Thursday, 16 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਰਾਜ ਨੂੰ ਪ੍ਰਦੂਸ਼ਣ ਮੁਕਤ ਅਤੇ ਕੈਮਿਕਲ ਮੁਕਤ ਖੇਤੀ ਕਰਨ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ - ਭੁੱਲਰ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar

Web Admin

Web Admin

5 Dariya News

ਫਿਰੋਜ਼ਪੁਰ , 13 Oct 2023

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਅਤੇ ਡਾਇਰੈਕਟਰ ਕੇ.ਵੀ.ਕੇ ਫਾਜ਼ਿਲਕਾ ਡਾ. ਅਰਵਿੰਦ ਕੁਮਾਰ ਅਤੇ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਸ੍ਰੀ ਅਮਨਦੀਪ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਇਸ ਉਪਜਾਊ ਪੰਜਾਬ ਨੂੰ ਤਬਾਹੀ ਤੋਂ ਬਚਾਉਣ ਲਈ ਅਸੀਂ ਸਾਰੇ ਰਲ ਮਿਲ ਕੇ ਹੰਭਲਾ ਮਾਰੀਏ ਤਾਂ ਜੋ ਸੂਬੇ ਦੀ ਉਪਜਾਊ ਸ਼ਕਤੀ ਨੂੰ ਖਤਮ ਹੋਣ ਤੋਂ ਬਚਾਇਆ ਜਾਵੇ। ਇਸ ਵਿੱਚ ਸਭ ਤੋਂ ਮਹੱਤਵਪੂਰਨ ਯੋਗਦਾਨ ਸੂਬੇ ਦੇ ਕਿਸਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਨੂੰ ਖੇਤ ਵਿੱਚ ਹੀ ਮਿਲਾਉਣ ਤਾਂ ਜੋ ਇਸਦੇ ਜੈਵਿਕ ਤੱਤ ਬਚੇ ਰਹਿਣ ਅਤੇ ਲੋਕਾਂ ਨੂੰ ਸ਼ੁਧ ਵਾਤਾਵਰਨ ਮਿਲੇ। 

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾਂਭਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਉਪਲੱਬਧ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਕਿਸਾਨ ਪਰਾਲੀ ਦਾ ਸੁੱਚਝੇ ਢੰਗ ਨਾਲ ਨਿਪਟਾਰਾ ਕਰ ਸਕਣ। ਇਸ ਮੌਕੇ ਵਿਧਾਇਕ ਸ. ਫੌਜਾ ਸਿੰਘ ਸਰਾਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਕੇ.ਵੀ.ਕੇ. ਕੋਲ ਉਪਲੱਬਧ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। ਉਨ੍ਹਾਂ ਕਿਸਾਨ ਵੀਰਾਂ ਨੂੰ ਆਪਣੀ ਧਰਤੀ, ਪੌਣ, ਪਾਣੀ ਅਤੇ ਮਿੱਟੀ ਦੀ ਸੰਭਾਲ ਲਈ ਅੱਗੇ ਆਉਣ ਲਈ ਕਿਹਾ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਮੱਕੜ ਨੇ ਹਾਜ਼ਰ ਕਿਸਾਨਾਂ ਨੂੰ ਅਤੇ ਝੋਨੇ ਦੇ ਬੀਜਾਂ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਪੀ.ਏ.ਯੂ. ਵੱਲੋਂ ਵਿਕਸਿਤ ਮਸ਼ੀਨਰੀ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ, ਬਾਗਬਾਨੀ ਵਿਭਾਗ ਜਲੰਧਰ, ਇਫਕੋ ਜਲੰਧਰ ਅਤੇ ਹੋਰ ਸਰਕਾਰੀ ਵਿਭਾਗਾਂ ਵੱਲੋਂ ਖੇਤੀਬਾੜੀ ਅਤੇ ਪਰਾਲੀ ਪ੍ਰਬੰਧਨ ਆਦਿ ਸੰਬੰਧੀ 40 ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਪੀ.ਏ.ਯੂ. ਤੋਂ ਆਏ ਵੱਖ-ਵੱਖ ਵਿਸ਼ੇ ਦੇ ਮਾਹਿਰਾਂ ਡਾ. ਕਮਲਜੀਤ ਸਿੰਘ ਕੀਟ ਵਿਗਿਆਨੀ, ਡਾ. ਸੁਰੇਸ਼ ਜਿੰਦਲ ਸਬਜੀ ਮਾਹਿਰ, ਡਾ. ਅਮਰਜੀਤ ਸਿੰਘ ਪ੍ਰੋਫੈਸਰ ਪੌਦ ਸੁਰੱਖਿਆ ਵੱਲੋਂ ਤਕਨੀਕੀ ਜਾਣਕਾਰੀ ਮੁੱਖ ਪੰਡਾਲ ਤੋਂ ਪ੍ਰਦਾਨ ਕੀਤੀ ਗਈ। 

ਇਸ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਰਾਲੀ ਪ੍ਰਬੰਧਨ, ਖੇਤੀ ਵਿੰਭਿਨਤਾ ਅਤੇ ਸਹਾਇਕ ਕਿੱਤਿਆਂ ਵਿਚ ਅਗਾਂਹਵੱਧੂ 72 ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿੱਚ ਡਾ. ਗੁਰਪ੍ਰੀਤ ਸਿੰਘ ਮੱਕੜ ਵੱਲੋਂ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ ਅਤੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ, ਨਿਰਦੇਸ਼ਕ ਆਈ.ਸੀ.ਏ.ਆਫ ਡਾ. ਘਰਵਿੰਦਰ ਸਿੰਘ, ਬਾਗਬਾਨੀ ਅਫਸਰ ਡਾ. ਸਿਮਰਨ,  ਐਲ.ਡੀ.ਐਮ ਸ੍ਰੀਮਤੀ ਗੀਤਾ ਮਹਿਤਾ, ਏ.ਜੀ.ਐੱਮ. ਨਬਾਰਡ ਸ਼੍ਰੀਮਤੀ ਸਵੀਤਾ, ਡਿਪਟੀ ਰਜਿਸਟਰਾਰ ਡਿਪਾਰਮੈਂਟ ਆਫ ਕੋਆਪਰੇਟਿਵ ਮੈਡਮ ਸੱਭਿਆ ਸ਼ਰਮਾ, ਪੀ.ਡੀ. ਆਤਮਾ ਸ਼੍ਰੀ ਸਾਵਨਦੀਪ ਸ਼ਰਮਾ, ਹਿਮਾਂਸ਼ੂ ਠੱਕਰ ਆਦਿ ਹਾਜ਼ਰ ਸਨ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD