Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਤੇ 177 ਲੋਕਾਂ ਨੇ ਕੀਤਾ ਖੂਨਦਾਨ

ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਖੂਨਦਾਨ ਕੈਂਪ ਦਾ ਕੀਤਾ ਪ੍ਰਬੰਧ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Sunny Singh Ahluwalia , Sunny Singh Ahluwalia, Blood Camp, Blood Donation Camp

Web Admin

Web Admin

5 Dariya News

ਚੰਡੀਗੜ੍ਹ , 17 Oct 2023

ਆਮ ਆਦਮੀ ਪਾਰਟੀ ਚੰਡੀਗਡ੍ਹ ਦੇ ਵਲੋਂ ਅੱਜ ਚੰਡੀਗੜ੍ਹ ਸਹਿ ਪ੍ਰਭਾਰੀ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੀਜੀਆਈ ਚੰਡੀਗੜ੍ਹ, ਜੀਐਮਐਸਐਚ–16 ਅਤੇ ਮੈਕਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਸ਼ਹੀਦ ਉਧਮ ਸਿੰਘ ਭਵਨ, ਸੈਕਟਰ 44, ਚੰਡੀਗੜ੍ਹ, ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। 

ਇਸ ਕੈਂਪ ਦਾ ਉਦਘਾਟਨ ਆਪ ਦੇ ਸੀਨੀਅਰ ਨੇਤਾ ਪ੍ਰਦੀਪ ਛਾਬੜਾ ਦੇ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਪੰਜਾਬ ਕੈਬੀਨਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਕੈਂਪ ਵਿੱਚ ਪਹੁੰਚ ਕੇ ਖੂਨਦਾਨੀਆਂ ਦੀ ਸਰਾਹਨਾਂ ਕੀਤੀ ਅਤੇ ਖੂਨਦਾਨੀਆਂ ਨੂੰ ਸਰਟੀਫਿਕੇਟ ਦਿੱਤੇ।ਡਾ. ਐਸ.ਐਸ. ਆਹਲੂਵਾਲੀਆ ਨੇ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ 177 ਲੋਕਾਂ ਨੇ ਖੂਨਦਾਨ ਕੀਤਾ। 

ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਦੇ ਲਈ ਨੌਜਵਾਨਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਗਿਆ। ਇਸ ਖੂਨਦਾਨ ਕੈਂਪ ਨੂੰ ਲਗਾਉਣ ਦਾ ਇਕੋ ਮਕਸਦ ਸੀ, ਕਿ ਜਿਨ੍ਹਾਂ ਲੋਕਾਂ ਨੂੰ ਹਸਪਤਾਲਾਂ ਦੇ ਵਿੱਚ ਖੂਨ ਦੀ ਕਮੀ ਨਾਲ ਜੂਝਣਾਂ ਪੈਂਦਾ ਹੈ। ਉਨ੍ਹਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾ ਸਕੇ।ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਮੌਕੇ ਉਤੇ ਦੰਦਾਂ ਦੀ ਜਾਂਚ ਲਈ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਲੋਕਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਇਲਾਜ ਵੀ ਕੀਤਾ ਗਿਆ। 

ਡਾ. ਆਹਲੂਵਾਲੀਆ ਨੇ ਖੂਨਦਾਨੀਆ ਦੀ ਸਲਾਘਾ ਕਰਦਿਆ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖੂਨਦਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਖੂਨਦਾਨ ਦੇ ਨਾਲ ਖੂਨਦਾਨੀਆਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਅੰਦਰ ਖੂਨਦਾਨ ਕਰਨ ਪ੍ਰਤੀ ਜਾਗਰੁਕਤਾ ਲਿਆਉਣੀ ਚਾਹੀਦੀ ਹੈ ਤਾਂ ਜੋ ਲੋੜਵੰਦ ਲੋਕਾਂ ਦੀ ਸਮੇਂ ਸਿਰ ਮਦਦ ਕੀਤੀ ਜਾ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। 

ਇਸ ਮੌਕੇ ਉਤੇ ਸ਼ਹੀਦ ਉਧਮ ਸਿੰਘ ਭਵਨ, ਸੈਕਟਰ 44 ਦੇ ਚੇਅਰਮੈਨ ਜਰਨੈਲ ਸਿੰਘ, ਜਰਨਲ ਸਕੱਤਰ ਗੁਰਚਰਨ ਸਿੰਘ, ਸਕੱਤਰ ਰਾਮ ਸਿੰਘ ਅਤੇ ਵਿੱਤ ਸਕੱਤਰ ਰਾਮ ਗੋਪਾਲ ਨੇ ਕੈਂਪ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਲਈ ਆਪਣਾ ਪੂਰਾ ਸਹਿਯੋਗ ਦਿੱਤਾ।ਇਸ ਮੌਕੇ ਉਤੇ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰੇਮ ਗਰਗ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰਾਂ ਤੋਂ ਇਲਾਵਾ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਲਾਖਣਾ, ਮਿਲਕਫੈਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ, ਪੰਜਾਬ ਵਾਟਰ ਰਿਸੋਰਸਸ ਮਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ, ਰਣਜੀਤ ਚਿੰਮਾ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮਨ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Sunny Singh Ahluwalia , Sunny Singh Ahluwalia , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD