Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

ਕੰਪਿਊਟਰ ਅਧਿਆਪਕ ਯੂਨੀਅਨ, ਪੰਜਾਬ ਵਲੋਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਤਿੱਖਾ ਕਰਨ ਦਾ ਐਲਾਨ

Protest, Agitation, Demonstration, Sangrur

Web Admin

Web Admin

5 Dariya News

ਸੰਗਰੂਰ , 15 Oct 2023

Last updated on: Oct 15, 2023, 00:00 IST

ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਹੇਠ ਸੰਗਰੂਰ ਵਿਖੇ ਚਲਾਏ ਜਾ ਰਹੇ 3 ਦਿਨਾਂ ਸੂਬਾ ਪੱਧਰੀ ਸੰਕੇਤਕ ਰੋਸ਼ ਧਰਨੇ ਦੇ ਤੀਜੇ ਦਿਨ ਵੱਖ-ਵੱਖ ਜਿਲ੍ਹਿਆਂ ਤੋਂ ਕੰਪਿਊਟਰ ਅਧਿਆਪਕਾਂ ਨੇ ਸਮੂਲੀਅਤ ਕੀਤੀ ਅਤੇ ਇਸ ਉਪਰੰਤ ਜੱਥੇਬੰਦੀ ਵਲੋਂ ਉਲੀਕੀ ਗਈ ਰਣਨੀਤੀ ਤਹਿਤ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਵੱਲ ਰੋਸ ਮਾਰਚ ਕਰਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਅਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਆਮ ਜਨਤਾਂ ਵਿੱਚ ਪੈਂਫਲਿਟ ਵੰਡ ਕੇ ਸਰਕਾਰ ਦੇ ਲਾਰਿਆਂ ਦੀ ਪੋਲ ਖੋਲੀ ਗਈ ਅਤੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ। ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਨਾਅਰਬਾਜ਼ੀ ਕੀਤੀ ਗਈ‌

ਜੱਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਦਿਆਂ ਪ੍ਰੈੱਸ ਨੂੰ ਦੱਸਿਆ ਕਿ ਪਿਛਲੇ ਸਾਲ 15 ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਹੋ ਚੁੱਕੀਆਂ ਹਨ। ਜਿਸ ਵਿੱਚ ਲਾਰੇ ਲੱਪੇ ਤੋਂ ਇਲਾਵਾ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਕੋਈ ਵੀ ਹੱਲ ਨਹੀ ਕੀਤਾ ਜਾ ਰਿਹਾ ਹੈ।

ਸੂਬਾਈ ਆਗੂਆ ਨੇ ਰੋਸ਼ ਜਾਹਿਰ ਕਰਦਿਆਂ ਕਿਹਾ ਕਿ ਬੇਸ਼ੱਕ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਨਿਯੁਕਤੀ ਪੱਤਰਾਂ ਅਨੁਸਾਰ ਪੰਜਾਬ ਸਿਵਲ ਸਰਵਿਸ ਸੇਵਾਵਾਂ ਨਿਯਮਾਂ ਤਹਿਤ ਰੈਗੂਲਰ ਕਰ ਦਿੱਤਾ ਸੀ, ਪਰ ਅੱਜ ਤੱਕ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀਂ ਕੀਤੇ ਗਏ, 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਦੀ ਵਿੱਤੀ ਸਹਾਇਤਾ ਨਹੀਂ ਕੀਤੀ ਅਤੇ ਆਸ਼ਰਿਤ ਪਰਿਵਾਰ ਨੁੰ ਨੌਕਰੀ ਨਹੀਂ ਦਿੱਤੀ ਗਈ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਹ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਰੋਕੇ ਹੋਏ ਲਾਭ ਜਿਵੇਂ ਕਿ ਪੰਜਾਬ ਸਿਵਲ ਸਰਵਿਸ ਸੇਵਾ ਨਿਯਮ ਪੂਰਨ ਰੂਪ ਵਿਚ ਲਾਗੂ ਕਰਨਾ, 6ਵਾਂ ਪੇਅ ਕਮਿਸ਼ਨ, ਏ.ਸੀ.ਪੀ., ਨੋਕਰੀ ਦੌਰਾਨ ਮੌਤ ਹੋ ਜਾਣ ਕਰਕੇ ਆਸ਼ਰਿਤਾਂ ਨੂੰ ਸਰਕਾਰੀ ਸੇਵਾ ਵਿੱਚ ਨੋਕਰੀ, ਮੈਡੀਕਲ ਪ੍ਰਤੀਪੂਰਤੀ, ਫੈਮਿਲੀ ਪੈਨਸ਼ਿਨ, ਛੁੱਟੀਆਂ, ਹੋਰ ਵਿੱਤੀ ਅਤੇ ਵਿਭਾਗੀ ਲਾਭ ਤਰੰਤ ਲਾਗੂ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਹਰ ਸਰਕਾਰੀ ਫੰਕਸ਼ਨ ਦਾ ਵਿਰੋਧ ਅਤੇ ਮੰਤਰੀਆਂ ਦੀ ਘੇਰਾ ਬੰਦੀ ਕੀਤੀ ਜਾਵੇਗੀ। ਜੱਥੇਬੰਦੀ ਵਲੋਂ ਅਗਲੇਰੇ ਆਰ-ਪਾਰ ਦੇ ਸੰਘਰਸ਼ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ।

ਇਸ ਮੌਕੇ ਡੈਮੋਕਰੈਟਿਕ ਟੀਚਰਜ਼ ਫਰੰਟ, ਪੰਜਾਬ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਤਿੰਨ ਦਿਨਾਂ ਧਰਨੇ ਦੇ ਅਖੀਰਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨੇ 'ਚ ਸੰਗਰੂਰ ਵਿਖੇ ਸਮੂਲੀਅਤ ਕੀਤੀ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਰਾਜੀਵ ਬਰਨਾਲਾ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਖਵਿੰਦਰ ਗਿਰ ਅਤੇ ਜਿਲ੍ਹਾ ਸਕੱਤਰ ਅਮਨ ਵਿਸ਼ਿਸ਼ਟ, ਹਰਿੰਦਰ ਸਿੰਘ ਪਟਿਆਲਾ, ਡੀਟੀਐੱਫ ਬਰਨਾਲਾ ਦੇ ਅਮ੍ਰਿਤਪਾਲ ਕੋਟਦੁੱਨਾ, ਮਾਲਵਿੰਦਰ ਸਿੰਘ ਬਰਨਾਲਾ, ਕੁਲਦੀਪ ਸਿੰਘ ਸੰਘੇੜਾ, ਦਵਿੰਦਰ ਸਿੰਘ ਤਲਵੰਡੀ, ਡੀ.ਟੀ.ਐੱਫ. ਮਾਨਸਾ ਦੇ ਗੁਰਦਾਸ ਸਿੰਘ ਗੁਰਨੇ, ਦਿਲਬਾਗ ਰੱਲੀ ਅਤੇ ਰਿਸ਼ੀਪਾਲ ਸਿੰਘ ਬੁੱਢਲਾਡਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ। 

ਇਸ ਤੋਂ ਇਲਾਵਾ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ, ਨਰਦੀਪ ਸ਼ਰਮਾਂ ਮੀਤ ਪ੍ਰਧਾਨ, ਪਰਮਵੀਰ ਸਿੰਘ ਪੰਮੀ, ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰ, ਅਮਰਦੀਪ ਸਿੰਘ, ਗੁਰਪ੍ਰੀਤ ਸਿੰਘ ਟੋਹੜਾ ਪ੍ਰਮੁੱਖ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ, ਪਰਮਜੀਤ ਸਿੰਘ ਵਿੱਤ ਸਕੱਤਰ, ਹਰਮਿੰਦਰ ਸਿੰਘ ਸੰਧੂ ਪ੍ਰੈੱਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈੱਸ ਸਕੱਤਰ, ਹਰਭਗਵਾਨ ਸਿੰਘ ਸਟੇਜ ਸਕੱਤਰ, ਹਰਜਿੰਦਰ ਸਿੰਘ ਨਵਾਂ ਸ਼ਹਿਰ, ਰਾਜਵਿੰਦਰ ਲਾਖਾ, ਕੁਨਾਲ ਕਪੂਰ, ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਮੈਡਮ ਰਾਖੀ ਮੰਨਨ, ਜਿਲਾ ਪ੍ਰਧਾਨ ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ, ਨਵਤੇਜ ਸਿੰਘ ਫਤਿਹਗੜ ਸਾਹਿਬ , ਜਗਸੀਰ ਸਿੰਘ ਫਰੀਦਕੋਟ, ਰਾਕੇਸ਼ ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ,ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਰੋਬਿਨ ਮਲੇਰਕੋਟਲਾ, ਪ੍ਰਦੀਪ ਕੁਮਾਰ ਬਰਨਾਲਾ ਆਦਿ ਆਗੂ ਸਾਮਿਲ ਰਹਿਣਗੇ।      

       

 

Tags: Protest , Agitation , Demonstration , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD