Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ 2023 : ਨੈੱਟਬਾਲ (ਲੜਕੀਆਂ) ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਸਮਾਪਤ

ਅੰਡਰ 21 ਅਤੇ 21-30 ਉਮਰ ਵਰਗ ਵਿੱਚ ਬਰਨਾਲਾ ਦੀ ਝੰਡੀ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Barnala

Web Admin

Web Admin

5 Dariya News

ਬਰਨਾਲਾ , 15 Oct 2023

Last updated on: Oct 15, 2023, 00:00 IST

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐੱਸ.ਡੀ ਕਾਲਜ ਬਰਨਾਲਾ ਵਿਖੇ ਨੈੱਟਬਾਲ (ਲੜਕੀਆਂ) ਦੇ ਸੂਬਾ ਪੱਧਰੀ ਮੁਕਾਬਲੇ ਸ਼ਾਨੋਂ-ਸ਼ੌਕਤ ਨਾਲ ਸਮਾਪਤ ਹੋ ਗਏ।ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਜੇਤੂਆਂ ਨੂੰ ਇਨਾਮ ਤਕਸੀਮ ਕਰਦਿਆਂ ਇਨ੍ਹਾਂ ਮੁਕਾਬਲਿਆਂ ਦੀ ਸਫ਼ਲਤਾ 'ਤੇ ਪ੍ਰਬੰਧਕਾਂ ਤੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਤੋਂ ਬਾਅਦ ਜ਼ਿਲ੍ਹੇ ਅੰਦਰ ਖੇਡਾਂ ਦੇ ਪ੍ਰਤੀ ਰੁਚੀ ਵਿੱਚ ਵਾਧਾ ਹੋਵੇਗਾ। 

ਇਸ ਮੌਕੇ ਕਨਵੀਨਰ ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ 14 ਵਿੱਚ ਮਾਨਸਾ ਨੇ ਪਹਿਲਾ, ਬਠਿੰਡਾ ਨੇ ਦੂਜਾ ਤੇ ਬਰਨਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਵਿੱਚ ਮਾਨਸਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਤੇ ਫਾਜ਼ਿਲਕਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 21 ਵਰਗ ਵਿੱਚ ਬਰਨਾਲਾ ਪਹਿਲੇ, ਮਾਨਸਾ ਦੂਜੇ ਤੇ ਫਾਜ਼ਿਲਕਾ ਤੀਜੇ ਨੰਬਰ 'ਤੇ ਰਿਹਾ। 

21-30 ਵਰਗ ਵਿੱਚ ਬਰਨਾਲਾ ਨੇ ਪਹਿਲਾ ਤੇ ਮਾਨਸਾ ਨੇ ਦੂਜਾ, ਜਦਕਿ 31-40 ਵਰਗ ਵਿੱਚ ਬਠਿੰਡਾ ਪਹਿਲੇ, ਬਰਨਾਲਾ ਦੂਜੇ ਤੇ ਅੰਮ੍ਰਿਤਸਰ ਤੀਜੇ ਸਥਾਨ 'ਤੇ ਰਿਹਾ।ਇਸ ਮੌਕੇ ਗਗਨਦੀਪ ਸਿੰਗਲਾ, ਸਬ ਇੰਸਪੈਕਟਰ ਅਵਤਾਰ ਸਿੰਘ, ਐਸਡੀਓ ਪ੍ਰਦੀਪ ਸ਼ਰਮਾ, ਗੁਰਵਿੰਦਰ ਕੌਰ, ਡਾ.ਬਹਾਦਰ ਸਿੰਘ, ਪ੍ਰੋ.ਜਸਵਿੰਦਰ ਕੌਰ ਜੱਸੀ, ਗਗਨਦੀਪ ਕੌਰ, ਰੋਹਿਤ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਿਡਾਰੀ ਹਾਜ਼ਰ ਸਨ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD