Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦੇ ਫ਼ਲਸਫ਼ੇ ਕੀਤਾ ਵਖਿਆਨ

ਡਿਪਟੀ ਕਮਿਸ਼ਨਰ, ਚੇਅਰਮੈਨ ਪੀ.ਆਰ.ਟੀ.ਸੀ. ਹਡਾਣਾ ਸਮੇਤ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 15 Oct 2023

Last updated on: Oct 15, 2023, 00:00 IST

ਇਥੇ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਵਿਖੇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਵਲੋਂ ਸਜਾਏ ਗਏ 6 ਰੋਜਾ ਧਾਰਮਿਕ ਕੀਰਤਨ ਦੀਵਾਨ ਬੀਤੀ ਰਾਤ ਸਮਾਪਤ ਹੋ ਗਏ, ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਹਾਜਰੀਆਂ ਭਰੀਆਂ।ਮੋਦੀ ਕਾਲਜ ਨੇੜਲੇ ਗੁਰਦੁਆਰਾ ਐਮ.ਈ.ਐਸ. ਦੀ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਵਰ੍ਹੇ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਦੌਰਾਨ ਸੰਤ ਬਲਜਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ, ਸੰਗਤ ਦਾ ਫ਼ਲਸਫ਼ਾ, ਸਿੱਖ ਇਤਿਹਾਸ ਅਤੇ ਗੁਰਬਾਣੀ ਉਪਦੇਸ਼ ਦਾ ਵਿਖਿਆਨ ਕੀਤਾ।ਸੰਤ ਬਲਜਿੰਦਰ ਸਿੰਘ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ।ਇਸ ਦੌਰਾਨ ਸੰਤ ਹਰੀ ਸਿੰਘ ਰੰਧਾਵੇ ਵਾਲੇ, ਜਥੇਦਾਰ ਕਸ਼ਮੀਰਾ ਸਿੰਘ ਗੁਰਦੁਆਰਾ ਸਿੱਧਸਰ ਅਲੌਹਰਾਂ, ਸੰਤ ਰੋਸ਼ਨ ਸਿੰਘ ਧਭਲਾਨ ਅਤੇ ਸੰਤ ਗੁਰਮੁੱਖ ਸਿੰਘ ਆਲੋਵਾਲ ਨੇ ਵੀ ਗੁਰਬਾਣੀ ਕੀਰਤਨ ਸਰਵਣ ਕਰਵਾਇਆ। 

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਰਾੜਾ ਸਾਹਿਬ ਟਰੱਸਟ ਦੇ ਸਕੱਤਰ ਰਣਧੀਰ ਸਿੰਘ ਢੀਂਡਸਾ, ਸ੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਗਿਆਨੀ ਰਣਜੀਤ ਸਿੰਘ ਕਰਹਾਲੀ ਸਾਹਿਬ, ਗੁਰਦੁਆਰਾ ਸਿੰਘ ਸਭਾ ਮਾਲ ਰੋਡ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀ.ਐਸ. ਬੇਦੀ, ਇੰਦਰਮੋਹਨ ਸਿੰਘ ਬਜਾਜ, ਸ਼ਗਿੰਦਰ ਸਿੰਘ ਸਨੀ ਔਲਖ, ਕੈਪਟਨ ਅਮਰਜੀਤ ਸਿੰਘ ਕਾਲੇਕਾ, ਬਲਜਿੰਦਰ ਸਿੰਘ ਦਿਵਾਨ, ਨਰਿੰਦਰ ਸਿੰਘ ਸਹਿਗਲ, ਭਜਨ ਸਿੰਘ ਉਬਰਾਏ, ਗੁਰਦੁਆਰਾ ਐਮ.ਈ.ਐਸ. ਕਮੇਟੀ ਵੱਲੋਂ ਡਾ. ਦਰਸ਼ਨ ਸਿੰਘ ਘੁੰਮਣ, ਦੇਵਿੰਦਰ ਸਿੰਘ ਭੋਲਾ, ਸੁਖਵਿੰਦਰ ਸਿੰਘ ਸੁੱਖੀ, ਰਣਜੀਤ ਸਿੰਘ, ਅਵਤਾਰ ਸਿੰਘ ਅਤੇ ਹੋਰ ਸੰਗਤਾਂ ਵੱਡੀ ਗਿਣਤੀ 'ਚ ਮੌਜੂਦ ਸਨ। 

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD