Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਅਮਨਪ੍ਰੀਤ ਕੌਰ ਨੂੰ ਜੱਜ ਬਨਣ ਦੀ ਵਧਾਈ ਕੀਤਾ ਸਨਮਾਨਿਤ

ਮੋਹਾਲੀ ਦੀ ਧੀ ਦੇਵੇਗੀ ਲੋਕਾਂ ਨੂੰ ਇਨਸਾਫ : ਬੇਦੀ

Kuljit Singh Bedi, Deputy Mayor, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 13 Oct 2023

ਮੋਹਾਲੀ ਦੇ ਫੇਜ਼-1 ਦੀ ਵਸਨੀਕ ਅਮਨਪ੍ਰੀਤ ਕੌਰ ਵਲੋਂ ਪੀ.ਸੀ.ਐਸ. ਜੁਡੀਸ਼ਰੀ ਦੀ ਪ੍ਰੀਖਿਆ ਪਾਸ ਕਰਨ ਉੱਤੇ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਮਨਪ੍ਰੀਤ ਕੌਰ ਨਾਲ ਉਸਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਸਨੂੰ ਸਨਮਾਨਿਤ ਕੀਤਾ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਸ਼ਹਿਰ ਲਈ ਬਹੁਤ ਵੱਡੇ ਮਾਣ ਦੀ ਗੱਲ ਹੈ ਕਿ ਆਪਣੇ ਮਾਪਿਆਂ ਦੀ ਇਕਲੌਤੀ ਧੀ ਅਮਨਪ੍ਰੀਤ ਕੌਰ ਇਸ ਪ੍ਰੀਖਿਆ ਨੂੰ ਪਾਸ ਕਰਕੇ ਜੱਜ ਬਨਣ ਜਾ ਰਹੀ ਹੈ ਅਤੇ ਲੋਕਾਂ ਨੂੰ ਇਨਸਾਫ ਦੇਵੇਗੀ। ਉਨ੍ਹਾਂ ਕਿਹਾ ਕਿ ਅਮਨਪ੍ਰੀਤ ਕੌਰ ਦੇ ਪਿਤਾ ਸ. ਤੇਗ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਸ਼ਲਾਘਾ ਦੇ ਪਾਤਰ ਹਨ ਜਿਨ੍ਹਾਂ ਨੇ ਆਪਣੀ ਬੇਟੀ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕੀਤੀ ਅਤੇ ਆਪਣੀ ਧੀ ਨੂੰ ਕਿਸੇ ਗੱਲ ਦੀ ਕਮੀ ਨਹੀਂ ਆਉਣ ਦਿੱਤੀ।

ਡਿਪਟੀ ਮੇਅਰ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਅੱਜ ਬੱਚੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਅਤੇ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਹਰ ਪੱਖੋਂ ਸਪੋਰਟ ਕਰ ਰਹੇ ਹਨ। ਅਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲ.ਐਲ.ਐਮ. ਕੀਤੀ ਹੈ। ਉਸਨੇ ਦੱਸਿਆ ਕਿ ਪੀ.ਸੀ.ਐਸ.(ਜੁਡੀਸ਼ੀਅਲ) ਦੀ ਪ੍ਰੀਖਿਆ ਪਾਸ ਕਰਨ ਲਈ ਉਸਨੇ ਸਖ਼ਤ ਮਿਹਨਤ ਕੀਤੀ ਅਤੇ ਹੁਣ ਉਸਨੂੰ ਸਫਲਤਾ ਮਿਲੀ ਹੈ।  ਇਸ ਮੌਕੇ ਉਨ੍ਹਾਂ ਨਾਲ ਫੇਜ਼-1 ਦੇ ਸਮਾਜਸੇਵੀ ਅਸ਼ੋਕ ਕੌਂਡਲ, ਸੁਰਿੰਦਰ ਸ਼ਰਮਾ, ਅਨੂੰ ਗਰਗ, ਜਗਰੂਪ ਸਿੰਘ ਫੇਜ਼-2 ਸਮੇਤ ਹੋਰ ਪਤਵੰਤੇ ਸੱਜਣ ਹਾਜਿਰ ਸਨ।

 

Tags: Kuljit Singh Bedi , Deputy Mayor , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD