Friday, 24 May 2024

 

 

ਖ਼ਾਸ ਖਬਰਾਂ ਇੰਡੀਆ ਗਠਜੋੜ ਨੂੰ ਸਪੱਸ਼ਟ ਅਤੇ ਨਿਰਣਾਇਕ ਫਤਵਾ ਮਿਲਣ ਜਾ ਰਿਹਾ ਹੈ : ਜੈਰਾਮ ਰਮੇਸ਼ ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ ਇਹ ਆਪ ਦੀ ਹਨੇਰੀ ਹੈ, ਪੰਜਾਬ ਬਣੇਗਾ ਹੀਰੋ, ਇਸ ਵਾਰ 13-0 : ਭਗਵੰਤ ਮਾਨ ਆਪ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ ਐਨ.ਕੇ. ਸ਼ਰਮਾ ਨੇ ਪਟਿਆਲਾ ਦਾ ਪਹਿਰੇਦਾਰ ਬਣਕੇ ਕਾਂਗਰਸ, ਭਾਜਪਾ ਅਤੇ ਆਪ ਨੂੰ ਪੁੱਛੇ ਪੰਜ ਸਵਾਲ ਚਿਤਕਾਰਾ ਯੂਨੀਵਰਸਿਟੀ ਨੇ ਡਾਕਟਰ ਲਾਲ ਪੈਥ ਲੈਬਜ਼ ਦੇ ਕਾਰਜਕਾਰੀ ਚੇਅਰਮੈਨ ਡਾ. ਅਰਵਿੰਦ ਲਾਲ ਨੂੰ ਹੈਲਥਕੇਅਰ ਇਨੋਵੇਸ਼ਨ ਲਈ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਆ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ 'ਚ ਸੰਬੋਧਨ ਕਰਨਗੇ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ

 

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਨਵੀਆਂ ਉਸਾਰੀਆਂ ਪੌੜੀਆਂ ਦਾ ਕੀਤਾ ਉਦਘਾਟਨ

ਐਮ.ਪੀ ਲੈਡ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਗਈਆਂ ਹਨ ਪੌੜੀਆਂ

Som Parkash, BJP, Bharatiya Janata Party

Web Admin

Web Admin

5 Dariya News

ਹੁਸ਼ਿਆਰਪੁਰ , 14 Oct 2023

ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਵਿਖੇ ਐਮ.ਪੀ ਲੈਡ ਸਕੀਮ ਤਹਿਤ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੀਆਂ ਗਈਆਂ ਪੌੜੀਆਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਚ ਮਨਾਇਆ ਜਾਂਦਾ ਦੁਸਹਿਰਾ ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੈ ਅਤੇ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਲੋਕ ਇਥੋਂ ਦਾ ਦੁਸਹਿਰਾ ਅਤੇ ਰਾਮਲੀਲਾ  ਦੇਖਣ ਲਈ ਆਉਂਦੇ ਹਨ। 

ਉਨ੍ਹਾਂ ਕਿਹਾ ਕਿ ਉਹ ਬੜੇ ਖੁਸ਼ਕਿਸਮਤ ਹਨ ਕਿ ਪਰਮਾਤਮਾ ਨੇ ਇਹ ਸੇਵਾ ਉਨ੍ਹਾਂ ਕੋਲੋਂ ਲਈ ਹੈ। ਉਨ੍ਹਾਂ ਕਿਹਾ ਕਿ ਗਰਾਊਂਡ ਵਿਚ ਪੌੜੀਆਂ ਬਣਨ ਨਾਲ ਇਥੇ ਦੁਸਹਿਰੇ ਅਤੇ ਹੋਰਨਾਂ ਸਮਾਗਮਾਂ ਮੌਕੇ ਆਉਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਆਉਣ ਵਾਲੇ ਦੁਸਹਿਰੇ ਤੇ ਦੀਵਾਲੀ ਦੀਆਂ ਸ਼ਹਿਰ ਵਾਸੀਆਂ ਨੂੰ ਅਗਾਊ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਹੁਸ਼ਿਆਰਪੁਰ ਸ਼ਹਿਰ ਤਰੱਕੀ ਕਰੇ ਅਤੇ ਇਥੋਂ ਦੇ ਵਾਸੀ ਖੁਸ਼ਹਾਲ ਹੋਣ।

ਉਨ੍ਹਾਂ ਕਿਹਾ ਕਿ ਉਹ ਹੁਸ਼ਿਆਰਪੁਰ ਅਤੇ ਇਥੋਂ ਦੇ ਲੋਕਾਂ ਦੀ ਬਿਹਤਰੀ ਲਈ ਆਪਣਾ ਯੋਗਦਾਨ ਦਿੰਦੇ ਰਹਿਣਗੇ ਅਤੇ ਇਸ ਸਬੰਧੀ ਲਗਾਤਾਰ ਕੰਮ ਕੀਤੇ ਜਾਣਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੇਅਰ ਸ਼ਿਵ ਸੂਦ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਗੋਪੀ ਚੰਦ ਕਪੂਰ ਤੋਂ ਇਲਾਵਾ ਸ੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰ ਅਤੇ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Som Parkash , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD