Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਸਫ਼ਲਤਾ ਦੀ ਕਹਾਣੀ - ਵਿਧਾਇਕ ਕੁਲਵੰਤ ਸਿੰਘ ਸਿੱਧੂ

ਗਿੱਲ ਰੋਡ ਵਿਖੇ ਰੈਵੇਨਿਊ ਕੈਂਪ ਦੌਰਾਨ 3200 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 12 Oct 2023

Last updated on: Oct 12, 2023, 00:00 IST

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲਤਾ ਦੀ ਨਵੀਂ ਕਹਾਣੀ ਰਚ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਨਾਲ ਲੁਧਿਆਣਾ ਪੱਛਮੀ ਸਬ-ਡਵੀਜ਼ਨ ਦੇ ਗਿੱਲ ਰੋਡ ਵਿਖੇ ਲਗਾਏ ਮਾਲ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੱਛਮੀ ਸਬ-ਡਵੀਜ਼ਨ ਭਰ ਤੋਂ ਆਏ ਪਟਵਾਰੀਆਂ, ਕਾਨੂੰਨਗੋਆਂ, ਸੀ.ਆਰ.ਓਜ਼ ਨੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ।

ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਬਿਨੈਕਾਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ 3200 ਤੋਂ ਵੱਧ ਬਕਾਇਆ ਇੰਤਕਾਲ ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਜਦਕਿ ਫਰਦ ਬਦਰ ਦੇ 22 ਕੇਸਾਂ ਅਤੇ 56 ਨਵੀਆਂ ਦਰਖਾਸਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਦੌਰਾਨ ਪਟਵਾਰੀਆਂ ਵੱਲੋਂ ਕੁੱਲ 1160 ਬਕਾਇਆ ਇੰਤਕਾਲਾਂ ਦਾ ਫੈਸਲਾ ਕੀਤਾ ਗਿਆ ਜਦਕਿ ਕਾਨੂੰਨਗੋ ਵੱਲੋਂ 1230 ਇੰਤਕਾਲਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਇਸੇ ਤਰ੍ਹਾਂ ਅੱਜ ਸਰਕਲ ਮਾਲ ਅਫਸਰਾਂ ਨੇ ਕੈਂਪ ਦੌਰਾਨ 872 ਇੰਤਕਾਲ ਦੇ ਕੇਸਾਂ ਦਾ ਫੈਸਲਾ ਕੀਤਾ, ਉਨ੍ਹਾਂ ਦੱਸਿਆ ਕਿ ਆਮਦਨ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਹੱਦਬੰਦੀ, ਜ਼ਮੀਨ ਦਾ ਮੁਲਾਂਕਣ ਆਦਿ ਸਮੇਤ ਵੱਖ-ਵੱਖ ਸੇਵਾਵਾਂ ਸਬੰਧੀ ਲਗਭਗ 56 ਨਵੀਆਂ ਦਰਖਾਸਤਾਂ ਪ੍ਰਾਪਤ ਹੋਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਨਾਮ ਦੀ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਤਹਿਤ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਂਦੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਹੈ ਜੋ ਜਲਦ ਹੀ ਆਪਣੀ ਡਿਊਟੀ ਜੁਆਇਨ ਕਰ ਲੈਣਗੇ ਜਿਸ ਨਾਲ ਕੰਮ ਕਰ ਰਹੇ ਪਟਵਾਰੀਆਂ ਨੂੰ ਵਾਧੂ ਖਰਚਿਆਂ ਦੇ ਬੋਝ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਟਵਾਰੀਆਂ ਨੇ ਆਪਣੀ ਸਿਖਲਾਈ ਪੂਰੀ ਕਰ ਲਈ ਹੈ ਅਤੇ ਜ਼ਿਲ੍ਹੇ ਨੂੰ ਜਲਦ ਹੀ 100 ਤੋਂ ਵੱਧ ਪਟਵਾਰੀ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਘਾਟ ਨੂੰ ਪੂਰਾ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦਾ ਰਾਹ ਪੱਧਰਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਬ-ਡਵੀਜ਼ਨਾਂ ਵਿੱਚ ਹਰ ਮਹੀਨੇ ਸੁਵਿਧਾ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।

ਇਸ ਮਾਲ ਕੈਂਪ ਦੇ ਆਯੋਜਨ ਲਈ ਲੁਧਿਆਣਾ ਪੱਛਮੀ ਦੇ ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਬੇਦੀ ਆਈ.ਏ.ਐਸ. ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲਾਂ ਹੰਬੜਾਂ ਰੋਡ ਵਿਖੇ ਲਗਾਇਆ ਗਿਆ ਕੈਂਪ ਵੀ ਸਫਲ ਸਾਬਤ ਹੋਇਆ ਸੀ, ਹੁਣ ਇਸ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD