Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਜੇਤੂ ਲੜੀ ਕਾਇਮ ਰੱਖਦਿਆਂ ਪੰਜਾਬ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਉੱਤੇ ਕਾਬਜ਼

ਚੰਡੀਗੜ੍ਹ ਨੇ ਦੂਜਾ ਤੇ ਹਰਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ

Gatka, 11th National Gatka Championship, Harjeet Singh Grewal, National Gatka Association,  National Gatka Association of India , NGAI, Harmeet Singh Kalka, President Delhi Sikh Gurdwara Management Committee, DSGMC, Chandigarh

Web Admin

Web Admin

5 Dariya News

ਚੰਡੀਗੜ੍ਹ , 13 Oct 2023

ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ 'ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ' ਵੱਲੋਂ ਤਲਕਟੋਰਾ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈ ਗਈ ਗਿਆਰਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਪੰਜਾਬ ਨੇ ਓਵਰਆਲ ਟਰਾਫੀ ਜਿੱਤ ਕੇ ਜੇਤੂ ਲੜੀ ਨੂੰ ਕਾਇਮ ਰੱਖਿਆ ਹੈ ਜਦ ਕਿ ਚੰਡੀਗੜ੍ਹ ਨੇ ਦੂਸਰਾ ਸਥਾਨ ਅਤੇ ਹਰਿਆਣਾ ਰਾਜ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮੇਜ਼ਬਾਨ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਇਸ ਦੋ ਰੋਜ਼ਾ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਵਿੱਚ 14 ਰਾਜਾਂ ਤੋਂ 900 ਤੋਂ ਵੱਧ ਲੜਕੇ ਅਤੇ ਲੜਕੀਆਂ ਨੇ ਹਿੱਸਾ ਲਿਆ।

ਇਸ ਚੈਂਪੀਅਨਸ਼ਿਪ ਦੇ ਅੰਤਿਮ ਦਿਨ ਮੁੱਖ ਮਹਿਮਾਨ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਉਹਨਾਂ ਨਾਲ ਗੱਤਕਾ ਐਸੋਸੀਏਸ਼ਨ ਆਫ ਦਿੱਲੀ ਦੇ ਚੇਅਰਮੈਨ ਸਰਵਜੀਤ ਸਿੰਘ ਵਿਰਕ ਮੈਂਬਰ ਕਾਰਜਕਾਰਨੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ, ਗੁਰਦੇਵ ਸਿੰਘ, ਪਰਮਜੀਤ ਸਿੰਘ ਚੰਡੋਕ, ਜਸਪ੍ਰੀਤ ਸਿੰਘ ਵਿੱਕੀ ਮਾਨ, ਪਰਵਿੰਦਰ ਸਿੰਘ ਲੱਕੀ, ਹਰਮਿੰਦਰ ਪਾਲ ਸਿੰਘ, ਮਨਜੀਤ ਸਿੰਘ ਭੋਮਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਡਾ. ਤੇਜਿੰਦਰਪਾਲ ਸਿੰਘ ਨਲਵਾ ਵੀ ਨਾਲ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਗੁਰਮੀਤ ਸਿੰਘ ਕਾਲਕਾ ਨੇ ਦਿੱਲੀ ਵਿੱਚ ਗੱਤਕੇ ਦਾ ਨੈਸ਼ਨਲ ਪੱਧਰ ਦਾ ਟੂਰਨਾਮੈਂਟ ਕਰਾਉਣ ਲਈ ਗੱਤਕਾ ਐਸੋਸੀਏਸ਼ਨਾਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਸਿੱਖ ਸ਼ਸ਼ਤਰ ਕਲਾ ਗੱਤਕਾ ਨੂੰ ਪ੍ਰਫੁੱਲਤ ਕਰਦੀ ਆ ਰਹੀ ਹੈ ਅਤੇ ਭਵਿੱਖ ਵਿੱਚ ਵੀ ਗੱਤਕੇ ਦੇ ਅਜਿਹੇ ਪ੍ਰੋਗਰਾਮਾਂ ਲਈ ਕਮੇਟੀ ਵੱਲੋਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਕਾਲਕਾ ਸਮੇਤ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਹੋਰ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਸਕੱਤਰ ਸਿਮਰਨਜੀਤ ਸਿੰਘ, ਗੱਤਕਾ ਐਸੋਸੀਏਸ਼ਨ ਆਫ ਦਿੱਲੀ ਦੇ ਪ੍ਰਧਾਨ ਗੁਰਮੀਤ ਸਿੰਘ ਰਾਣਾ, ਜਨਰਲ ਸਕੱਤਰ ਜੇ.ਪੀ. ਸਿੰਘ, ਵਿੱਤ ਸਕੱਤਰ ਮੇਜਰ ਸਿੰਘ, ਜੋਗਿੰਦਰ ਸਿੰਘ ਬੁੱਧਵਿਹਾਰ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਮੀਤ ਪ੍ਰਧਾਨ ਇੰਦਰਜੋਤ ਸਿੰਘ ਤੇ ਸਰਬਜੀਤ ਸਿੰਘ, ਸੰਯੁਕਤ ਸਕੱਤਰ ਰਮਨਦੀਪ ਸਿੰਘ ਸ਼ੰਟੀ ਆਦਿ ਵੀ ਹਾਜ਼ਰ ਸਨ।

11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਅੰਤਿਮ ਨਤੀਜੇ ਇਸ ਤਰ੍ਹਾਂ ਰਹੇ ;

ਲੜਕੀਆਂ : (14 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਉੱਤਰਾਖੰਡ ਅਤੇ ਮਹਾਰਾਸ਼ਟਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਨੇ ਦੂਜਾ ਜਦ ਕਿ ਦਿੱਲੀ ਅਤੇ ਤੇਲੰਗਾਨਾ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ, ਉੱਤਰਾਖੰਡ ਦੂਜੇ ਜਦ ਕਿ ਚੰਡੀਗੜ੍ਹ ਅਤੇ ਝਾਰਖੰਡ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਉੱਤਰਾਖੰਡ ਦੂਜੇ ਜਦ ਕਿ ਹਰਿਆਣਾ ਅਤੇ ਆਂਧਰਾ ਪ੍ਰਦੇਸ਼ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੇ : (14 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਉੱਤਰਾਖੰਡ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਉੱਤਰਾਖੰਡ ਨੇ ਦੂਜਾ ਜਦ ਕਿ ਰਾਜਸਥਾਨ ਅਤੇ ਹਰਿਆਣਾ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਦਿੱਲੀ ਦੇ ਲੜਕਿਆਂ ਨੇ ਪਹਿਲਾ, ਉੱਤਰਾਖੰਡ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਉੱਤਰਾਖੰਡ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੀਆਂ : (17 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਹਰਿਆਣਾ ਨੇ ਪਹਿਲਾ, ਮਹਾਰਾਸ਼ਟਰ ਦੂਜੇ ਜਦ ਕਿ ਚੰਡੀਗੜ੍ਹ ਅਤੇ  ਪੰਜਾਬ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਹਰਿਆਣਾ ਨੇ ਪਹਿਲਾ, ਚੰਡੀਗੜ੍ਹ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਤੇਲੰਗਾਨਾ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਚੰਡੀਗੜ੍ਹ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਚੰਡੀਗੜ੍ਹ ਅਤੇ ਝਾਰਖੰਡ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੇ : (17 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕਿਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਹਰਿਆਣਾ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਹਰਿਆਣਾ ਨੇ ਦੂਜਾ ਜਦ ਕਿ ਦਿੱਲੀ ਅਤੇ ਮਹਾਰਾਸ਼ਟਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕਿਆਂ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਦਿੱਲੀ ਅਤੇ ਤੇਲੰਗਾਨਾ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਜੰਮੂ ਤੇ ਕਸ਼ਮੀਰ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੀਆਂ : (19 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਤੇਲੰਗਾਨਾ ਅਤੇ ਪੰਜਾਬ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਛੱਤੀਸਗੜ੍ਹ ਨੇ ਦੂਜਾ ਜਦ ਕਿ ਉੱਤਰਾਖੰਡ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਹਰਿਆਣਾ ਦੀਆਂ ਲੜਕੀਆਂ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਤੇਲੰਗਾਨਾ ਅਤੇ ਮਹਾਰਾਸ਼ਟਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਝਾਰਖੰਡ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੇ : (19 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕਿਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਚੰਡੀਗੜ੍ਹ ਅਤੇ ਛੱਤੀਸਗੜ੍ਹ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਛੱਤੀਸਗੜ੍ਹ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਉੱਤਰਾਖੰਡ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਰਾਜਸਥਾਨ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਜੰਮੂ ਤੇ ਕਸ਼ਮੀਰ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਚੰਡੀਗੜ੍ਹ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੀਆਂ : (22 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਝਾਰਖੰਡ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਨੇ ਦੂਜਾ ਜਦ ਕਿ ਹਰਿਆਣਾ ਅਤੇ ਝਾਰਖੰਡ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੀਆਂ ਲੜਕੀਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਬਿਹਾਰ ਅਤੇ ਪੰਜਾਬ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਹਰਿਆਣਾ ਅਤੇ ਬਿਹਾਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੇ : (22 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਦਿੱਲੀ ਅਤੇ ਜੰਮੂ ਤੇ ਕਸ਼ਮੀਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਹਰਿਆਣਾ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਦਿੱਲੀ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਦਿੱਲੀ ਅਤੇ ਉੱਤਰਾਖੰਡ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਹਰਿਆਣਾ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੀਆਂ : (25 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਚੰਡੀਗੜ੍ਹ ਦੂਜੇ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਦਿੱਲੀ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਦਿੱਲੀ ਨੇ ਦੂਜਾ ਜਦ ਕਿ ਜੰਮੂ ਤੇ ਕਸ਼ਮੀਰ ਅਤੇ ਝਾਰਖੰਡ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਝਾਰਖੰਡ ਅਤੇ ਜੰਮੂ ਤੇ ਕਸ਼ਮੀਰ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਪੰਜਾਬ ਨੇ ਪਹਿਲਾ, ਦਿੱਲੀ ਦੂਜੇ ਜਦ ਕਿ ਝਾਰਖੰਡ ਅਤੇ ਜੰਮੂ ਤੇ ਕਸ਼ਮੀਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

ਲੜਕੇ : (25 ਸਾਲ ਤੋਂ ਘੱਟ ਉਮਰ) ਇਸ ਵਰਗ ਦੇ ਗੱਤਕਾ ਸੋਟੀ (ਵਿਅਕਤੀਗਤ) ਮੁਕਾਬਲਿਆਂ ਵਿੱਚ *ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਹਰਿਆਣਾ ਦੂਜੇ ਜਦ ਕਿ ਦਿੱਲੀ ਅਤੇ ਜੰਮੂ ਤੇ ਕਸ਼ਮੀਰ* ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ। ਇਸੇ ਉਮਰ ਵਰਗ ਦੇ ਗੱਤਕਾ ਸੋਟੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਹਰਿਆਣਾ ਨੇ ਪਹਿਲਾ, ਚੰਡੀਗੜ੍ਹ ਨੇ ਦੂਜਾ ਜਦ ਕਿ ਝਾਰਖੰਡ ਅਤੇ ਪੰਜਾਬ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਉਮਰ ਵਰਗ ਦੇ ਸੋਟੀ-ਫ਼ੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਚੰਡੀਗੜ੍ਹ ਦੇ ਲੜਕਿਆਂ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਹਰਿਆਣਾ ਅਤੇ ਝਾਰਖੰਡ ਦੀ ਟੀਮ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀ। ਇਸੇ ਤਰ੍ਹਾਂ ਸੋਟੀ-ਫ਼ੱਰੀ (ਟੀਮ ਈਵੈਂਟ) ਮੁਕਾਬਲਿਆਂ ਵਿੱਚ ਚੰਡੀਗੜ੍ਹ ਨੇ ਪਹਿਲਾ, ਪੰਜਾਬ ਦੂਜੇ ਜਦ ਕਿ ਹਰਿਆਣਾ ਅਤੇ ਜੰਮੂ ਤੇ ਕਸ਼ਮੀਰ ਦੀਆਂ ਟੀਮਾਂ ਸਾਂਝੇ ਤੌਰ ਤੇ ਤੀਜੇ ਸਥਾਨ ਉੱਤੇ ਰਹੀਆਂ।

 

Tags: Gatka , 11th National Gatka Championship , Harjeet Singh Grewal , National Gatka Association , National Gatka Association of India , NGAI , Harmeet Singh Kalka , President Delhi Sikh Gurdwara Management Committee , DSGMC , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD