Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ ਰੂਪਨਗਰ ਦੀਆਂ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

National Gatka Association of India, Gatka, Ropar, Rupnagar

Web Admin

Web Admin

5 Dariya News

ਰੂਪਨਗਰ , 14 Oct 2023

Last updated on: Oct 14, 2023, 00:00 IST

11,12 ਅਕਤੂਬਰ ਨੂੰ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ 11ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿੱਚ 14 ਰਾਜਾਂ ਦੇ ਲਗਭਗ 900 । ਗੱਤਕਾ ਖਿਡਾਰੀਆਂ ਤੇ ਖਿਡਾਰਨਾਂ ਨੇ ਗੱਤਕੇ ਦੇ ਸਿੰਗਲ ਸੋਟੀ ਤੇ ਫਰੀ ਸੋਟੀ ਦੇ ਟੀਮ ਤੇ ਵਿਅਕਤੀਗਤ ਇਵੈਂਟਸ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਚੈਂਪੀਅਨਸ਼ਿਪ ਟ੍ਰਾਫੀ ਪੰਜਾਬ ਦੀ ਝੋਲੀ ਵਿੱਚ ਪਾਈ। 

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੀ 17 ਸਾਲਾ ਉਮਰ ਵਰਗ ਦੀ ਫਰੀ ਸੋਟੀ ਟੀਮ ਵਿਚ ਆਪਣੀ ਵਿਲੱਖਣ ਪਛਾਣ ਨੂੰ ਸਥਾਪਤ ਕਰਦੇ ਹੋਏ ਰੂਪਨਗਰ ਜ਼ਿਲ੍ਹੇ ਵੱਲੋਂ ਖੇਡਦੇ ਹੋਏ ਅਕਾਲ ਅਕੈਡਮੀ ਕਮਾਲਪੁਰਾ ਦੀ ਇਸ਼ਪ੍ਰੀਤ ਕੌਰ ਨੇ ਗੋਲਡ ਮੈਡਲ ਅਤੇ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗੁਰੂ ਨਾਨਕ ਗੱਤਕਾ ਅਕੈਡਮੀ ਲੋਦੀਮਾਜਰਾ ਦੀ ਹਰਪ੍ਰੀਤ ਕੌਰ ਨੇ ਬ੍ਰੋਨਜ ਮੈਡਲ ਜਿੱਤ ਕੇ ਜਿਥੇ ਆਪਣਾ ਆਪਣੇ ਸਕੂਲਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਨੈਸ਼ਨਲ ਪੱਧਰ ਤੇ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦਾ ਨਾਮ ਵੀ ਰੌਸ਼ਨ ਕੀਤਾ ਹੈ। 

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਆਹੁਦੇ ਦਾਰਾਂ ਨੇ ਇਸ਼ਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਨੂੰ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਸ਼ੈਰੀ ਸਿੰਘ ਭਾਂਬਰੀ, ਜਸਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਘਨੌਲੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਦੀ ਯੋਗ ਅਗਵਾਈ ਅਧੀਨ ਤਿਆਰੀ ਕਰਕੇ ਇਨ੍ਹਾਂ ਖਿਡਾਰਨਾਂ ਨੇ ਆਪਣੇ ਜ਼ਿਲੇ ਦੇ ਨਾਲ ਆਪਣੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ।

 

Tags: National Gatka Association of India , Gatka , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD