Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਆਪਣੇ 5 ਸਾਲਾਂ ਦੇ ਕਾਰਜਕਾਲ ਉਪਰੰਤ ਸੇਵਾਮੁਕਤ ਹੋਏ

ਸੋਸ਼ਲ ਮੀਡੀਆ 'ਤੇ ਕਮਿਸ਼ਨ ਦੀ ਮੌਜੂਦਗੀ ਵਧਾਉਣਾ, ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ, ਐਨ.ਐਫ.ਐਸ.ਏ. ਦੇ ਲਾਗੂਕਰਨ ਨੂੰ ਯਕੀਨੀ ਬਣਾਉਣਾ ਮੁੱਖ ਪ੍ਰਾਪਤੀਆਂ ਵਿੱਚ ਸ਼ਾਮਿਲ

D.P. Reddy, Chairman Punjab State Food Commission, National Food Security Act 2013, Chandigarh

Web Admin

Web Admin

5 Dariya News

ਚੰਡੀਗੜ੍ਹ , 12 Oct 2023

Last updated on: Oct 12, 2023, 00:00 IST

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਅਤੇ ਸੇਵਾ ਮੁਕਤ ਆਈ.ਏ.ਐਸ. ਸ੍ਰੀ ਡੀ.ਪੀ. ਰੈਡੀ ਅੱਜ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਸੇਵਾਮੁਕਤ ਹੋਏ। ਅੱਜ ਇੱਥੇ ਸੈਕਟਰ-26 ਸਥਿਤ ਮੈਗਸੀਪਾ ਵਿਖੇ ਕਰਵਾਏ ਵਿਦਾਇਗੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ, 2013 ਨੂੰ ਲਾਗੂ ਕਰਨ ਲਈ ਅਣਥੱਕ ਯਤਨ ਕੀਤੇ ਤਾਂ ਜੋ ਸਾਰਿਆਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਸ੍ਰੀ ਰੈਡੀ ਵੱਲੋਂ ਕਮਿਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰ ਵੱਖ-ਵੱਖ ਥਾਵਾਂ ਤੋਂ ਕੰਮ ਕਰਦੇ ਸਨ। ਉਨ੍ਹਾਂ ਨੇ ਕਮਿਸ਼ਨ ਦੀ ਵੈਬਸਾਈਟ ਬਣਾਉਣ ਲਈ ਯਤਨ ਕਰਨ ਦੇ ਨਾਲ ਨਾਲ ਚੇਅਰਮੈਨ ਅਤੇ ਮੈਂਬਰਾਂ ਨੂੰ ਇੱਕੋ ਥਾਂ ਇਕੱਠੇ ਕੰਮ ਕਰਨ ਦੀ ਪਹਿਲਕਦਮੀ ਵੀ ਆਰੰਭੀ ਅਤੇ ਮੌਜੂਦਾ ਸਮੇਂ, ਪੰਜਾਬ ਰਾਜ ਖੁਰਾਕ ਕਮਿਸ਼ਨ ਮਗਸੀਪਾ, ਸੈਕਟਰ 26 ਤੋਂ ਕੰਮ ਕਰ ਰਿਹਾ ਹੈ। ਇਸ ਤੋਂ  ਇਲਾਵਾ ਕਮਿਸ਼ਨ ਦੇ ਫੇਸਬੁੱਕ, ਟਵਿਟਰ ਅਤੇ ਇੰਸਟਾਗ੍ਰਾਮ 'ਤੇ ਸੋਸ਼ਲ ਮੀਡੀਆ ਹੈਂਡਲ ਵੀ ਤਿਆਰ ਕਰਨ ਦੇ ਨਾਲ ਨਾਲ ਕਮਿਸ਼ਨ ਦੀ ਹੈਲਪਲਾਈਨ ਵੀ ਸਥਾਪਿਤ ਕੀਤੀ ਗਈ ਸੀ ਜਿਸ 'ਤੇ ਲੋਕਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। 

ਇਸ ਦੇ ਨਾਲ ਹੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫਸਰਾਂ ਨੂੰ ਨਾਮਜ਼ਦ ਅਤੇ ਨਿਯੁਕਤ ਕੀਤਾ ਜਾਣਾ ਸੀ। ਇਹ ਮਾਮਲਾ ਇਨ੍ਹਾਂ ਵਿਭਾਗਾਂ ਕੋਲ ਉਠਾਇਆ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਡੀ) ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਨਿਯੁਕਤ ਕੀਤਾ ਗਿਆ। ਐਕਟ/ਨਿਯਮਾਂ ਦੇ ਉਪਬੰਧਾਂ ਬਾਰੇ ਜਾਗਰੂਕ ਕਰਨ ਲਈ ਸਾਰੇ ਡੀ.ਜੀ.ਆਰ.ਓਜ਼ ਅਤੇ ਵਿਭਾਗਾਂ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਕਮਿਸ਼ਨ ਵੱਲੋਂ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਰਾਹੀਂ ਇੱਕ ਮਲਟੀ-ਮੀਡੀਆ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਜੋ ਲੋਕਾਂ ਨੂੰ ਕਮਿਸ਼ਨ ਅਤੇ ਲਾਭਪਾਤਰੀਆਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਐਫ.ਐਮ. ਰੇਡੀਓ 'ਤੇ ਜਿੰਗਲ ਚਲਾਏ ਗਏ। ਲੋਕ ਸੰਪਰਕ ਵਿਭਾਗ ਵੱਲੋਂ ਇਕ ਛੋਟੀ ਵੀਡੀਓ ਫਿਲਮ ਤਿਆਰ ਕੀਤੀ ਗਈ ਅਤੇ ਇਹ ਵੀਡੀਓ ਵਿਸ਼ੇਸ਼ ਥਾਵਾਂ 'ਤੇ ਪ੍ਰਦਰਸ਼ਿਤ ਕਰਨ ਲਈ ਤਿੰਨੋਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਡੀ) ਨੂੰ ਭੇਜੀ ਗਈ। ਹੋਰਨਾਂ ਕਮਿਸ਼ਨਾਂ ਵੱਲੋਂ ਅਪਣਾਏ ਜਾ ਰਹੇ ਅਭਿਆਸਾਂ ਬਾਰੇ ਜਾਣਨ ਲਈ, ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਆਂਧਰਾ ਪ੍ਰਦੇਸ਼ ਰਾਜ ਫੂਡ ਕਮਿਸ਼ਨ ਦਾ ਦੌਰਾ ਕੀਤਾ ਤਾਂ ਜੋ ਉੱਥੇ ਅਪਣਾਏ ਜਾ ਰਹੇ ਅਭਿਆਸਾਂ ਦਾ ਅਧਿਐਨ ਕੀਤਾ ਜਾ ਸਕੇ।

ਮਿਡ ਡੇ ਮੀਲ ਸਕੀਮ ਵਿੱਚ ਅਕਸ਼ਿਆ ਪਾਤਰਾ ਅਤੇ ਇਸਕੋਨ ਨੂੰ ਸ਼ਾਮਲ ਕਰਨ ਲਈ ਇਸ ਦੇ ਪ੍ਰਤੀਨਿਧੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਨੂੰ ਸ਼ਾਮਲ ਕਰਨ ਸਬੰਧੀ ਤਜਵੀਜ਼ ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤੀ ਗਈ ਹੈ। ਸਕੂਲੀ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਪਤਾ ਲਗਾਉਣ ਲਈ ਡਾਇਰੈਕਟਰ, ਐਨ.ਆਈ.ਐਨ., ਹੈਦਰਾਬਾਦ ਨਾਲ ਮੀਟਿੰਗ ਕੀਤੀ ਗਈ। ਐਨ.ਐਫ.ਐਸ.ਏ. 2013 ਸਬੰਧੀ ਲੋੜਾਂ ਬਾਰੇ ਤਿੰਨਾਂ ਵਿਭਾਗਾਂ ਨੂੰ ਜਾਗਰੂਕ ਕਰਨ ਲਈ ਸਮੇਂ-ਸਮੇਂ 'ਤੇ ਉਨ੍ਹਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

ਕਮਿਸ਼ਨ ਦੇ ਮੈਂਬਰਾਂ ਨੂੰ ਐਨ.ਐਫ.ਐਸ.ਏ. 2013 ਦੀਆਂ ਵੱਖ-ਵੱਖ ਵਿਵਸਥਾਵਾਂ ਦੇ ਲਾਗੂਕਰਨ ਦੀ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹੇ ਅਲਾਟ ਕੀਤੇ ਗਏ। ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੇ 7 ਅਤੇ 8 ਨਵੰਬਰ, 2022 ਨੂੰ ਬੈਂਗਲੁਰੂ ਵਿਖੇ "ਨੈਸ਼ਨਲ ਕੰਟਸਲਟੇਸ਼ਨ ਵਿੱਦ ਸਟੇਟ ਫੂਡ ਕਮਿਸ਼ਨਸ" 'ਤੇ ਦੋ ਰੋਜ਼ਾ ਸੈਮੀਨਾਰ ਵਿੱਚ ਭਾਗ ਲਿਆ। ਕਮਿਸ਼ਨ ਦੇ ਇੱਕ ਮੈਂਬਰ ਨੂੰ 16 ਅਤੇ 17 ਜਨਵਰੀ 2023 ਨੂੰ ਤਿਰੂਵਨੰਤਪੁਰਮ (ਕੇਰਲਾ) ਵਿਖੇ ਨਿਊਟ੍ਰੀਸ਼ੀਅਨ ਸਪੋਰਟ ਟੂ ਚਿਲਡਰਨ ਬਾਰੇ ਰਾਸ਼ਟਰੀ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ।

ਸਕੂਲ ਸਿੱਖਿਆ ਵਿਭਾਗ ਨੂੰ ਹੋਰਨਾਂ ਸੂਬਿਆਂ ਵਾਂਗ ਵਿਦਿਆਰਥੀਆਂ ਨੂੰ ਕੇਲੇ, ਅੰਡੇ ਅਤੇ ਫਲੇਵਰਡ ਦੁੱਧ ਦੇਣ ਦੀ ਵੀ ਸਲਾਹ ਦਿੱਤੀ ਗਈ ਅਤੇ ਮਿਡ ਡੇ ਮੀਲ ਸਕੀਮ ਤਹਿਤ 10ਵੀਂ ਜਮਾਤ ਨੂੰ ਕਵਰ ਕਰਨ ਦੀ ਵੀ ਸਲਾਹ ਦਿੱਤੀ ਗਈ। ਕਮਿਸ਼ਨ ਦੀਆਂ ਸਾਲ 2015-16 ਤੋਂ 2020-21 ਤੱਕ ਦੀਆਂ ਸਾਲਾਨਾ ਰਿਪੋਰਟਾਂ ਪੰਜਾਬ ਵਿਧਾਨ ਸਭਾ ਅੱਗੇ ਪੇਸ਼ ਕਰਨ ਲਈ ਸੂਬਾ ਸਰਕਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ।

 

Tags: D.P. Reddy , Chairman Punjab State Food Commission , National Food Security Act 2013 , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD