Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਰਾ ਘਰ ਮੇਰੇ ਨਾਮ' ਸਕੀਮ ਨਗਰ ਨਿਗਮ ਲੁਧਿਆਣਾ ਦੀ ਹਦੂਦ 'ਚ ਕੀਤੀ ਜਾਵੇਗੀ ਸ਼ੁਰੂ - ਵਿਧਾਇਕ ਗੁਰਪ੍ਰੀਤ ਬੱਸੀ ਗੋਗੀ

ਕਿਹਾ! ਲਾਲ ਲਕੀਰ ਅਧੀਨ ਖੇਤਰਾਂ 'ਚ ਰਹਿਣ ਵਾਲੇ ਨਿਵਾਸੀਆਂ ਨੂੰ ਜਾਇਦਾਦ ਦੇ ਅਧਿਕਾਰ ਪ੍ਰਦਾਨ ਕਰਨਾ ਮੁਹਿੰਮ ਦਾ ਮੁੱਖ ਟੀਚਾ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 13 Oct 2023

Last updated on: Oct 13, 2023, 00:00 IST

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਅਧਿਕਾਰ ਦਿਵਾਉਣ ਲਈ ਨਗਰ ਨਿਗਮ ਦੀ ਹਦੂਦ ਵਿੱਚ 'ਮੇਰਾ ਘਰ ਮੇਰੇ ਨਾਮ' ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ। ਇਸ ਸਬੰਧੀ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਗੋਗੀ ਨੇ ਦੱਸਿਆ ਕਿ ਪਹਿਲਾਂ ਇਹ ਸਕੀਮ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਚੱਲ ਰਹੀ ਸੀ, ਜਿਸ ਨੂੰ ਹੁਣ ਲੁਧਿਆਣਾ ਦੀ ਨਗਰ ਨਿਗਮ ਦੀ ਹੱਦ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਗੋਗੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਉਨ੍ਹਾਂ ਦੇ ਹਲਕੇ ਵਿੱਚ ਪੈਂਦੇ ਹੈਬੋਵਾਲ ਕਲਾਂ, ਜਵੱਦੀ, ਸੁਨੇਤ ਵਿਖੇ ਆਗਾਮੀ ਦਿਨਾਂ ਵਿੱਚ ਮਾਲ ਵੈਰੀਫਿਕੇਸ਼ਨ ਅਤੇ ਡਰੋਨ ਸਰਵੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਮੁਕੰਮਲ ਹੋਣ ਤੋਂ ਬਾਅਦ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਅੱਗੇ ਦੱਸਿਆ ਕਿ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਉਦੇਸ਼ ਲਾਲ ਲਕੀਰ ਵਾਲੇ ਖੇਤਰਾਂ ਵਿੱਚ ਰਹਿੰਦੇ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਪ੍ਰਦਾਨ ਕਰਨਾ ਹੈ ਜਿੱਥੇ ਜ਼ਮੀਨੀ ਰਿਕਾਰਡ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਜਿਹੀ ਜਾਇਦਾਦ ਦੀ ਵਿਕਰੀ ਜਾਂ ਅਜਿਹੀ ਜਾਇਦਾਦ 'ਤੇ ਕਰਜ਼ਾ ਲੈਣ ਦੀ ਮੰਗ ਕੀਤੀ ਜਾਂਦੀ ਹੈ ਤਾਂ ਜ਼ਮੀਨੀ ਰਿਕਾਰਡ ਦੀ ਅਣਹੋਂਦ ਅੜਿੱਕਾ ਪਾਉਂਦੀ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਕੀਮ ਨੂੰ ਪੰਜਾਬ ਅਬਾਦੀ ਦੇਹ ਐਕਟ, 2021 ਦੇ ਲਾਗੂ ਹੋਣ ਨਾਲ ਸਮਰੱਥ ਬਣਾਇਆ ਗਿਆ ਹੈ। ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਵਿਸ਼ਾਲ ਅਭਿਆਸ ਲਈ ਨਗਰ ਨਿਗਮ ਲੁਧਿਆਣਾ ਮੈਨ ਪਾਵਰ ਮੁਹੱਈਆ ਕਰਵਾਏਗਾ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਕਿਉਂਕਿ ਲੁਧਿਆਣਾ ਸ਼ਹਿਰ ਦੀ ਬਹੁਤ ਜ਼ਿਆਦਾ ਆਬਾਦੀ ਹੋਣ ਕਰਕੇ ਇਸ ਲਈ ਸਾਰੇ ਉਪਲਬਧ ਸਾਧਨਾਂ ਦੀ ਸਹਾਇਤਾ ਦੀ ਲੋੜ ਹੈ। ਇਸ ਤੋਂ ਇਲਾਵਾ ਇਸ ਸਕੀਮ ਨੂੰ 2021 ਦੇ ਐਕਟ ਅਤੇ ਨਿਯਮਤ ਸਮੀਖਿਆਵਾਂ ਵਿੱਚ ਪ੍ਰਦਾਨ ਕੀਤੇ ਅਨੁਸਾਰ ਸਮਾਂਬੱਧ ਤਰੀਕੇ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਇਸਦੀ ਸਹੀ ਨਿਗਰਾਨੀ ਕੀਤੀ ਜਾ ਸਕੇ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD