Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੇ.ਵੀ.ਕੇ. ਹੰਢਿਆਇਆ ਵੱਲੋਂ ਜ਼ਿਲ੍ਹਾ ਪੱਧਰੀ ਸੰਮੇਲਨ ਕਰਵਾਇਆ ਗਿਆ

DC Barnala, Deputy Commissioner Barnala, Poonamdeep Kaur, Barnala

Web Admin

Web Admin

5 Dariya News

ਹੰਢਿਆਇਆ/ਬਰਨਾਲਾ , 13 Oct 2023

ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਢਿਆਇਆ (ਬਰਨਾਲਾ) ਵੱਲੋਂ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਪਰਾਲੀ ਪ੍ਰਬੰਧਨ ਉੱਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ । ਡਾ. ਤੰਵਰ ਵੱਲੋਂ ਪਹੁੰਚੇ ਹੋਏ ਮਹਿਮਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਸਵਾਗਤ ਕੀਤਾ ਅਤੇ ਕੇ.ਵੀ.ਕੇ. ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਮੇਲੇ ਵਿੱਚ ਡਿਪਟੀ ਕਮਿਸ਼ਨਰ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੇਲੇ ਵਿੱਚ ਪਹੁੰਚੇ ਹੋਏ ਮੁੱਖ ਮਹਿਮਾਨ ਵੱਲੋਂ ਮੇਲੇ ਦੀਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਆਪਣੇ ਬਹੁਮੁੱਲੇ ਸੁਝਾਅ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ, ਬਰਨਾਲਾ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨ ਕੇ. ਵੀ. ਕੇ. ਨਾਲ ਜੁੜਣ ਅਤੇ ਵਿਗਿਆਨਿਕ ਤਰੀਕੇ ਨਾਲ ਖੇਤੀ ਕਰਨ ਨੂੰ ਪਹਿਲ ਦੇਣ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਪ੍ਰਹੇਜ ਕਰਨ। ਇਸ ਮੌਕੇ ਡਾ. ਜਗਦੀਸ਼ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ, ਫਾਰਮ ਕਿਸਾਨ ਭਲਾਈ ਕੇਂਦਰ ਵੱਲੋਂ ਮੌਜੂਦ ਸਨ । 

ਡਾ. ਸੰਦੀਪ ਸਿੰਘ , ਸਹਾਇਕ ਪ੍ਰੋਫੈਸਰ, ਕਾਲਜ ਓਫ ਵੈਟਰਨਰੀ ਰਾਮਪੁਰਾ ਫੂਲ ਨੇ ਸਾਫ ਸੁਥਰੇ ਦੁੱਧ ਉਤਪਾਦਨ ਬਾਰੇ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਯੂਰੀਆ ਨਾਲ ਸੋਧ ਕੇ ਪਸ਼ੂ ਆਹਾਰ ਵਿੱਚ ਵਰਤਣ ਲਈ ਕਿਸਾਨਾਂ ਨੂੰ ਕਿਹਾ ਅਤੇ ਪਰਾਲੀ ਪ੍ਰਬੰਧਨ ਵਿੱਚ ਕੇ.ਵੀ.ਕੇ. ਦੁਆਰਾ ਦੱਸੀ ਗਈ ਤਕਨੀਕਾਂ ਨੂੰ ਅਪਨਾਉਣ ਲਈ ਆਖਿਆ। ਇਸਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਪਸ਼ੂਆਂ ਥੱਲੇ ਪਰਾਲੀ ਦੀ ਵਰਤੋਂ ਕਰਨ ਨਾਲ ਪਸ਼ੂਆਂ ਨੂੰ ਬਿਮਾਰੀ ਘੱਟ ਲੱਗਦੀ ਹੈ ਅਤੇ ਦੁੱਧ ਉਤਪਾਦਨ ਵਿੱਚ ਵਾਧਾ ਦੇਖਣ ਨੂੰ ਮਿਲਦਾ ਹੈ। ਡਾ. ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ), ਫਾਰਮ ਸਲਾਹ ਕੇਂਦਰ, ਬਰਨਾਲਾ ਨੇ ਹਾੜ੍ਹੀ ਦੀਆਂ ਕਿਸਮਾਂ, ਕਣਕ ਦੀਆਂ ਕਿਸਮਾਂ ਅਤੇ ਇਹਨਾਂ ਵਿੱਚ ਆਉਣ ਵਾਲੇ ਨਦੀਨਾਂ' ਦੀ ਰੋਕਥਾਮ ਬਾਰੇ ਦੱਸਿਆ। 

ਇਸ ਮੇਲੇ ਦੌਰਾਨ ਡਾ. ਪਰਮਿੰਦਰ ਸਿੰਘ, ਭੂਮੀ ਰੱਖਿਆ ਅਫ਼ਸਰ , ਬਰਨਾਲਾ ਵੱਲੋਂ ਕਿਸਾਨ ਭਲਾਈ ਲਈ  ਦਿੱਤੀਆਂ ਜਾਣ ਵਾਲੀਆਂ  ਮਾਲੀ ਮੱਦਦਾਂ ਬਾਰੇ ਕਿਸਾਨਾਂ ਨੂੰ ਦੱਸਿਆ। ਇਸ ਮੇਲੇ ਵਿੱਚ ਕੇ. ਵੀ. ਕੇ., ਬਰਨਾਲਾ, ਕਾਲਜ ਓਫ ਵੈਟਰਨਰੀ ਰਾਮਪੁਰਾ ਫੂਲ, ਸਵੈ ਸਹਾਇਤਾ ਸਮੂਹ, ਸਰਕਾਰੀ ਅਤੇ ਪ੍ਰਈਵੇਟ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਕਿਸਾਨ ਮੇਲੇ ਦਾ ਮੁੱਖ ਮੰਤਵ ਪਰਾਲੀ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਅਤੇ ਤਕਨੀਕੀ ਜਾਣਕਾਰੀ ਦੇਣਾ ਸੀ। ਇਸ ਮੌਕੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਕੇ. ਵੀ. ਕੇ. ਬਰਨਾਲਾ ਵੱਲੋਂ ਚੇਤਨਾ ਯਾਤਰਾ ਕੱਢੀ ਗਈ।  

ਇਸ ਚੇਤਨਾ ਯਾਤਰਾ ਵਿੱਚ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮਾਹਿਰਾਂ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਵਿਸਤਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ। ਮੇਲੇ ਵਿੱਚ ਆਏ ਹੋਏ ਕਿਸਾਨਾਂ ਨੂੰ ਕਣਕ, ਪਿਆਜ, ਮੇਥੀ ਦੇ ਬੀਜ, ਸਬਜ਼ੀਆਂ ਦੀ ਪਨੀਰੀ, ਧਾਤਾਂ ਦਾ ਚੂਰਾ, ਪਸ਼ੂ ਚਾਟ ਅਤੇ ਬਾਈ ਪਾਸ ਫੈਟ ਵੀ ਮੁੱਹਈਆ ਕਰਵਾਇਆ ਗਿਆ। ਇਸ  ਮੇਲੇ ਵਿੱਚ ਪਰਾਲੀ ਪ੍ਰਬੰਧਨ ਉੱਤੇ ਕੰਮ ਕਰਨ  ਵਾਲੇ ਉੱਧਮਸ਼ੀਲ ਕਿਸਾਨ ਜਸਵੀਰ ਸਿੰਘ, ਲਾਲ ਸਿੰਘ, ਬਲਵਿੰਦਰ ਸਿੰਘ, ਵਾਸਦੇਵ, ਗੁਰਪ੍ਰੀਤ ਸਿੰਘ, ਅਰਜਿੰਦਰ ਸਿੰਘ, ਜਗਪ੍ਰੀਤ ਸਿੰਘ, ਗੁਲਜ਼ਾਰ ਸਿੰਘ ਕੱਟੂ ਨੂੰ ਸਰਟੀਫਿਕੇਟ ਦੇ  ਖੇਤੀ ਲਈ ਸਨਮਾਨਿਤ ਕੀਤਾ ਗਿਆ। 

ਇਸ ਕਿਸਾਨ ਮੇਲੇ ਵਿੱਚ ਬਰਨਾਲਾ ਅਤੇ ਆਸ ਪਾਸ ਦੇ ਜਿਲ੍ਹਿਆਂ ਤੋਂ 300 ਤੋਂ ਵੱਧ ਕਿਸਾਨਾਂ ਅਤੇ ਕਿਸਾਨ ਮਹਿਲਾਵਾਂ ਨੇ ਭਾਗ ਲਿਆ। ਮੇਲੇ ਵਿੱਚ ਆਏ ਹੋਏ ਕਿਸਾਨਾਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਹੰਢਿਆਇਆ (ਬਰਨਾਲਾ) ਵਿਖੇ ਸਥਾਪਿਤ ਪ੍ਰਦਰਸ਼ਨੀ ਇਕਾਈਆਂ ਦਾ ਬੜੇ ਚਾਅ ਨਾਲ ਦੌਰਾ ਕੀਤਾ ਗਿਆ।

 

Tags: DC Barnala , Deputy Commissioner Barnala , Poonamdeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD