Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 12 Oct 2023

Last updated on: Oct 12, 2023, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਆਯੋਜਿਤ। ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ, ਖੇਤਰੀ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਤੋਂ ਇਲਾਵਾ ਕਮੇਟੀ ਮੈਂਬਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੜਕਾਂ 'ਤੇ ਵੱਧ ਰਹੇ ਹਾਦਸਿਆਂ ਨੂੰ ਰੋਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਵਲੋਂ ਝੋਨੇ ਦਾ ਸੀਜ਼ਨ ਹੋਣ ਕਾਰਨ ਟਰੈਕਟਰ ਟਰਾਲੀਆਂ ਅਤੇ ਟਰੱਕਾਂ ਦੇ ਪਿਛੇ ਰਿਫਲੈਕਟਰ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਵਲੋਂ ਹਾਜਰ ਨੈਸ਼ਨਲ ਹਾਈਵੇ ਅਥਾਰਟੀ ਦੇ ਨੁਮਾਇੰਦੇ ਨੂੰ ਹਦਾਇਤ ਕੀਤੀ ਗਈ ਕਿ ਬਲੈਕ ਸਪੋਟਸ ਦੀ ਪਹਿਚਾਣ ਕਰਕੇ ਇਸ ਸਬੰਧੀ ਕਾਰਵਾਈ ਕੀਤੀ ਜਾਵੇ।ਇਸ ਤੋਂ ਇਲਾਵਾ ਹਾਈਵੇ ਤੋਂ ਪਾਸਿੰਗ ਸਾਇਟ ਸ਼ਿਫਟ ਕਰਨ ਦੇ ਮੰਤਵ ਨਾਲ 2 ਹੋਰ ਸਾਇਟਾਂ ਅਲਾਟ ਕਰਨ ਲਈ ਵੀ ਕਿਹਾ ਅਤੇ ਨਾਲ ਹੀ ਮੋਟਰ ਵਹੀਕਲ ਇੰਸਪੈਕਟਰ ਨੂੰ ਨਿਰਦੇਸ਼ ਜਾਰੀ ਕੀਤੇ ਕਿ ਫਿਜ਼ੀਕਲ ਇੰਸਪੈਕਸ਼ਨ ਕਰਨ ਲਈ ਨਵੀਆਂ ਸਾਇਟਾਂ ਤੇ ਪਾਸਿੰਗ ਹੋ ਸਕਦੀ ਹੈ ਜਾਂ ਨਹੀਂ ਇਸ ਸਬੰਧੀ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਰਿਪੋਰਟ ਪੇਸ਼ ਕੀਤੀ ਜਾਵੇ। ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਅਤੇ ਜੀ.ਐਮ ਪੰਜਾਬ ਰੋਡਵੇਜ਼ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਐਲੀਵੇਟਡ ਰੋਡ, ਵੇਰਕਾ ਮਿਲਕ ਪਲਾਂਟ ਦੇ ਨੇੜੇ ਸਾਂਝੀ ਟਰੈਫਿਕ ਚੈਕਿੰਗ ਕਰਕੇ ਰਿਪੋਰਟ ਅਗਲੀ ਮੀਟਿੰਗ ਵਿੱਚ ਨਾਲ ਲੈ ਕੇ ਆਉਣਗੇ।

ਮੀਟਿੰਗ ਵਿੱਚ ਇਹ ਵੀ ਕਿਹਾ ਕਿ ਜੋ ਬੱਸਾਂ ਸੇਫ ਸਕੂਲ ਵਾਹਨ ਸਕੀਮ ਦੇ ਅਧੀਨ ਨਹੀਂ ਚਲ ਰਹੀਆਂ ਹਨ ਉਨ੍ਹਾਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਡਾ: ਪੂਨਮ ਪ੍ਰੀਤ ਕੋਰ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਸੇਫ ਸਕੂਲ ਵਾਹਨ ਸਕੀਮ ਅਧੀਨ ਉਲੰਘਣਾ ਕਰਨ ਵਾਲੀਆਂ 111 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ ਅਤੇ ਈ-ਚਲਾਨਿੰਗ ਸਿਸਟਮ ਸ਼ੁਰੂ ਕਰਨ 'ਤੇ ਗੱਲਬਾਤ ਕੀਤੀ ਗਈ। ਈ-ਰਿਕਸ਼ਾ ਨੂੰ ਪ੍ਰੋਤਸਾਹਿਤ ਕਰਨ ਅਤੇ ਲੋੜ ਅਨੁਸਾਰ ਬੱਸ ਸਟਾਪ ਬਣਵਾਉਣ ਲਈੇ ਵੀ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਆਗਾਮੀ ਮੀਟਿੰਗ ਵਿੱਚ ਸੀਨੀਅਰ ਅਧਿਕਾਰੀ ਆਪਣੀ ਹਾਜ਼ਰੀ ਯਕੀਨੀ ਬਣਾਉਣ।

ਇਸ ਮੀਟਿੰਗ ਵਿੱਚ, ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਲੁਧਿਆਣਾ, ਜਗਰਾਂਓ ਅਤੇ ਪੀ.ਆਰ.ਟੀ.ਸੀ ਲੁਧਿਆਣਾ, ਜ਼ਿਲ੍ਹਾ ਸਿਖਿਆ ਅਫਸਰ, ਮੋਟਰ ਵਹੀਕਲ ਇੰਸਪੈਕਟਰ, ਡਿਪਟੀ ਮੈਨੇਜਰ ਐਨ.ਐਚ.ਏ.ਆਈ ਲੁਧਿਆਣਾ, ਐਕਸੀਅਨ ਪੀ. ਡਬਲਯੂ.ਡੀ. (ਬੀ ਐਂਡ ਆਰ) ਅਤੇ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਵਿਭਾਗਾਂ ਤੋਂ ਰਿਪੋਰਟ ਪ੍ਰਾਪਤ ਕਰਕੇ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਨਾਲ ਲੈ ਕੇ ਆਉਣਗੇ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD