Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਦਸ਼ਮੇਸ਼ ਯੂਥ ਕਲੱਬ ਨੇ ਮੁਫ਼ਤ ਮੈਡੀਕਲ ਤੇ ਖ਼ੂਨਦਾਨ ਕੈਂਪ ਲਗਾਇਆ

Blood Camp, Blood Donation Camp, Dashmesh Youth Club Rupnagar, Ropar

Web Admin

Web Admin

5 Dariya News

ਰੂਪਨਗਰ , 16 Oct 2023

ਦਸ਼ਮੇਸ਼ ਯੂਥ ਕਲੱਬ (ਰਜਿ.) ਗਰੀਨ ਐਵੇਨਿਓ ਕਾਲੋਨੀ ਰੂਪਨਗਰ ਵੱਲੋ ਸਨਸਿਟੀ-1 ਨੇੜੇ ਮੇਨ ਗੇਟ, ਰੈਲੋ ਰੋਡ ਰੂਪਨਗਰ ਵਿਖੇ ਮੁਫ਼ਤ ਮੈਡੀਕਲ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਆਏ ਹੋਏ ਮਰੀਜਾਂ ਦਾ ਨਿਰੀਖਣ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਭਾਓਵਾਲ ਨੇ ਦੱਸਿਆ ਕਿ ਦਸ਼ਮੇਸ਼ ਯੂਥ ਕਲੱਬ ਵੱਲੋਂ ਲਗਾਏ ਗਏ ਇਸ ਖੂਨਦਾਨ ਕੈਂਪ ਵਿੱਚ 38 ਯੂਨਿਟ ਇਕੱਤਰ ਕੀਤਾ ਗਿਆ ਅਤੇ 120 ਦੇ ਕਰੀਬ ਵੱਖ-ਵੱਖ ਲੋਕਾਂ ਨੇ ਆਪਣਾ ਮੁਫ਼ਤ ਮੈਡੀਕਲ ਚੈਕਅੱਪ ਕਰਵਾਇਆ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ ਉੱਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲੇ, ਡੀ.ਐੱਸ.ਪੀ. ਤਰਲੋਚਨ ਸਿੰਘ ਅਤੇ ਐੱਸ.ਐੱਚ.ਓ. ਪਵਨ ਕੁਮਾਰ ਵੱਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਕੈਂਪ ਦੌਰਾਨ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਆਏ ਹੋਏ ਮਰੀਜਾਂ ਨੂੰ ਬੂਟੇ ਵੀ ਵੰਡੇ ਗਏ। ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਤੇ ਪ੍ਰਵੀਨ ਸ਼ਰਮਾ ਸ਼ਿਵਾਲਿਕ ਇਨਕਲੇਵ ਨੇ ਸੰਬੋਧਨ ਕਰਦਿਆਂ ਦਸ਼ਮੇਸ਼ ਯੂਥ ਕਲੱਬ ਵੱਲੋਂ ਲਗਾਏ ਇਸ ਕੈਂਪ ਦੀ ਪ੍ਰਸ਼ੰਸ਼ਾ ਕੀਤੀ।

ਦਸ਼ਮੇਸ਼ ਯੂਥ ਕਲੱਬ ਦੇ ਮੈਬਰਾਂ ਵੱਲੋਂ ਆਏ ਮਹਿਮਾਨਾਂ, ਸਿਵਲ ਹਸਪਤਾਲ ਰੂਪਨਗਰ ਦੀ ਬਲੱਡ ਬੈਂਕ ਦੀ ਟੀਮ ਅਤੇ ਹੈਲਥਸ਼ਿਓਰ ਹਸਪਤਾਲ ਐਨ 15 ਚੰਡੀਗੜ੍ਹ - ਲੁਧਿਆਣਾ ਰੋਡ ਘੜੂੰਆਂ ਮੋਹਾਲੀ ਦੀਆ ਟੀਮਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਤੇ ਸਨਮਾਨ ਵੀ ਕੀਤਾ ਗਿਆ।  ਇਸ ਮੌਕੇ ਮਨਦੀਪ ਮੋਦਗਿੱਲ, ਪਟਵਾਰੀ ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ ਭੂਰਾ, ਰਵਿੰਦਰ ਸਿੰਘ ਗੱਟੂ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ ਜੇ ਈ, ਅਮਨੀਤ ਸਿੰਘ, ਗਗਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਤਰਸੇਮ ਸਿੰਘ ਸੋਲਖੀਆ, ਗੁਰਵਿੰਦਰ ਸਿੰਘ ਭੋਰੋਮਾਜਰਾ, ਬਲਵਿੰਦਰ ਸਿੰਘ, ਭਾਰਤ ਭੂਸ਼ਣ, ਸੁਰਿੰਦਰ ਸੈਣੀ, ਹਰਵਿੰਦਰ ਸਿੰਘ ਧਾਲੀਵਾਲ, ਦਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਹਰਜੋਤ ਸਿੰਘ ਆਦਿ ਹਾਜ਼ਰ ਸਨ।

 

Tags: Blood Camp , Blood Donation Camp , Dashmesh Youth Club Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD