Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਰਿਆਤ ਬਾਹਰਾ ਯੂਨੀਵਰਸਿਟੀ ਖਰੜ ਵਿਖੇ ਫੈਸ਼ਨ ਐਂਡ ਕਮਿਊਨੀਕੇਸ਼ਨ ਇੰਸਟੀਚਿਊਟ ਦਾ ਕੀਤਾ ਉਦਘਾਟਨ

ਮੋਹਾਲੀ ਵਿੱਚ ਯੂਨੀਵਰਸਿਟੀ ਸਕੂਲ ਆਫ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਸਥਾਪਤ ਕਰਨ ਲਈ ਰਿਆਤ ਬਾਹਰਾ ਯੂਨੀਵਰਸਿਟੀ ਤੇ ਆਈ.ਐਫ.ਸੀ.ਟੀ. ਹੋਏ ਇਕਜੁੱਟ

Rayat Bahra University, Rayat Bahra Group of Institutions, RBGI, Gurvinder Singh Bahra, Justice Vinod K. Sharma, Lokpal Punjab, Arun Sood, BJP Chandigarh, Bharatiya Janata Party, BJP

Web Admin

Web Admin

5 Dariya News

ਖਰੜ/ਐਸ.ਏ.ਐਸ. ਨਗਰ , 16 Oct 2023

Last updated on: Oct 16, 2023, 00:00 IST

ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਰਿਆਤ ਬਾਹਰਾ ਯੂਨੀਵਰਸਿਟੀ, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਇੰਸਟੀਚਿਊਟ ਆਫ਼ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਆਈ.ਐਫ.ਸੀ.ਟੀ.) ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕਪਾਲ ਪੰਜਾਬ ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਸਨਿਹਰੀ ਹੈ। ਸਾਡੇ ਸਮੇਂ ਵਿਦਿਆਰਥੀਆਂ ਕੋਲ ਬਹੁਤ ਸੀਮਤ ਵਿਕਲਪ ਸਨ। ਅੱਜ ਕੱਲ ਇੱਕ ਛੋਟੇ ਬੱਚੇ ਕੋਲ ਵੀ ਆਪਣੀ ਵੱਖਰੀ ਸ਼ੈਲੀ ਹੈ ਅਤੇ ਉਹ ਇਸ ਖੇਤਰ ਵਿੱਚ ਰੁੱਚੀ ਰੱਖਦੇ ਹਨ। 

ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਆਪਣਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਆਈ.ਐਫ.ਸੀ.ਟੀ. ਦੀ ਡਾਇਰੈਕਟਰ ਡਾ. ਨੇਹਾ ਮਿਗਲਾਨੀ ਨੇ ਕਿਹਾ ਕਿ ਸਾਡਾ ਧਿਆਨ ਵਿਦਿਆਰਥੀਆਂ ਨੂੰ ਇਸ ਖੇਤਰ ਦੇ ਉੱਤਮ ਅਭਿਆਸਾਂ ਬਾਰੇ ਸਿੱਖਿਅਤ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਲਈ ਇਨ੍ਹਾਂ ਅਭਿਆਸਾਂ ਨੂੰ ਅਕਾਦਮਿਕ ਨਾਲ ਜੋੜਨਾ ਹੈ। ਸਾਨੂੰ ਸਾਡੇ ਪ੍ਰੋਗਰਾਮਾਂ ਲਈ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਾਰੇ ਬੈਚਾਂ ਵਿੱਚ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਸਾਡੇ ਇੰਸਟੀਚਿਊਟ ਕੋਲ ਮਾਹਰ ਫੈਕਲਟੀ ਮੈਂਬਰਾਂ ਦੇ ਨਾਲ ਨਾਲ ਇੱਕ ਮਜ਼ਬੂਤ ਉਦਯੋਗ ਪੱਖੀ ਪਾਠਕ੍ਰਮ ਵੀ ਹੈ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਆਫ਼ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਆਈ.ਐਫ.ਸੀ.ਟੀ.) ਨੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਯੂਨੀਵਰਸਿਟੀ ਸਕੂਲ ਆਫ ਫੈਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ (ਯੂ.ਐਸ.ਐਫ.ਸੀ.ਟੀ.) ਦੀ ਸਥਾਪਨਾ ਕੀਤੀ ਜੋ ਬੀ.ਐਸ.ਸੀ.-ਫੈਸ਼ਨ ਡਿਜ਼ਾਈਨ ਅਤੇ ਫੈਸ਼ਨ ਮੈਨੇਜਮੈਂਟ; ਬੀ.ਏ. (ਮਾਸ ਕਮਿਊਨੀਕੇਸ਼ਨ ਐਂਡ ਜਰਨਲਿਜ਼ਮ), ਡਿਪਲੋਮਾ ਇਨ ਮੇਕਅਪ ਐਂਡ ਬਿਊਟੀ ਥੈਰੇਪੀ ਅਤੇ ਡਿਪਲੋਮਾ ਇਨ ਫੋਟੋਗ੍ਰਾਫੀ ਸਮੇਤ ਫੈਸ਼ਨ ਅਤੇ ਮਾਸ ਕਮਿਊਨੀਕੇਸ਼ਨ ਪ੍ਰੋਗਰਾਮਾਂ ਦੀ ਪੇਸ਼ਕਸ਼ ਕਰਦਾ ਹੈ।

ਫੈਕਲਟੀ ਅਤੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀ ਨਾਲ ਆਏ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਰਿਬਨ ਕੱਟ ਕੇ ਵਿਭਾਗ ਦਾ ਉਦਘਾਟਨ ਕੀਤਾ ਗਿਆ। ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਿੱਚ ਸਾਬਕਾ ਮੇਅਰ ਚੰਡੀਗੜ੍ਹ ਅਰੁਣ ਸੂਦ ਅਤੇ ਕੌਂਸਲਰ ਐਮ.ਸੀ. ਚੰਡੀਗੜ੍ਹ ਉਮੇਸ਼ ਘਈ ਸ਼ਾਮਲ ਸਨ। ਇਸ ਮੌਕੇ ਆਰ.ਬੀ.ਯੂ. ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ, ਆਰ.ਬੀ.ਯੂ. ਦੇ ਡੀਨ ਅਤੇ ਡਾਇਰੈਕਟਰਾਂ ਸਮੇਤ ਫੈਸ਼ਨ ਵਿਭਾਗ ਦੇ ਵਿਦਿਆਰਥੀ ਸ਼ਾਮਲ ਸਨ।

 

Tags: Rayat Bahra University , Rayat Bahra Group of Institutions , RBGI , Gurvinder Singh Bahra , Justice Vinod K. Sharma , Lokpal Punjab , Arun Sood , BJP Chandigarh , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD