Monday, 06 May 2024

 

 

ਖ਼ਾਸ ਖਬਰਾਂ PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

 

ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ: ਖੇਤੀਬਾੜੀ ਅਫਸਰ

ਕਣਕ ਬੀਜ ਸਬਸਿਡੀ ‘ਤੇ ਲੈਣ ਲਈ ਕਿਸਾਨ ਪੋਰਟਲ ਉਤੇ ਕਰਨ ਅਪਲਾਈ

Agriculture, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 17 Oct 2023

ਮੁੱਖ ਖੇਤੀਬਾੜੀ ਅਫਸਰ ਡਾ. ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਿਆਮ ਅਤੇ ਬੇਗਮਪੁਰ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਵਿਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ। 

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਲਾਹੇਵੰਦ ਜੀਵ-ਜੰਤੂਆਂ ‘ਤੇ ਮਾੜਾ ਅਸਰ ਪੈਂਦਾ ਹੈ। ਪਰਾਲੀ ਸਾੜਨ ਨਾਲ ਉਸ ਵਿੱਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ, ਜਿਨ੍ਹਾਂ ਦਾ ਮਨੁੱਖੀ ਸਿਹਤ ‘ਤੇ ਵੀ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਵਾਤਾਵਰਣ ਵਿੱਚ ਤਾਪਮਾਨ ਦਾ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਹਾਨੀਕਾਰਕ ਗੈਸਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਖੇਤਾਂ ਵਿੱਚ ਵਾਹਿਆ ਜਾਵੇ, ਤਾਂ ਪ੍ਰਤੀ ਟਨ ਪਰਾਲੀ ਖੇਤ ਵਿੱਚ ਮਿਲਾਉਣ ਨਾਲ ਪੰਜ ਕਿੱਲੋ ਨਾਈਟ੍ਰੋਜਨ, 2.3 ਕਿੱਲੋ ਫਾਸਫੋਰਸ, 2.5 ਕਿੱਲੋ ਪੋਟਾਸ਼ੀਅਮ ਅਤੇ 400 ਕਿੱਲੋਮੀਟਰ ਆਰਗੈਨਿਕ ਮੈਟਰ ਨਸ਼ਟ ਹੁੰਦੇ ਹਨ।

ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਦੀਪ ਸਿੰਘ ਨੇ ਝੋਨੇ, ਬਾਸਮਤੀ ਅਤੇ ਗੰਨੇ ਦੀ ਫ਼ਸਲ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਬਾਰੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਕਣਕ ਦੀ ਬਿਜਾਈ ਕਰਨ ਤੋਂ ਪਹਿਲਾਂ ਬੀਜ ਨੂੰ ਸੋਧ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਕਣਕ ਬੀਜ ਪ੍ਰਾਪਤ ਕਰਨ ਲਈ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਾਦ, ਬੀਜ ਤੇ ਦਵਾਈਆਂ ਖਰੀਦਣ ਸਮੇਂ ਬਿੱਲ ਜ਼ਰੂਰ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਸਾਲ 2023-24 ਦੌਰਾਨ ਸਬਸਿਡੀ ‘ਤੇ ਕਣਕ ਬੀਜ ਪ੍ਰਾਪਤ ਕਰਨ ਲਈ ਕਿਸਾਨ ਐਗਰੀ ਮਸ਼ੀਨਰੀ ਪੋਰਟਲ ‘ਤੇ ਆਨਲਾਈਨ ਅਪਲਾਈ ਕਰਨ। ਇੱਕ ਕਿਸਾਨ ਵੱਧ ਤੋਂ ਵੱਧ ਪੰਜ ਏਜੜ ਦਾ ਬੀਜ ਲੈ ਸਕਦਾ ਹੈ। 

ਖੇਤੀਬਾੜੀ ਵਿਸਥਾਰ ਅਫ਼ਸਰ ਅੰਮ੍ਰਿਤਪਾਲ ਕੌਰ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਰਮਵੀਰ ਕੌਰ ਡੀ.ਪੀਡੀ ਆਤਮਾ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਨ ਦੀ ਮਹੱਤਤਾ ਤੇ ਸੰਤੁਲਿਤ ਖਾਦਾਂ ਪਾਉਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਖੇਤਬਾੜੀ ਉਪ-ਨਿਰੀਖਕ ਸਰਬਜੀਤ ਸਿੰਘ, ਕੁਲਜਿੰਦਰ ਕੁਮਾਰ ਏ.ਟੀ.ਐਮ, ਰਾਮ ਲੁਭਾਇਆ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।

 

Tags: Agriculture , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD