Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਦੀ ਸੁਰੂਆਤ

DC Amritsar, Amritsar, Amit Talwar, Deputy Commissioner Amritsar, Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan

Web Admin

Web Admin

5 Dariya News

ਅੰਮ੍ਰਿਤਸਰ , 14 Oct 2023

Last updated on: Oct 14, 2023, 00:00 IST

ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ  ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਰਾਜ ਪੱਧਰੀ ਖੇਡਾਂ ਵਿੱਚ ਗੇਮ ਗੱਤਕਾ 13 ਅਕਤੂਬਰ ਤੋਂ 16 ਅਕਤੂਬਰ 2023 ਤੱਕ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ਼੍ਰੀ ਸੁਖਚੈਨ ਸਿੰਘ ਨੇ ਦਸਿੱਆ ਕਿ ਅੰ-14, 17,21, 21-30 ਅਤੇ 31 ਤੋ 40 ਵੱਖ ਵੱਖ ਉਮਰ ਵਰਗ ਵਿੱਚ ਕਰਵਾਏ ਜਾ ਰਹੇ ਹਨ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦੀ ਸਿਲੈਕਸ਼ਨ ਜਿਲ੍ਹਾ ਪੱਧਰੀ ਖੇਡਾਂ ਲਈ ਹੋਈ ਹੈ। ਇਸ ਉਪਰੰਤ ਜਿਲ੍ਹਾ ਪੱਧਰੀ ਖੇਡਾਂ ਵਿੱਚ ਜੇਤੂ ਖਿਡਾਰੀਆਂ ਦੀ ਸਿਲੈਕਸ਼ਨ ਰਾਜ ਪੱਧਰੀ ਖੇਡਾਂ ਲਈ ਹੋਈ ਹੈ।

ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ ਦਸਿੱਆ ਕਿ ਅੰਮ੍ਰਿਤਸਰ ਰਾਜ ਪੱਧਰੀ ਖੇਡ ਗੱਤਕਾ ਦੂਜੀ ਵਾਰ ਕਰਵਾਉਣ ਦਾ ਅੰਮ੍ਰਿਤਸਰ ਨੂੰ ਮਾਣ ਦਿੱਤਾ ਗਿਆ ਹੈ। ਪਿਛਲੇ ਸਾਲ ਰਾਜ ਪੱਧਰੀ ਖੇਡ ਗੱਤਕਾ ਵਿੱਚ ਲਗਭਗ 1400 ਖਿਡਾਰੀਆਂ ਨੇ ਭਾਗ ਲਿਆ ਸੀ ਅਤੇ ਇਸ ਸਾਲ 2000 ਖਿਡਾਰੀਆਂ ਵੱਲੋ ਲਿਆ ਗਿਆ ਹੈ। ਰਾਜ ਪੱਧਰੀ ਖੇਡਾਂ ਦਾ ਉਦਘਾਟਨ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਆਪਣੇ ਕਰ-ਕਮਲਾ ਨਾਲ ਕੀਤਾ। ਆਪਣੇ ਸੰਬੋਧਨ ਵਿੱਚ ਖਿਡਾਰੀਆਂ ਨੂੰ ਨਸ਼ਿਆ ਤੋ ਦੂਰ ਰਹਿਣ ਅਤੇ ਖੇਡਾ ਵਿੱਚ  ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਤੇ ਉਹਨਾਂ ਖਿਡਾਰੀਆਂ ਨੂੰ ਇਹ ਸੁਨੇਹਾ ਦਿੱਤਾ ਕਿ ਜੋ ਪਹਿਲਾ ਕਹਾਵਤ ਸੀ ਕਿ ਖੇਡੋਗੇ, ਕੁਦੋਗੇ ਤਾਂ ਹੋਗੇ ਖਰਾਬ, ਪੜੋਗੇ ਲਿਖੋਗੇ ਤਾਂ ਬਣੋਗੇ ਨਵਾਬ, ਅੱਜ ਇਸ ਕਹਾਵਤ ਨੂੰ ਉਲਟਾਂ ਕਰਕੇ ਦੇਖਗੇ ਤਾਂ ਖੇਡਾਂ ਦੁਆਰਾ ਤੁਸੀ ਨਵਾਬ ਬਣ ਸਕਦੇ ਹੋ। ਇਸ ਉਪਰੰਤ ਡਿਪਟੀ ਕਮਿਸ਼ਨਰ ਸਾਹਿਬ ਨੇ ਰਸਮੀ ਤੌਰ ਤੇ ਖੇਡਾਂ ਸੁਰੂ ਕਰਨ ਦਾ ਐਲਾਨ ਕੀਤਾ ਅਤੇ ਆਏ ਹੋਏ ਖਿਡਾਰੀਆਂ ਅਤੇ ਉਹਨਾਂ ਦੇ ਕੋਚਿਜ ਨਾਲ ਜਾਣ –ਪਛਾਣ ਕੀਤੀ।  ਇਸ ਮੌਕੇ ਤੇ ਮੇਜਰ ਡਾਂ ਵਰੁਣ ਕੁਮਾਰ ਐਸ.ਡੀ.ਐਮ ਅੰਮ੍ਰਿਤਸਰ -2  ਅਤੇ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅਤੇ ਸ੍ਰੀ ਆਸੂ ਵਿਸਾਲ ਜਿਲ੍ਹਾ ਖੇਡ ਕੁਆਡੀਨੇਟਰ, ਸ੍ਰ: ਬਲਜਿੰਦਰ ਸਿੰਘ ਤੂਰ ਸਕੱਤਰ ਪੰਜਾਬ ਗੱਤਕਾ ਐਸੋਸੀਏਸ਼ਨ, ਸ੍ਰ: ਮਨਮਿੰਦਰ ਸਿੰਘ ਕਨਵੀਨਰ ਖੇਡਾਂ ਵਤਨ ਪੰਜਾਬ (ਗੱਤਕਾ) ਅਤੇ ਸ੍ਰੀਮਤੀ ਨੇਹਾ ਚਾਵਲਾ ਸੀ:ਸਹਾਇਕ ਅਤੇ ਵਿਭਾਗ ਕੋਚ ਵੀ ਹਾਜਰ ਸਨ।

ਵਿਅਕਤੀਗਤ ਡੈਮੋ ਅੰ-14 ਲੜਕਿਆਂ ਦੇ ਮੁਕਾਬਲੇ ਵਿੱਚ ਜਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਮੁਕਸਤਰ ਨੇ ਦੂਜਾ ਅਤੇ ਮੋਹਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਟੀਮ ਡੈਮੋ ਅੰ-14 ਲੜਕਿਆਂ ਦੇ ਮੁਕਾਬਲੇ ਵਿੱਚ ਜਿਲ੍ਹਾ ਲੁਧਿਆਣਾ ਨੇ ਪਹਿਲਾ ਸਥਾਨ, ਮੋਹਾਲੀ ਨੇ ਦੂਜਾ ਸਥਾਨ ਅਤੇ ਰੂਪਨਗਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 

Tags: DC Amritsar , Amritsar , Amit Talwar , Deputy Commissioner Amritsar , Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD