Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਲੋਕ ਅਰਪਿਤ

13 ਲੱਖ ਦੀ ਲਾਗਤ ਨਾਲ ਬਣਿਆ ਖੇਡ ਮੈਦਾਨ, ਪਾਰਕ ਅਤੇ ਜਿੰਮ ਹਰੇਕ ਵਰਗ ਲਈ ਬਣੇਗਾ ਵਰਦਾਨ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 13 Oct 2023

Last updated on: Oct 13, 2023, 00:00 IST

ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਵੱਲੋਂ ਹਲਕੇ ਦੇ ਪਿੰਡ ਤਿਹਾੜਾ ਵਿਖੇ ਆਲੀਸ਼ਾਨ ਖੇਡ ਪਾਰਕ ਅਤੇ ਜਿੰਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਖੇਡ ਪਾਰਕ ਵਿਚ ਵਾਲੀਬਾਲ ਗਰਾਊਂਡ ਤੋਂ ਇਲਾਵਾ ਸੈਰ ਕਰਨ ਲਈ ਪਾਰਕ ਅਤੇ ਨੌਜਵਾਨਾਂ ਲਈ ਅਤਿ-ਆਧੁਨਿਕ ਜਿੰਮ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਇਲਾਕੇ ਦੇ ਸਾਰੇ ਵਰਗਾਂ ਲਈ ਇਕ ਬਿਹਤਰੀਨ ਥਾਂ ਬਣੀ ਹੈ, ਜਿਥੇ ਲੋਕ ਆਪਣੇ ਕੀਮਤੀ ਸਮੇਂ ਦਾ ਉਪਯੋਗ ਕਰ ਸਕਣਗੇ। 

ਉਨ੍ਹਾਂ ਦੱਸਿਆ ਕਿ ਦਸੂਹਾ ਹਲਕੇ ਵਿਚ ਇਹ ਅਜਿਹਾ ਦੂਸਰਾ ਪਾਰਕ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ, ਜੋ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਪਾਰਕ ਪੰਜਾਬ ਨੂੰ ਰੰਗਲਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਜਿਥੇ ਪੰਜਾਬ ਦੇ ਲੋਕ ਸਿਹਤਮੰਦ ਰਹਿਣਗੇ, ਉਥੇ ਨੌਜਵਾਨ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਇਕ ਨਰੋਏ ਅਤੇ ਵਧੀਆ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਦੇਣਗੇ। ਇਲਾਕੇ ਦੇ ਲੋਕਾਂ ਨੂੰ ਇਹ ਬਿਹਤਰੀਨ ਸੌਗਾਤ ਮੁਹੱਈਆ ਕਰਵਾਉਣ ਲਈ ਸਮੁੱਚੇ ਪਿੰਡਾਂ ਵਾਸੀਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਗਿਆ। 

ਇਸ ਮੌਕੇ ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ, ਸਰਪੰਚ ਸਤਵਿੰਦਰ ਕੌਰ, ਦਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਨੰਬਰਦਾਰ ਲਸ਼ਕਰ ਸਿੰਘ, ਦਇਆ ਸਿੰਘ, ਪਰਗਟ ਸਿੰਘ, ਸੰਦੀਪ ਢਿੱਲੋਂ, ਜਰਨੈਲ ਸਿੰਘ ਸੈਕਟਰੀ, ਮੋਹਣ ਲਾਲ, ਅੰਮ੍ਰਿ੍ਰਤਪਾਲ ਸਿੰਘ, ਸਤਪਾਲ ਸਿੰਘ ਸਿਆਣ, ਗੁਰਪ੍ਰੀਤ ਸਿੰਘ ਕੱਲੋਵਾਲ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਹੀਰਾਹਰ, ਬਲਤੇਜ ਸਿੰਘ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD