Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਦੇਣ ਦਾ ਭਰੋਸਾ

ਸਬੰਧਤ ਅਧਿਕਾਰੀਆਂ ਨੂੰ ਸਕੀਮ ਅਧੀਨ ਚੱਲ ਰਹੀ ਪ੍ਰਕਿਰਿਆ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼, ਪਿੰਡ ਡਾਬਾ ਅਤੇ ਲੋਹਾਰਾ ਦੇ ਲੋਕਾਂ ਨਾਲ ਵੀ ਕੀਤੀ ਗੱਲਬਾਤ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana, DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 14 Oct 2023

Last updated on: Oct 14, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਪਿੰਡ ਡਾਬਾ ਅਤੇ ਲੋਹਾਰਾ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਨੂੰ ਜਲਦ ਹੀ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ ਜਿਸਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਗਰ ਨਿਗਮ ਦੀ ਹਦੂਦ ਅੰਦਰ ਇਸ ਸਕੀਮ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ ਲਈ ਜ਼ੋਰਦਾਰ ਕਵਾਇਦ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ ਦੀ ਹਦੂਦ ਅੰਦਰ ਦੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਅਧਿਕਾਰ ਦਿਵਾਉਣ ਲਈ ਮੇਰਾ ਘਰ ਮੇਰਾ ਨਾਮ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸਕੀਮ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਹੀ ਲਾਗੂ ਹੁੰਦੀ ਸੀ, ਜਿਸ ਨੂੰ ਹੁਣ ਲੁਧਿਆਣਾ ਦੀ ਨਗਰ ਨਿਗਮ ਦੀ ਹੱਦ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਲੁਧਿਆਣਾ ਦੱਖਣੀ ਹਲਕੇ ਵਿੱਚ ਪੈਂਦੇ ਪਿੰਡਾਂ ਜਿਸ ਵਿੱਚ ਲੋਹਾਰਾ, ਡਾਬਾ ਅਤੇ ਹੋਰ ਇਲਾਕੇ ਸ਼ਾਮਲ ਹਨ, ਵਿੱਚ ਆਉਣ ਵਾਲੇ ਦਿਨਾਂ ਵਿੱਚ ਮਾਲ ਵੈਰੀਫਿਕੇਸ਼ਨ ਅਤੇ ਡਰੋਨ ਸਰਵੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਰਵੇਖਣ ਦੇ ਮੁਕੰਮਲ ਹੋਣ ਤੋਂ ਬਾਅਦ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਮਿਲ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਰਾ ਘਰ ਮੇਰਾ ਨਾਮ ਸਕੀਮ ਦਾ ਉਦੇਸ਼ ਲਾਲ ਲਕੀਰ ਵਾਲੇ ਖੇਤਰਾਂ ਵਿੱਚ ਰਹਿੰਦੇ ਵਸਨੀਕਾਂ ਨੂੰ ਜਾਇਦਾਦ ਦੇ ਅਧਿਕਾਰ ਪ੍ਰਦਾਨ ਕਰਨਾ ਹੈ ਜਿੱਥੇ ਜ਼ਮੀਨੀ ਰਿਕਾਰਡ ਨਹੀਂ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਜਿਹੀ ਜਾਇਦਾਦ ਦੀ ਵਿਕਰੀ ਜਾਂ ਅਜਿਹੀ ਜਾਇਦਾਦ 'ਤੇ ਕਰਜ਼ਾ ਲੈਣ ਦੀ ਮੰਗ ਕੀਤੀ ਜਾਂਦੀ ਹੈ ਤਾਂ ਜ਼ਮੀਨੀ ਰਿਕਾਰਡ ਦੀ ਅਣਹੋਂਦ ਵੱਡਾ ਅੜਿੱਕਾ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਸਕੀਮ ਨੂੰ ਪੰਜਾਬ ਅਬਾਦੀ ਦੇਹ ਐਕਟ, 2021 ਦੇ ਲਾਗੂ ਹੋਣ ਨਾਲ ਸਮਰੱਥ ਬਣਾਇਆ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਇਸ ਕੰਮ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਮੈਨ ਪਾਵਰ ਵੀ ਮੁਹੱਈਆ ਕਰਵਾਏਗਾ ਕਿਉਂਕਿ ਲੁਧਿਆਣਾ ਸ਼ਹਿਰ ਦੀ ਬਹੁਤ ਜ਼ਿਆਦਾ ਆਬਾਦੀ ਹੋਣ ਸਾਰੇ ਉਪਲਬਧ ਸਰੋਤਾਂ ਦੀ ਸਹਾਇਤਾ ਲੈਣਾ ਲਾਜ਼ਮੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਕੰਮ ਨੂੰ ਪਹਿਲ ਦੇ ਆਧਾਰ ਮੁਕੰਮਲ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD