Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ.ਸੀ. ਸਾਕਸ਼ੀ ਸਾਹਨੀ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਖੇਤਾਂ 'ਚ ਜਾ ਕੇ ਸਨਮਾਨ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ/ਪਾਤੜਾਂ , 16 Oct 2023

Last updated on: Oct 16, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਸਬ ਡਵੀਜ਼ਨ ਦੇ ਅਗਾਂਹਵਧੂ ਕਿਸਾਨਾਂ ਦਾ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਹਾਮਝੜੀ ਤੇ ਜੋਗੇਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾ ਕੇ ਹੋਰਨਾ ਕਿਸਾਨਾਂ ਲਈ ਰਾਹ ਦਸੇਰਾ ਬਣੇ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ ਅਤੇ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਉਨ੍ਹਾਂ ਸ਼ਲਾਘਾ ਕੀਤੀ। ਇਸ ਮੌਕੇ ਸਾਕਸ਼ੀ ਸਾਹਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਸੇਧ ਲੈਕੇ ਆਪਣੀ ਆਮਦਨ ਵਧਾਉਣ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ ਹਨ ਜੋ ਆਪਣੇ ਫਾਇਦੇ ਤੋਂ ਉਪਰ ਉਠਕੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਪਹਿਲਾਂ ਸੋਚਦੇ ਹਨ। ਇਸ ਮੌਕੇ ਉਨ੍ਹਾਂ ਪਿੰਡ ਹਾਮਝੜੀ ਵਿਖੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਵੀ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ। ਪਿੰਡ ਹਾਮਝੜੀ ਦੇ ਕਿਸਾਨਾਂ ਨੇ ਆਪਣੇ ਖੇਤੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਆਪਣੀ ਜ਼ਮੀਨ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਉਪਜਾਊ ਕੀਤੀ ਹੈ ਜਿਸ ਸਦਕਾ ਹੁਣ ਵੀ ਹੋਰਨਾਂ ਕਿਸਾਨਾਂ ਦੇ ਮੁਕਾਬਲੇ ਖੇਤਾਂ ਵਿੱਚ ਖਾਦਾਂ ਅਤੇ ਸਪਰੇਅ ਦੀ ਵਰਤੋਂ ਨਾ ਦੇ ਬਰਾਬਰ ਹੀ ਕਰਨੀ ਪੈਦੀ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਇਸ ਨੂੰ ਖਾਦ ਦੇ ਰੂਪ ਵਿੱਚ ਵਰਤਣ ਦਾ ਸੱਦਾ ਦਿੱਤਾ।

ਇਸ ਮੌਕੇ ਪਿੰਡ ਕਨਵਾਣੂੰ ਦੇ ਅਗਾਂਹਵਧੂ ਕਿਸਾਨ ਰਣਧੀਰ ਸਿੰਘ, ਪਿੰਡ ਜਲਾਲਪੁਰ ਦੇ ਬਲਜਿੰਦਰ ਸਿੰਘ, ਪਿੰਡ ਜੋਗੇਵਾਲ ਦੇ ਦਇਆ ਸਿੰਘ ਤੇ ਸਰੁਧਪਾਲ ਸਿੰਘ, ਪਿੰਡ ਹਾਮਝੜੀ ਦੇ ਕਿਸਾਨ ਕੁਲਦੀਪ ਸਿੰਘ, ਕੁਲਵੰਤ ਸਿੰਘ, ਗਗਨਦੀਪ ਸਿੰਘ, ਤਰਲੋਕ ਸਿੰਘ, ਸੁਰਿੰਦਰਪਾਲ ਸਿੰਘ, ਮਲਕੀਤ ਸਿੰਘ, ਨਛੱਤਰ ਸਿੰਘ, ਧੰਨ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ, ਸੁਰਜੀਤ ਸਿੰਘ, ਪਿੰਡ ਦਿਆਲ ਨਗਰ ਦੇ ਸੁਰਜੀਤ ਸਿੰਘ, ਜਗਰਾਜ ਸਿੰਘ, ਹਰਚਰਨ ਸਿੰਘ, ਸੁਖਜੀਵਨ ਸਿੰਘ, ਗੁਰਮੇਲ ਸਿੰਘ, ਮਨਭਿੰਦਰ ਸਿੰਘ, ਇੰਦਰਜੀਤ ਸਿੰਘ, ਪਿੰਡ ਖਨੋਰੀ ਦੇ ਕ੍ਰਿਸ਼ਨ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD