Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜਿਲ੍ਹਾ ਫਿਰੋਜਪੁਰ ਦੀਆਂ ਲੜਕੀਆਂ ਅੰਡਰ-17 ਨੇ ਬੈਡਮਿੰਟਨ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Ferozepur

Web Admin

Web Admin

5 Dariya News

ਫਿਰੋਜ਼ਪੁਰ , 16 Oct 2023

Last updated on: Oct 16, 2023, 00:00 IST

ਮੁੱਖ ਮੰਤਰੀ ਸ:ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਧੀਨ ਅਤੇ ਸ: ਗੁਰਮੀਤ ਸਿੰਘ ਮੀਤ ਹੇਅਰ ਖੇਡ ਮੰਤਰੀ ਦੇ ਦਿਸ਼ਾ ਨਿਰਦੇਸ਼ ਅਧੀਨ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸਟੇਟ ਲੈਵਲ ਵਿੱਚ ਫਿਰੋਜਪੁਰ ਦੀਆਂ ਲੜਕੀਆਂ ਦੀ ਅੰਡਰ-17 ਬੈਡਮਿੰਟਨ ਟੀਮ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦੇ ਮੈਡਲ ਤੇ ਕਬਜਾ ਕੀਤਾ । ਇਹ ਖੇਡਾਂ ਮਿਤੀ 10 ਅਕਤੂਬਰ 2023 ਤੋਂ 15 ਅਕਤੂਬਰ 2023 ਤੱਕ ਬਰਨਾਲਾ ਵਿਖੇ ਲਾਲ ਬਹਾਦਰ ਸ਼ਾਸਤਰੀ ਕਾਲਜ ਦੇ ਇੰਨਡੋਰ ਬੈਡਮਿੰਟਨ ਹਾਲ ਵਿੱਚ ਹੋਈਆਂ। ਇਸ ਟੂਰਨਾਮੈਂਟ ਵਿੱਚ ਪੰਜਾਬ ਦੇ 23 ਜਿਲ੍ਹਿ੍ਆਂ ਵਿੱਚੋਂ ਲਗਭਗ 1000 ਲੜਕੀਆਂ ਨੇ ਹਿੱਸਾ ਲਿਆ। 

ਇਹਨਾਂ ਨੇ ਆਪਨੇ ਪੂਲ ਵਿੱਚ ਤਰਨਤਾਰਨ, ਬਰਨਾਲਾ, ਪਟਿਆਲਾ ਅਤੇ ਮੋਗਾ ਨੂੰ ਹਰਾਇਆਂ ਅਤੇ ਸੈਮੀਫਾਈਨਲ ਵਿੱਚ ਪਹੁੰਚੀਆਂ।ਫਿਰੋਜਪੁਰ ਦੀ ਟੀਮ ਵਿੱਚ ਇਨਾਯਤ , ਅਸੀਸਪ੍ਰੀਤ , ਪੰਕਿਤਾ , ਕਰਿਸ਼ਟਾ ਅਤੇ ਅਸ਼ਿੰਕਾ ਸ਼ਾਮਲ ਸਨ। ਫਿਰੋਜਪੁਰ ਦੀ ਜਿੱਤ ਬਾਰੇ ਦੱਸਦੇ ਹੋਏ ਟੀਮ ਇੰਚਾਰਜ ਅਤੇ ਬੈਡਮਿੰਟਨ ਦੇ ਕੋਚ ਸ:ਜਸਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਰਕਾਰ ਦਾ ਇਕ ਬਹੁਤ ਵਧੀਆ ਉਪਰਾਲਾ ਹੈ, ਉਹਨਾਂ ਨੇ ਕਿਹਾ ਕਿ ਫਿਰੋਜਪੁਰ ਦੀ ਇਸ ਟੀਮ ਨੇ ਪਿਛਲੀ ਵਾਰ ਵੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅੰਡਰ-17 ਲੜਕੀਆਂ ਵਿੱਚ ਮੈਡਲ ਹਾਸਲ ਕੀਤਾ ਸੀ, ਉਹਨਾਂ ਨੇ ਕਿਹਾ ਕਿ ਅਗਲੇ ਸਾਲ ਉਹਨਾਂ ਦਾ ਟੀਚਾ ਗੋਲਡ ਮੈਡਲ ਲਿਆਉਣ ਦਾ ਹੈ। 

ਇਨਾਮ ਵੰਡ ਸਮਾਰੋਹ ਵਿੱਚ ਖੇਡ ਮੰਤਰੀ ਦੇ ਉ.ਐਸ.ਡੀ ਸ:ਹਰਮੀਤ ਸਿੰਘ, ਸ: ਰੁਪਿੰਦਰ ਸਿੰਘ ,ਜਸਪ੍ਰੀਤ ਸਿੰਘ,  ਕਨਵੀਨਰ ਸ਼੍ਰੀ ਵਰੂਣ ਕੁਮਾਰ , ਹਰਜਿੰਦਰ ਸਿੰਘ ਵੜੈਚ ਤੋਂ ਇਲਾਵਾ ਮੈਡਮ ਸ਼ਕੂਰਾ ਬੇਗਮ ਹਾਜਰ ਸਨ। ਓ.ਐਸ.ਡੀ ਬਰਨਾਲਾ ਵੀ ਵਿਸ਼ੇਸ਼ ਤੋਰ ਤੇ ਹਾਜਰ ਸਨ। ਇਸ ਮੋਕੇ ਲੜਕੀਆਂ ਦੀ ਟੀਮ ਫਿਰੋਜਪੁਰ ਵਿਖੇ ਪਹੁੰਚਣ ਤੇ ਡੀ.ਐਸ.ਉ. ਸ: ਬਲਵਿੰਦਰ ਸਿੰਘ , ਕੋਚ ਸ਼੍ਰੀ ਗਗਨ ਮਾਟਾ ਅਤੇ ਸ਼੍ਰੀ ਗੁਰਮੀਤ ਸਿੰਘ ਨੇ ਟੀਮ ਨੂੰ ਵਧਾਈ ਦਿੱਤੀ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD