Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ-ਸਿਵਲ ਸਰਜਨ

ਪੀ.ਸੀ.ਪੀ.ਐਨ.ਡੀ.ਟੀ. ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

Dr. Ashwani Kumar, Mansa, Health, Civil Surgeon Mansa

Web Admin

Web Admin

5 Dariya News

ਮਾਨਸਾ , 15 Oct 2023

Last updated on: Oct 15, 2023, 00:00 IST

ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੀ ਪਰਧਾਨਗੀ ਹੇਠ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ। ਸਿਵਲ ਸਰਜਨ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ।ਉਨ੍ਹਾਂ ਦੱਸਿਆ ਕਿ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਕੁੱਲ 17 ਸਕੈਨ ਸੈਂਟਰ ਚੱਲ ਰਹੇ ਹਨ। 

ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਮੇਂ ਸਮੇਂ ’ਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ।  ਇਸ ਦੇ ਨਾਲ ਨਾਲ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਵੀ ਜਾਂਦੀ ਹੈ। ਰਿਕਾਰਡ ਠੀਕ ਨਾ ਪਾਉਣ ਦੀ ਸੂਰਤ ਵਿੱਚ ਵੱਖ ਵੱਖ ਧਾਰਾਵਾਂ ਹੇਠ ਕਾਰਵਾਈ ਕੀਤੀ ਜਾਂਦੀ ਹੈ।

ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫ਼ਸਰ-ਕਮ-ਸਹਾਇਕ ਸਿਵਲ ਸਰਜਨ ਡਾ. ਜਸਕੰਵਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਕੋਈ ਇਸ ਐਕਟ ਦੀ ਉਲੰਘਣਾ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜ਼ਾਰ ਰੁਪਏ ਤੱਕ ਜ਼ੁਰਮਾਨਾ ਅਤੇ ਛੇ ਮਹੀਨਿਆ ਤੋਂ ਲੈ ਕੇ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।

ਡਾ. ਜਸਕੰਵਲ ਕੌਰ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਤਹਿਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਬੁਢਲਾਡਾ, ਭੀਖੀ, ਖਿਆਲਾ ਕਲਾਂ, ਬਰੇਟਾ, ਸਰਦੂਲਗੜ੍ਹ ਅਤੇ ਝੁਨੀਰ ਵਿਖੇ ਇਸ ਸਬੰਧੀ ਜਰੂਰੀ ਮੀਟਿੰਗਾਂ ਆਸ਼ਾ, ਏ.ਐਨ.ਐਮ ਨਾਲ ਕਰਕੇ ਗਰਭਵਤੀ ਮਾਵਾਂ ਦੀ ਜਲਦੀ ਤੋਂ ਜਲਦੀ ਰਜਿਸ਼ਟੇਸ਼ਨ ਕਰਨ ’ਤੇ ਜੋਰ ਦਿੱਤਾ ਜਾਵੇਗਾ। 

ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕੋਈ ਵਿਅਕਤੀ ਇਸ ਸਬੰਧੀ ਸੂਚਨਾ ਵਿਭਾਗ ਨੂੰ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ।ਇਸ ਮੌਕੇ ਡਾ.ਪਰਵਰਿਸ਼ ਕੁਮਾਰ ਬੱਚਿਆਂ ਦੇ ਮਾਹਿਰ, ਡਾ.ਜੀਵਨ ਕੁਮਾਰ ਐਮ.ਡੀ,.ਡਾ.ਰਛਮੀ ਔਰਤ ਰੌਗਾਂ ਦੇ ਮਾਹਿਰ, ਡਾ.ਜਨਕ ਰਾਜ ਐਮ.ਡੀ.ਪ੍ਰਧਾਨ ਆਈ.ਐਮ..ਏ, ਸ੍ਰੀ ਪ੍ਰਦੀਪ ਕੁਮਾਰ ਐਡਵੋਕੇਟ, ਸੁਨੀਤਾ ਗਰਗ ਐਨ.ਜੀ.ਓ, ਸੰਜੀਵ ਕੁਮਾਰ ਪਿੰਕਾ ਐਨ.ਜੀ.ਓ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਰੇਣੂ ਪੀ. ਐਨ.ਡੀ.ਟੀ. ਕੁਆਰਡੀਨੇਟਰ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।

 

Tags: Dr. Ashwani Kumar , Mansa , Health , Civil Surgeon Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD