿੰਦਰਪਾਲ ਸਿੰਘ ਤੂਰ ਨੇ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਖੇਡਾਂ ਦੀ ਤਿਆਰੀ ਲਈ ਪਹਿਲਾਂ ਹੀ 8 ਲੱਖ ਰੁਪਏ ਦੀ ਰਾਸ਼ੀ ਨਾਲ ਮਦਦ ਕੀਤੀ। ਉਸ ਨੇ ਕਿਹਾ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਚਮਕਾਉਣ ਲਈ ਪੂਰੀ ਮਿਹਨਤ ਕਰੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰਸੰਸਕ ਤੇ ਖਿਡਾਰੀ ਵੀ ਹਾਜ਼ਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , DC Moga , Kulwant Singh , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD