Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡਾਂ (ਗੇਮ ਸ਼ੂਟਿੰਗ) ਸ਼ਾਨੋ-ਸ਼ੌਕਤ ਨਾਲ ਹੋਈਆਂ ਸਮਾਪਤ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, Sri Mukatsar Sahib

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 16 Oct 2023

Last updated on: Oct 16, 2023, 00:00 IST

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਦਸ਼ਮੇਸ਼ ਗਰਲਜ਼ ਕਾਲਜ  ਬਾਦਲ, ਵਿਖੇ ਸ਼ਾਨੋ-ਸ਼ੌਕਤ ਨਾਲ ਸਪੰਨ ਹੋ ਗਏ ਹਨ। ਇਨ੍ਹਾਂ ਖੇਡਾਂ ਮੌਕੇ ਸ਼੍ਰੀ ਕੰਵਰਜੀਤ ਸਿੰਘ, ਐਸ.ਡੀ.ਐਮ ਮਲੋਟ- ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। 

ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਸ਼ੂਟਿੰਗ ਗੇਮ ਦੇ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਜ਼ੋ ਕਿ ਇਸ ਪ੍ਰਕਾਰ ਹਨ: ਅੰ-14 ਏਅਰ ਪਿਸਟਲ ਐਨ.ਆਰ ਲੜਕਿਆਂ ਵਿੱਚ ਨਵਨੀਰ ਸਿੰਘ ਬਠਿੰਡਾ ਨੇ ਪਹਿਲਾ ਸਥਾਨ, ਜਗਤਵੀਰ ਸਿੰਘ ਸੰਗਰੂਰ ਨੇ ਦੂਜਾ ਸਥਾਨ, ਕੰੁਜ਼ ਜਿਲ੍ਹਾ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-14 ਏਅਰ ਪਿਸਟਲ ਐਨ.ਆਰ ਲੜਕੀਆਂ ਵਿੱਚ ਇਸ਼ਮੀਤ ਕੌਰ ਪਟਿਆਲਾ ਨੇ ਪਹਿਲਾ ਸਥਾਨ, ਵਿਸ਼ਪ੍ਰੀਤ ਰਾਣਾ ਜਿਲ੍ਹਾ ਪਟਿਆਲਾ ਨੇ ਦੂਜਾ ਸਥਾਨ ਅਤੇ ਅਰਸ਼ਨੂਰ ਕੌਰ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-14 ਏਅਰ ਰਾਈਫਲ ਐਨ.ਆਰ ਲੜਕਿਆਂ ਵਿੱਚ ਪਰਤੇਸ਼ਬੀਰ ਸਿੰਘ ਫਾਜਿਲਕਾ ਨੇ ਪਹਿਲਾ ਸਥਾਨ, ਜਸਨੂਰ ਸਿੰਘ ਫਤਿਹਗੜ੍ਹ ਸਾਹਿਬ ਨੇ ਦੂਜਾ ਸਥਾਨ ਅਤੇ ਜਸਕਰਨ ਸਿੰਘ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਅੰ-14 ਏਅਰ ਰਾਈਫਲ ਐਨ.ਆਰ ਲੜਕੀਆਂ ਵਿੱਚ ਕੁਦਰਤ ਜਿਲ੍ਹਾ ਪਟਿਆਲਾ ਨੇ ਪਹਿਲਾ ਸਥਾਨ, ਉਸਨੀਕ ਕੌਰ , ਐਸ.ਏ.ਐਸ ਨਗਰ ਨੇ ਦੂਜਾ ਸਥਾਨ,ਪਰਿਧੀ ਜਿਲ੍ਹਾ ਸੰਗਰੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਏਅਰ ਪਿਸਟਲ ਐਨ.ਆਰ ਲੜਕਿਆਂ ਵਿੱਚ ਗੁਰਪ੍ਰਤਾਪ ਸਿੰਘ ਬਠਿੰਡਾ ਨੇ ਪਹਿਲਾ ਸਥਾਨ, ਰਾਮਪ੍ਰਭਜੋਤ ਪਟਿਆਲਾ ਨੇ ਦੂਜਾ ਸਥਾਨ,ਦਿਸ਼ਾਂਤ ਠਾਕੁਰ ਜਿਲ੍ਹਾ ਹੁਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ-17 ਏਅਰ ਪਿਸਟਲ ਐਨ.ਆਰ ਲੜਕੀਆਂ ਵਿੱਚ ਤਨਵੀਰ ਕੌਰ ਬਠਿੰਡਾ ਨੇ ਪਹਿਲਾ ਸਥਾਨ, ਕੁਨਿਸ਼ਕਾ ਜਿਲ੍ਹਾ ਰੂਪਨਗਰ ਨੇ ਦੂਜਾ ਸਥਾਨ ਅਤੇ ਤਵਲੀਨ ਕੌਰ ਜਲੰਧਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

 ਅੰ-17 ਏਅਰ ਰਾਈਫਲ ਐਨ.ਆਰ ਲੜਕਿਆਂ ਵਿੱਚ ਅੰਸ਼ੁਲ ਬਤਰਾ ਫਾਜਿਲਕਾ ਨੇ ਪਹਿਲਾ ਸਥਾਨ, ਫਤਿਹਵੀਰ ਸਿੰਘ ਸੰਗਰੂਰ ਨੇ ਦੂਜਾ ਸਥਾਨ, ਅਵਨੀਤ ਸਿੰਘ ਫਾਜਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਨ੍ਹਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ। ਖੇਡ ਵਿਭਾਗ ਵੱਲੋਂ ਇਨ੍ਹਾਂ ਖੇਡਾਂ ਦੌਰਾਨ ਖਿਡਾਰੀਆਂ ਨੂੰ ਸਵੇਰੇ, ਦੁਪਿਹਰ ਅਤੇ ਰਾਤ ਤੇ ਸਮੇਂ ਰਿਫਰੈਸ਼ਮੈਂਟ ਅਤੇ ਡਾਈਟ ਮੁਹੱਈਆਂ ਕਰਵਾਈ ਗਈ।ਇਸ ਪ੍ਰੋਗਰਾਮ ਵਿੱਚ ਖੇਡ ਵਿਭਾਗ ਦੇ ਸਮੂਹ ਸ਼ੂਟਿੰਗ ਕੋਚ, ਗੇਮ ਇੰਚਾਰਜ ਅਤੇ ਖੇਡ ਪ੍ਰੇਮੀਆ ਨੇ ਭਾਗ ਲਿਆ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD