Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਸਕਰੈਪ ਡੀਲਰ ਦਾ ਕਤਲ ਕਾਂਡ: ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਮੁਕਾਬਲੇ ਉਪਰੰਤ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਗਗਨਵੀਰ ਰਾਜਨ ਜਵਾਬੀ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਜ਼ੀਰਕਪੁਰ , 13 Oct 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਬਲਟਾਣਾ ਵਿਖੇ ਸਕਰੈਪ ਡੀਲਰ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆ ਅੱਜ ਬਲਟਾਣਾ ਦੇ ਹੋਟਲ ਕਲਾਰਕਸ ਇਨ ਦੇ ਪਿਛਲੇ ਪਾਸੇ ਹੋਏ ਮੁਕਾਬਲੇ ਵਿੱਚ ਇਸ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਾਸੀ ਗਗਨਵੀਰ ਸਿੰਘ ਉਰਫ਼ ਰਾਜਨ ਵਾਸੀ ਬੁੜੈਲ, ਚੰਡੀਗੜ੍ਹ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ 'ਚੋਂ .32 ਬੋਰ ਦੇ ਚੀਨੀ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਅਤੇ ਕਾਰਤੂਸਾਂ ਦੇ ਦੋ ਖਾਲੀ ਖੋਲ ਬਰਾਮਦ ਕੀਤੇ। ਜਾਣਕਾਰੀ ਅਨੁਸਾਰ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਬਲਟਾਣਾ ਵਿੱਚ ਇੱਕ ਸਕਰੈਪ ਦੀ ਦੁਕਾਨ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਜ਼ਖ਼ਮੀਆਂ ਵਿੱਚੋਂ ਇੱਕ ਵਿਅਕਤੀ ਸੰਤੋਸ਼ ਕੁਮਾਰ ਨੇ ਇਲਾਜ਼ ਦੌਰਾਨ ਦਮ ਤੋੜ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਅਤੇ ਟੀਮ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਗਗਨਵੀਰ ਰਾਜਨ ਦੀ ਪਛਾਣ ਕੀਤੀ।

ਬਲਟਾਣਾ ਦੀ ਸੁਖਨਾ ਨਹਿਰ ਨੇੜੇ ਕਿਸੇ ਟਿਕਾਣੇ ’ਤੇ ਮੁਲਜ਼ਮ ਦੇ ਲੁਕੇ ਹੋਣ ਸਬੰਧੀ ਮਿਲੀ ਸੂਚਨਾ ’ਤੇ ਕਾਰਵਾਈ ਕਰਦਿਆਂ ਡੀਐਸਪੀ ਜ਼ੀਰਕਪੁਰ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪਿੱਛਾ ਕੀਤਾ ਅਤੇ ਹੋਟਲ ਕਲਾਰਕਸ ਇਨ ਪਿਛਲੇ ਪਾਸੇ ਮੁਲਜ਼ਮ ਗਗਨਵੀਰ ਦੇ ਇੱਕ ਸਾਥੀ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪੁਲਿਸ ਨੇ ਵੀ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ। ਡੀਜੀਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਰਾਜਨ ਦੀ ਲੱਤ ਵਿੱਚ ਗੋਲੀ ਲੱਗੀ, ਜਦੋਂ ਕਿ ਉਸ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਮੁਹਾਲੀ ਸੰਦੀਪ ਗਰਗ ਨੇ ਦੱਸਿਆ ਕਿ ਮੁਲਜ਼ਮ ਗਗਨਵੀਰ ਰਾਜਨ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੀ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਐਫਆਈਆਰ 301 ਮਿਤੀ 13-10-2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਜ਼ੀਰਕਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਅਤੇ ਪੀੜਤ ਦੀ ਮੌਤ ਤੋਂ ਉਪਰੰਤ ਇਸ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 302 ਨੂੰ ਵੀ ਸ਼ਾਮਲ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD