Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ

 

ਸਾਰੇ ਪੰਜਾਬ ਵਿਚ ‘ਵਿਲੇਜ਼ ਡਿਫੈਂਸ’ ਕਮੇਟੀਆਂ ਬਣਾਈਆਂ ਜਾਣਗੀਆਂ-ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੁਲਿਸ ਤੇ ਸੁਰੱਖਿਆ ਏਜੰਸੀਆਂ ਦੇ ਤਾਲਮੇਲ ਨਾਲ ਨਸ਼ੇ ਦੀ ਬਰਾਮਦਗੀ 50 ਫੀਸਦੀ ਵਧੀ-ਰਾਜਪਾਲ

Banwari Lal Purohit, Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

ਅੰਮ੍ਰਿਤਸਰ , 12 Oct 2023

ਪੰਜਾਬ ਪੁਲਿਸ ਸਮੇਤ ਦੇਸ਼ ਦੀ ਸੁਰੱਖਿਆ ਵਿਚ ਲੱਗੀਆਂ ਸਾਰੀਆਂ ਏਜੰਸੀਆਂ ਦੇ ਪੰਜਾਬ ਮੁਖੀਆਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿਸਥਾਰਤ ਮੀਟਿੰਗ ਕਰਨ ਮਗਰੋਂ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਦੱਸਿਆ ਕਿ ਰਾਜ ਵਿਚ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਿਚ ਬਿਹਤਰ ਤਾਲਮੇਲ ਹੋਣ ਨਾਲ ਨਸ਼ੇ ਦੀ ਬਰਾਮਦਗੀ 50 ਫੀਸਦੀ ਤੱਕ ਵਧੀ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਹੁਣ ਇੰਨਾ ਅੱਗੇ ਡਰੋਨ ਨਾਲ ਹੋ ਰਹੀ ਸਮਗਲਿੰਗ ਦੀ ਵੱਡੀ ਚੁਣੌਤੀ ਆਈ ਹੈ, ਜਿਸ ਨਾਲ ਨਿਜੱਠਣ ਲਈ ਸਰਹੱਦੀ ਪੱਟੀ ਉਤੇ ਐਂਟੀ ਡਰੋਨ ਸਿਸਟਮ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। 

ਉਨਾਂ ਦੱਸਿਆ ਕਿ ਸਰਹੱਦ ਦੇ 15 ਕਿਲੋਮੀਟਰ ਘੇਰੇ ਅੰਦਰ ਬਣਾਈਆਂ ਗਈਆਂ ਸੁਰੱਖਿਆ ਕਮੇਟੀਆਂ ਦੀ ਕਾਮਯਾਬੀ ਤੋਂ ਬਾਅਦ ਪੂਰੇ ਰਾਜ ਵਿਚ ਅਜਿਹੀਆਂ ਨਾਗਰਿਕ ਸੁਰੱਖਿਆ ਕਮੇਟੀਆਂ ਬਨਾਉਣ ਦੀ ਹਦਾਇਤ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਹੈ, ਜੋ ਉਨਾਂ ਨੇ ਪ੍ਰਵਾਨ ਕਰ ਲਈ ਹੈ। ਉਨਾਂ ਕਿਹਾ ਕਿ ਸਾਰੇ ਪੰਜਾਬ ਦੇ ਪਿੰਡਾਂ ਵਿਚ 21 ਮੈਂਬਰੀ ਸੁਰੱਖਿਆ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਕਿ ਨਸ਼ੇ ਅਤੇ ਗੈਰ ਕਾਨੂੰਨੀ ਮਾਈਨਿੰਗ ਦੇ ਖਾਤਮੇ ਲਈ ਕੰਮ ਕਰਨਗੀਆਂ। ਉਨਾਂ ਕਿਹਾ ਕਿ ਨਸ਼ੇ ਦੀ ਹੋ ਰਹੀ ਸਮਗਲਿੰਗ ਪਾਕਿਸਤਾਨ ਦੀ ਦੇਣ ਹੈ, ਜੋ ਕਿ ਸਾਡੇ ਨਾਲ ਸਿੱਧੀ ਲੜਾਈ ਤਾਂ ਕਰ ਨਹੀਂ ਸਕਦਾ, ਪਰ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਲਈ ਨਸ਼ੇ ਦੀ ਸਮਗਲਿੰਗ ਕਰਕੇ ਸਾਡੀ ਪਿੱਠ ਵਿਚ ਵਾਰ ਕਰ ਰਿਹਾ ਹੈ ਅਤੇ ਅਸੀਂ ਸਾਰਿਆਂ ਨੇ ਦੁਸ਼ਮਣ ਦੀ ਇਸ ਚਾਲ ਨੂੰ ਰੋਕਣਾ ਹੈ। 

ਉਨਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਉਤੇ ਸਮਗਲਿੰਗ ਘੱਟ ਹੋਣ ਤੋਂ ਬਾਅਦ ਵੀ ਨਸ਼ੇ ਦੀ ਆਮਦ ਵਧੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇਹ ਸਪਲਾਈ ਸਾਡੇ ਗੁਆਂਢੀ ਰਾਜਾਂ ਦੇ ਰਸਤੇ ਵੀ ਹੋ ਰਹੀ ਹੈ, ਜਿਸ ਨੂੰ ਰੋਕਣ ਲਈ ਪੁਲਿਸ ਨੂੰ ਗੁਆਂਢੀ ਰਾਜਾਂ ਦੀ ਪੁਲਿਸ ਨਾਲ ਲਗਾਤਾਰ ਸੰਪਰਕ ਰੱਖਣ ਦੀ ਲੋੜ ਹੈ। ਇਸ ਮੌਕੇ ਇਕ ਪ੍ਰਸ਼ਨ ਦੀ ਉਤਰ ਵਿਚ ਡੀ ਜੀ ਪੀ ਪੰਜਾਬ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ 2024 ਤੱਕ ਨਸ਼ਾ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਅਸੀਂ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਨਾਂ ਕਿਹਾ ਕਿ ਨਸ਼ੇ ਦੇ ਮੁੱਦੇ ਉਤੇ ਅਸੀਂ ਜ਼ੀਰੋ ਟੋਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੇ ਹਾਂ ਤੇ ਜੋ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਨਸ਼ੇ ਦੇ ਵਪਾਰੀਆਂ ਨਾਲ ਸੰਪਰਕ ਰੱਖਣ ਦਾ ਦੋਸ਼ੀ ਪਾਇਆ ਗਿਆ ਉਸ ਉਤੇ ਉਹੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਅਪਰਾਧੀ ਲੋਕਾਂ ਨਾਲ ਕੀਤੀ ਜਾਂਦੀ ਹੈ। 

ਉਨਾਂ ਕਿਹਾ ਕਿ ਪੁਲਿਸ ਉਤੇ ਨਸ਼ੇ ਤੇ ਨਾਜਾਇਜ਼ ਮਾਈਨਿੰਗ ਦੇ ਖਾਤਮੇ ਨੂੰ ਲੈ ਕੇ ਕਿਸੇ ਤਰਾਂ ਦਾ ਕੋਈ ਦਬਾਅ ਨਹੀਂ ਹੈ। ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਚੀਫ ਸੈਕਟਰੀ ਸ੍ਰੀ ਸਰਵਜੀਤ ਸਿੰਘ, ਵਧੀਕ ਚੀਫ ਸੈਕਟਰੀ ਸ੍ਰੀ ਕੇ ਸ਼ਿਵਾ ਪ੍ਰਸ਼ਾਦ, ਪੁਲਿਸ ਕਮਿਸ਼ਨਰ ਸ. ਨੌਨਿਹਾਲ ਸਿੰਘ, ਡੀ ਆਈ ਜੀ ਸ੍ਰੀ ਨਰਿੰਦਰ ਭਾਰਗਵ, ਵਾਈਸ ਚਾਂਸਲਰ ਡਾ ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਐਸ ਐਸ ਪੀ ਸ੍ਰੀ ਸਤਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD